ਮਾਨਸਾ, 26 ਅਕਤੂਬਰ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਭਾਸ਼ਾ ਵਿਭਾਗ ਪੰਜਾਬ ਵੱਲੋਂ ਪੰਜਾਬੀ ਭਾਸ਼ਾ, ਸਾਹਿਤ ਅਤੇ ਸਭਿਆਚਾਰ ਪ੍ਰਤੀ ਵਚਨਬੱਧਤਾ ਪ੍ਰਗਟ ਕਰਨ ਲਈ ਪੰਜਾਬੀ ਸਪਤਾਹ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਭਾਸ਼ਾ ਅਫ਼ਸਰ ਸ਼੍ਰੀ ਧਰਮ ਸਿੰਘ ਕੰਮੇਆਣਾ ਨੇ ਕਿਹਾ ਕਿ ਇਸ ਪੰਜਾਬੀ ਸਪਤਾਹ ਦਾ ਆਗਾਜ਼ 1 ਨਵੰਬਰ ਨੂੰ ਮਹਿਕਮੇ ਦੇ ਮੁੱਖ ਦਫ਼ਤਰ ਪਟਿਆਲਾ ਵਿਖੇ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ਸਪਤਾਹ ਦੇ ਸਮਾਗਮਾਂ ਦੀ ਲੜੀ ਵਿੱਚ 5 ਨਵੰਬਰ ਨੂੰ ਰਾਜ ਪੱਧਰ ਦੇ ਪੰਜਾਬੀ ਕਵਿਤਾ ਗਾਇਨ ਅਤੇ ਸਾਹਿਤ ਸਿਰਜਣ ਮੁਕਾਬਲੇ ਪੰਜਾਬੀ ਭਵਨ, ਲੁਧਿਆਣਾ ਵਿਖੇ ਸਵੇਰੇ 9 ਵਜੇ ਕਰਵਾਏ ਜਾ ਰਹੇ ਹਨ।ਸ਼੍ਰੀ ਕੰਮੇਆਣਾ ਨੇ ਕਿਹਾ ਕਿ ਇਨ੍ਹਾਂ ਮੁਕਾਬਲਿਆਂ ਵਿੱਚ ਮਾਨਸਾ ਜ਼ਿਲ੍ਹੇ ਨਾਲ ਸਬੰਧਤ ਉਹ ਵਿਦਿਆਰਥੀ ਹਿੱਸਾ ਲੈਣਗੇ, ਜਿਨ੍ਹਾਂ ਨੇ ਜ਼ਿਲ੍ਹਾ ਪੱਧਰ 'ਤੇ ਹੋਏ ਮੁਕਾਬਲਿਆਂ ਵਿੱਚੋਂ ਪੰਜਾਬੀ ਕਵਿਤਾ ਗਾਇਨ ਵਿੱਚੋਂ ਪਹਿਲਾਂ ਸਥਾਨ, ਪੰਜਾਬੀ ਸਾਹਿਤ ਸਿਰਜਣ (ਕਵਿਤਾ, ਕਹਾਣੀ, ਲੇਖ) ਮੁਕਾਬਲਿਆਂ ਵਿੱਚੋਂ ਪਹਿਲਾ ਅਤੇ ਦੂਜਾ ਸਥਾਨ ਹਾਸਲ ਕੀਤਾ ਸੀ। ਉਨ੍ਹਾਂ ਕਿਹਾ ਕਿ ਰਾਜ ਪੱਧਰ ਦੇ ਕੁਇਜ਼ ਮੁਕਾਬਲੇ ਵਿੱਚ ਮਾਨਸਾ ਜ਼ਿਲ੍ਹੇ ਨਾਲ ਸਬੰਧਿਤ ਉਹ ਵਿਦਿਆਰਥੀ ਹਿੱਸਾ ਲੈਣਗੇ ਜਿਨ੍ਹਾਂ ਜ਼ਿਲ੍ਹਾ ਪੱਧਰ 'ਤੇ ੳ, ਅ, ਤੇ ੲ ਵਰਗ ਦੇ ਮੁਕਾਬਲਿਆਂ ਵਿੱਚੋਂ ਪਹਿਲਾ ਸਥਾਨ ਹਾਸਲ ਕੀਤਾ ਸੀ। ਉਨ੍ਹਾ ਦੱਸਿਆ ਕਿ ਰਾਜ ਪੱਧਰ ਦੇ ਕੁਇਜ਼ ਮੁਕਾਬਲੇ 8 ਨਵੰਬਰ ਨੂੰ ਸਵੇਰੇ 9 ਵਜੇ ਮਾਤਾ ਗੁਜਰੀ ਕਾਲਜ ਫਤਿਹਗੜ੍ਹ ਸਾਹਿਬ ਵਿਖੇ ਹੋਣਗੇ।

Post a Comment