-ਜ਼ਿਲ੍ਹੇ ਵਿਚ 143055 ਮੀਟਰਕ ਟਨ ਝੋਨੇ ਦੀ ਆਮਦ

Wednesday, October 31, 20120 comments


ਮਾਨਸਾ, ਅਕਤੂਬਰ ( ): ਡਿਪਟੀ ਕਮਿਸ਼ਨਰ ਸ਼੍ਰੀ ਅਮਿਤ ਢਾਕਾ ਨੇ ਕਿਹਾ ਕਿ ਮਾਨਸਾ ਦੀਆਂ ਮੰਡੀਆਂ ਵਿੱਚ ਕਿਸਾਨਾਂ ਨੂੰ ਝੋਨੇ ਦੀ ਖਰੀਦ ਅਤੇ ਤਲਾਈ ਵਿੱਚ ਕੋਈ ਪਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ 'ਚ ਹਰ ਪ੍ਰਕਾਰ ਦੀ ਸਹੂਲਤ ਦਿੱਤੀ ਜਾ ਰਹੀ ਹੈ। ਉਨ੍ਹਾਂ ਖਰੀਦ ਏਜੰਸੀਆਂ ਨੂੰ ਹਦਾਇਤ ਕੀਤੀ ਕਿ ਝੋਨੇ ਦੀ ਖਰੀਦ ਤੋਂ ਬਾਅਦ ਮੰਡੀਆਂ ਵਿਚੋਂ ਬੋਰੀਆਂ ਦੀ ਚੁਕਾਈ ਦੇ ਕੰਮ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇ। 
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਮਾਨਸਾ ਦੀਆਂ ਅਨਾਜ ਮੰਡੀਆਂ ਵਿਚ ਹੁਣ ਤੱਕ 143055 ਮੀਟਰਕ ਟਨ ਝੋਨਾ ਆ ਚੁੱਕਾ ਹੈ ਅਤੇ ਬੀਤੀ ਸ਼ਾਮ ਤੱਕ 125108 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਝੋਨੇ ਦੀ ਸਰਕਾਰੀ ਖਰੀਦ ਸੁਚਾਰੂ ਢੰਗ ਨਾਲ ਚੱਲ ਰਹੀ ਹੈ, ਜਿਸ ਤਹਿਤ ਪਨਗਰੇਨ ਵੱਲੋਂ ਜ਼ਿਲ੍ਹੇ ਵਿਚ 28485 ਮੀਟਰਕ ਟਨ, ਮਾਰਕਫੈਡ ਵੱਲੋਂ 28938 ਮੀਟਰਕ ਟਨ, ਪਨਸਪ ਵੱਲੋਂ 30858 ਮੀਟਰਕ ਟਨ, ਪੰਜਾਬ ਐਗਰੋ ਵੱਲੋਂ 17060 ਮੀਟਰਕ ਟਨ, ਵੇਅਰ ਹਾਊਸ ਵੱਲੋਂ 10815 ਮੀਟਰਕ ਟਨ, ਐਫ.ਸੀ.ਆਈ. ਵੱਲੋਂ 8377 ਮੀਟਰਕ ਟਨ ਅਤੇ ਪ੍ਰਾਈਵੇਟ ਵਪਾਰੀਆਂ ਵੱਲੋਂ 575 ਮੀਟਰਕ ਟਨ ਝੋਨਾ ਖਰੀਦਿਆ ਜਾ ਚੁੱਕਾ ਹੈ।

Share this article :

Post a Comment

 
Support : Creating Website | Johny Template | Mas Template
Copyright © 2011. SAFALSOCHNEWS - All Rights Reserved
Template Created by Creating Website Published by Mas Template
Proudly powered by Blogger