ਪਟਿਆਲਾ, 27 ਅਕਤੂਬਰ: (ਪਟਵਾਰੀ) ‘‘ ਪੰਜਾਬ ਸਰਕਾਰ ਵੱਲੋਂ ਸਮੁੱਚੇ ਰਾਜ ਖਾਸ ਕਰਕੇ ਪਟਿਆਲਾ ਜ਼ਿਲੇ ਦੇ ਬਹੁ-ਪੱਖੀ ਵਿਕਾਸ ਲਈ ਕਰੋੜਾਂ ਰੁਪਏ ਖਰਚ ਕੀਤੇ ਜਾ ਰਹੇ ਹਨ ਜਿਸ ਨਾਲ ਪਟਿਆਲਾ ਜ਼ਿਲਾ ਨਾ ਕੇਵਲ ਦੇਸ਼ ਬਲਕਿ ਸਮੁੱਚੀ ਦੁਨੀਆਂ ਦੇ ਨਕਸ਼ੇ ’ਤੇ ਵਿਕਾਸ ਪੱਖੋਂ ਉਭਰ ਕੇ ਸਾਹਮਣੇ ਆਵੇਗਾ । ’’ ਇਨਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ. ਸੁਰਜੀਤ ਸਿੰਘ ਰੱਖੜਾ ਨੇ ਗੁਰੂ ਤੇਗ ਬਹਾਦਰ ਟਰੈਕਟਰ ਮਾਰਕਿਟ ਵਿਖੇ ਹੋਏ ਸਨਮਾਨ ਸਮਾਗਮ ਦੌਰਾਨ ਵੱਡੀ ਗਿਣਤੀ ਵਿੱਚ ਇਕੱਤਰ ਹੋਏ ਦੁਕਾਨਦਾਰਾਂ ਨੂੰ ਸੰਬੋਧਨ ਕਰਦਿਆਂ ਕੀਤਾ । ਉਨ•ਾਂ ਕਿਹਾ ਕਿ ਰਾਜ ਸਰਕਾਰ ਵੱਲੋਂ ਪਟਿਆਲਾ ਜ਼ਿਲੇ ਦੇ ਕਾਇਆ ਕਲਪ ਲਈੇ ਕਰੋੜਾਂ ਰੁਪਏ ਖਰਚ ਕੀਤੇ ਜਾਣਗੇ । ਸ. ਰੱਖੜਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਪਰਕਾਸ਼ ਸਿੰਘ ਬਾਦਲ ਅਤੇ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਵੱਲੋਂ ਪੰਜਾਬ ਦੇ ਚਹੁ-ਪੱਖੀ ਵਿਕਾਸ ਦਾ ਜੋ ਬੀੜਾ ਚੁੱਕਿਆ ਗਿਆ ਹੈ ਉਸ ਤਹਿਤ ਆੳਂੁਦੇ ਸਾਲਾਂ ਵਿੱਚ ਪੰਜਾਬ ਦੀ ਨਵੀਂ ਤਸਵੀਰ ਸਾਹਮਣੇ ਆਵੇਗੀ ਜਿਸ ਤਹਿਤ ਸ਼ਹਿਰਾਂ ਤੇ ਪਿੰਡਾਂ ਵਿੱਚ ਸਾਰੀਆਂ ਬੁਨਿਆਦੀ ਸਹੂਲਤਾਂ ਉਪਲਬਧ ਹੋਣਗੀਆਂ।
ਸ. ਰੱਖੜਾ ਨੇ ਕਿਹਾ ਕਿ ਲੋਕਾਂ ਨੂੰ ਸਾਫ ਸੁਥਰੀਆਂ ਅਤੇ ਪਾਰਦਰਸ਼ੀ ਪ੍ਰਸ਼ਾਸ਼ਨਿਕ ਸੇਵਾਵਾਂ ਪ੍ਰਦਾਨ ਕਰਨ ਲਈ ਰਾਜ ਸਰਕਾਰ ਨੇ ਜੋ ਮੁਹਿੰਮ ਚਲਾਈ ਹੋਈ ਹੈ ਉਸ ਦੀ ਹਰ ਪਾਸੇ ਸ਼ਲਾਘਾ ਹੋ ਰਹੀ ਹੈ । ਇਸ ਦੌਰਾਨ ਉਨਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ, ਉਚੇਰੀ ਸਿੱਖਿਆ ਹਾਸਲ ਕਰਨ ਅਤੇ ਇਮਾਨਦਾਰੀ ਭਰਿਆ ਜੀਵਨ ਜਿਊਣ ਲਈ ਪ੍ਰੇਰਿਤ ਕੀਤਾ । ਸ. ਰੱਖੜਾ ਨੇ ਕਿਹਾ ਕਿ ਪੰਜਾਬੀਆਂ ਨੇ ਆਪਣੀ ਮਿਹਨਤ ਅਤੇ ਦ੍ਰਿੜ ਇਰਾਦੇ ਸਦਕਾ ਦੁਨੀਆਂ ਭਰ ਵਿੱਚ ਅਨੇਕਾਂ ਅਹਿਮ ਮਿਸਾਲਾਂ ਕਾਇਮ ਕੀਤੀਆਂ ਹਨ । ਇਸ ਮੌਕੇ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ ਨਗਰ ਨਿਗਮ ਪਟਿਆਲਾ ਦੇ ਮੇਅਰ ਸ. ਜਸਪਾਲ ਸਿੰਘ ਪ੍ਰਧਾਨ ਨੇ ਕਿਹਾ ਕਿ ਸ਼ਹਿਰ ਦੇ ਵਿਕਾਸ ਲਈ ਉਹ ਪੂਰੀ ਤਰਾਂ ਵਚਨਬੱਧ ਹਨ ਅਤੇ ਰਾਜ ਸਰਕਾਰ ਦੇ ‘ਰਾਜ ਨਹੀਂ ਸੇਵਾ’ ਦੇ ਨਾਅਰੇ ਨੂੰ ਅਮਲੀ ਜਾਮਾ ਪਹਿਨਾਉਣ ਲਈ ਉਹ ਘਰ-ਘਰ ਪਹੁੰਚ ਕਰਕੇ ਲੋਕਾਂ ਦੇ ਨਿਰਪੱਖਤਾ ਤੇ ਇਮਾਨਦਾਰੀ ਨਾਲ ਕੰਮ ਕਰਵਾਉਣ ਲਈ ਯਤਨਸ਼ੀਲ ਹਨ । ਇਸ ਮੌਕੇ ਸ. ਰੱਖੜਾ ਤੇ ਸ. ਜਸਪਾਲ ਸਿੰਘ ਨੇ ਗੁਰੂ ਤੇਗ ਬਹਾਦਰ ਮਾਰਕਿਟ ਦੇ ਸਮੂਹ ਦੁਕਾਨਦਾਰਾਂ ਨੂੰ ਵਿਸ਼ਵਾਸ਼ ਦਿਵਾਇਆ ਕਿ ਮਾਰਕਿਟ ਨਾਲ ਸਬੰਧਤ ਸਾਰੀਆਂ ਮੁਸ਼ਕਿਲਾਂ ਨੂੰ ਜਲਦੀ ਹੀ ਦੂਰ ਕਰ ਦਿੱਤਾ ਜਾਵੇਗਾ । ਇਸ ਮੌਕੇ ਸ. ਰੱਖੜਾ ਨੇ ਗੁਰੂ ਤੇਗ ਬਹਾਦਰ ਮਾਰਕਿਟ ਦਾ ਰਸਮੀ ਤੌਰ ’ਤੇ ਉਦਘਾਟਨ ਵੀ ਕੀਤਾ ।
ਸਮਾਗਮ ਦੌਰਾਨ ਸੀਨੀਅਰ ਅਕਾਲੀ ਆਗੂ ਸ਼੍ਰੀ ਸਗਿੰਦਰਪਾਲ ਸਿੰਘ ਸਨੀ ਔਲਖ ਨੇ ਕਿਹਾ ਕਿ ਇਮਾਨਦਾਰੀ ਨਾਲ ਕੀਤੇ ਜਾਣ ਵਾਲੇ ਕੰਮ ਸਫਲਤਾ ਨਾਲ ਨੇਪਰੇ ਚੜ•ਦੇ ਹਨ ਅਤੇ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰੀਆਂ ਵਿਰੁੱਧ ਲਏ ਜਾ ਰਹੇ ਸਖਤ ਫੈਸਲਿਆਂ ਨਾਲ ਪੰਜਾਬ ਵਾਸੀਆਂ ਦਾ ਸਰਕਾਰ ਪ੍ਰਤੀ ਵਿਸ਼ਵਾਸ਼ ਹੋਰ ਵੀ ਪਰਪੱਕ ਹੋ ਗਿਆ ਹੈ । ਇਸ ਮੌਕੇ ਮਾਰਕਿਟ ਦੇ ਪ੍ਰਧਾਨ ਤੇ ਸੀਨੀਅਰ ਅਕਾਲੀ ਆਗੂ ਸ. ਸਰੂਪ ਸਿੰਘ ਸਹਿਗਲ ਨੇ ਮਾਰਕਿਟ ਦੀਆਂ ਮੁੱਖ ਸਮੱਸਿਆਵਾਂ ਬਾਰੇ ਮਹਿਮਾਨਾਂ ਨੂੰ ਜਾਣੂ ਕਰਵਾਇਆ ਤੇ ਸਮੂਹ ਦੁਕਾਨਦਾਰਾਂ ਦੀ ਤਰਫੋਂ ਇੱਕ ਮੰਗ ਪੱਤਰ ਵੀ ਸ. ਰੱਖੜਾ ਤੇ ਮੇਅਰ ਨੂੰ ਸੌਂਪਿਆ । ਸ. ਸਹਿਗਲ ਨੇ ਕਿਹਾ ਕਿ ਮਾਰਕਿਟ ਦੀਆਂ ਸਾਰੀਆਂ ਦੁਕਾਨਾਂ ਦੀ ਰਜਿਸਟਰੀ ਦਾ ਮਾਮਲਾ ਚਿਰਾਂ ਤੋਂ ਲਟਕਿਆ ਪਿਆ ਹੈ ਇਸ ਲਈ ਇਸ ਨੂੰ ਹੱਲ ਕਰਨਾ ਸਮੇਂ ਦੀ ਲੋੜ ਹੈ । ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਦੇ ਮੈਂਬਰ ਸ਼੍ਰੀ ਛੱਜੂ ਰਾਮ ਸੋਫਤ, ਇੰਜੀ: ਅਜੇ ਥਾਪਰ, ਸ਼੍ਰੀ ਅਮਰਜੀਤ ਸਿੰਘ ਸੈਣੀ, ਸ਼੍ਰੀ ਪ੍ਰਿਤਪਾਲ ਸਿੰਘ, ਸ਼੍ਰੀ ਗੁਰਬਖਸ਼ ਸਿੰਘ ਸਹਿਗਲ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ । ਸਮਾਗਮ ਦੌਰਾਨ ਪ੍ਰਬੰਧਕਾਂ ਵੱਲੋਂ ਸ. ਰੱਖੜਾ ਤੇ ਸ. ਪ੍ਰਧਾਨ ਨੂੰ ਸਨਮਾਨਤ ਵੀ ਕੀਤਾ ਗਿਆ । ਇਸ ਮੌਕੇ ਸ. ਹਰਜਿੰਦਰ ਸਿੰਘ ਬੱਲ, ਸ. ਤਰਨਬੀਰ ਸਿੰਘ ਬੀਬਾ ਸਹਿਗਲ, ਸ. ਮਹਿੰਦਰ ਸਿੰਘ, ਸ. ਹਰਨਾਮ ਸਿੰਘ, ਸ. ਮਹਿੰਦਰਜੀਤ ਸਿੰਘ, ਸ. ਰਤਨ ਸਿੰਘ ਖੇੜਕੀ, ਸ. ਸੁਖਮਿੰਦਰ ਸਿੰਘ ਬੌਬੀ, ਸ. ਜਵਿੰਦਰ ਸਿੰਘ, ਸ. ਇੰਦਰਜੀਤ ਸਿੰਘ ਬਿੰਦਰਾ, ਸ. ਮਨਪ੍ਰੀਤ ਸਿੰਘ ਮਨੀ ਭੰਗੂ, ਸ਼੍ਰੀ ਸਤਿੰਦਰ ਸਿੰਘ ਗਰੋਵਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਆਗੂ ਤੇ ਦੁਕਾਨਦਾਰ ਹਾਜ਼ਰ ਸਨ ।
Post a Comment