ਲੁਧਿਆਣਾ, 26 ਅਕਤੂਬਰ (ਸਤਪਾਲ ਸੋਨੀ ) ਸ. ਸਤਨਾਮ ਸਿੰਘ ਜਿਲਾ ਭਾਸ਼ਾ ਅਫਸਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋ ਮਨਾਏ ਜਾ ਰਹੇ ਪੰਜਾਬੀ ਸਪਤਾਹ ਦੀ ਲੜੀ ਵਿੱਚ ਭਾਸ਼ਾ ਵਿਭਾਗ ਪੰਜਾਬ ਵੱਲੋਂ ਰਾਜ ਪੱਧਰ ਦੇ ਪੰਜਾਬੀ ਸਾਹਿਤ ਸਿਰਜਣ-ਕਵਿਤਾ ਗਾਇਨ ਮੁਕਾਬਲੇ ਪੰਜਾਬੀ ਭਵਨ ਲੁਧਿਆਣਾ ਵਿਖੇ 5 ਨਵੰਬਰ ਨੂੰ ਸਵੇਰੇ 9.00 ਵਜੇ ਕਰਵਾਏ ਜਾ ਰਹੇ ਹਨ। ਉਹਨਾਂ ਦੱਸਿਆ ਕਿ ਇਸ ਮੁਕਾਬਲੇ ਵਿੱਚ ਵੱਖ-ਵੱਖ ਜ਼ਿਲਾ ਪੱਧਰੀ ਮੁਕਾਬਲਿਆਂ ਵਿੱਚੋਂ ਪੰਜਾਬੀ ਸਾਹਿਤ ਸਿਰਜਣ (ਲੇਖ, ਕਹਾਣੀ, ਕਵਿਤਾ ਵੰਨਗੀ) ਵਿੱਚ ਪਹਿਲਾ ਅਤੇ ਦੂਜਾ ਸਥਾਨ ਹਾਸਲ ਕਰਨ ਵਾਲੇ ਪ੍ਰਤੀਯੋਗੀ ਭਾਗ ਲੈ ਰਹੇ ਹਨ, ਜਦੋ ਕਿ ਕਵਿਤਾ ਗਾਇਨ ਵਿੱਚ ਪਹਿਲਾ ਸਥਾਨ ਹਾਸਲ ਕਰਨ ਵਾਲੇ ਪ੍ਰਤੀਯੋਗੀ ਭਾਗ ਲੈਣਗੇ। ਉਹਨਾਂ ਦੱਸਿਆ ਕਿ ਇਸ ਸਮਾਗਮ ਵਿੱਚ ਬਤੌਰ ਮੁੱਖ ਮਹਿਮਾਨ ਮੁੱਖ ਸੰਸਦੀ ਸਕੱਤਰ ਸ੍ਰੀਮਤੀ ਐਫ. ਨਿਸ਼ਾਰਾ ਖਾਤੂਨ ਸ਼ਾਮਲ ਹੋਣਗੇ ਅਤੇ ਰਾਜ ਭਰ ਤੋਂ ਸਾਹਿਤਕਾਰ, ਵਿਦਿਆਰਥੀ ਅਤੇ ਅਧਿਆਪਕ ਹਿੱਸਾ ਲੈਣਗੇ।

Post a Comment