ਪੰਜਾਬ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਇੱਕ ਲੱਖ 73 ਹਜ਼ਾਰ ਸ਼ਿਕਾਇਤਾਂ ਦਾ ਨਿਪਟਾਰਾ- ਠਾਕੁਰ

Saturday, October 27, 20120 comments


ਰਾਜਪੁਰਾ (ਪਟਿਆਲਾ), 27 ਅਕਤੂਬਰ: ਪਟਵਾਰੀ ‘‘ ਪੰਜਾਬ ਮਨੁੱਖੀ ਅਧਿਕਾਰ ਕਮਿਸ਼ਨ ਨੂੰ 30 ਸਤੰਬਰ 2012 ਤੱਕ ਪ੍ਰਾਪਤ ਹੋਈਆਂ ਵੱਖ-ਵੱਖ ਮਾਮਲਿਆਂ ਨਾਲ ਸਬੰਧਤ ਇੱਕ ਲੱਖ 83 ਹਜ਼ਾਰ ਸ਼ਿਕਾਇਤਾਂ ਵਿੱਚੋਂ ਇੱਕ ਲੱਖ 73 ਹਜ਼ਾਰ ਸ਼ਿਕਾਇਤਾਂ ਨੂੰ ਨਿਪਟਾਇਆ ਜਾ ਚੁੱਕਾ ਹੈ ਜਦਕਿ ਦਸ ਹਜ਼ਾਰ ਮਾਮਲੇ ਵਿਚਾਰ ਅਧੀਨ ਹਨ ।’’ ਇਹ ਜਾਣਕਾਰੀ ਪੰਜਾਬ ਦੇ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਸ਼੍ਰੀ ਬਲਜਿੰਦਰ ਸਿੰਘ ਠਾਕੁਰ ਨੇ ਬਾਰ ਐਸੋਸੀਏਸ਼ਨ ਰਾਜਪੁਰਾ ਵਿਖੇ ਕਰਵਾਏ ਗਏ ਸੈਮੀਨਾਰ ਨੂੰ ਸੰਬੋਧਨ ਕਰਦਿਆਂ ਦਿੱਤੀ । ਸ਼੍ਰੀ ਠਾਕੁਰ ਨੇ ਕਿਹਾ ਕਿ ਕਮਿਸ਼ਨ ਨੂੰ ਪ੍ਰਾਪਤ ਹੋਈਆਂ ਵਧੇਰੇ ਸ਼ਿਕਾਇਤਾਂ ਪੁਲਿਸ ਨਾਲ ਸਬੰਧਤ ਹਨ ਜਦਕਿ ਸਿੱਖਿਆ, ਨਗਰ ਨਿਗਮਾਂ ਤੇ ਨਗਰ ਕੌਂਸਲਾਂ, ਸਿਹਤ, ਪਾਵਰਕੌਮ ਸਮੇਤ ਹੋਰ ਕਈ ਵਿਭਾਗਾਂ ਨਾਲ ਸਬੰਧਤ ਮਾਮਲੇ ਵੀ ਕਮਿਸ਼ਨ ਕੋਲ ਪੁੱਜਦੇ ਹਨ । ਉਨ•ਾਂ ਕਿਹਾ ਕਿ ਲੋਕਾਂ ਵਿੱਚ ਆਪਣੇ ਅਧਿਕਾਰਾਂ ਪ੍ਰਤੀ ਪਹਿਲਾਂ ਨਾਲੋਂ ਕਾਫੀ ਜਾਗਰੂਕਤਾ ਪੈਦਾ ਹੋ ਗਈ ਹੈ ਅਤੇ ਉਹ ਆਪਣੇ ਅਧਿਕਾਰ ਪ੍ਰਾਪਤ ਕਰਨ ਲਈ ਕਮਿਸ਼ਨ ਦਾ ਸਹਿਯੋਗ ਵੀ ਲੈਂਦੇ ਹਨ । 
ਬਾਰ ਐਸੋਸੀਏਸ਼ਨ ਵਿਖੇ ‘ਮਨੁੱਖੀ ਅਧਿਕਾਰ ਅਤੇ ਵਕੀਲਾਂ ਦੀ ਭੂਮਿਕਾ’ ਵਿਸ਼ੇ ’ਤੇ ਕਰਵਾਏ ਸੈਮੀਨਾਰ ਨੂੰ ਸੰਬੋਧਨ ਕਰਦਿਆਂ ਸ਼੍ਰੀ ਠਾਕੁਰ ਨੇ ਕਿਹਾ ਕਿ ਜੇ ਕੋਈ ਵੀ ਵਿਅਕਤੀ ਆਪਣੇ ਨਾਲ ਹੋ ਰਹੀ ਧੱਕੇਸ਼ਾਹੀ ਜਾਂ ਜ਼ਿਆਦਤੀ ਕਾਰਨ ਪ੍ਰੇਸ਼ਾਨ ਹੈ ਜਾਂ ਉਸ ਨਾਲ ਮਨੁੱਖੀ ਅਧਿਕਾਰਾਂ ਦੀ ਕੋਈ ਵੀ ਉ¦ਘਣਾ ਹੁੰਦੀ ਹੈ ਤਾਂ ਪਹਿਲਾਂ ਉਹ ਸਬੰਧਤ ਵਿਭਾਗ ਕੋਲ ਆਪਣੀ ਸ਼ਿਕਾਇਤ ਦੇਵੇ ਅਤੇ ਉਥੇ ਵੀ ਸੁਣਵਾਈ ਨਾ ਹੋਣ ਦੀ ਸੂਰਤ ਵਿੱਚ ਉਸ ਵਿਅਕਤੀ ਦੁਆਰਾ ਸਾਦੇ ਕਾਗਜ਼ ’ਤੇ ਆਪਣੀ ਦਰਖਾਸਤ ਲਿਖ ਕੇ ਮਨੁੱਖੀ ਅਧਿਕਾਰ ਕਮਿਸ਼ਨ ਨੂੰ ਭੇਜੇ ਜਾਣ ’ਤੇ ਕਮਿਸ਼ਨ ਵੱਲੋਂ ਫੌਰੀ ਕਾਰਵਾਈ ਕੀਤੀ ਜਾਂਦੀ ਹੈ । ਉਨ•ਾਂ ਕਿਹਾ ਕਿ ਮਨੁੱਖੀ ਅਧਿਕਾਰ ਕਮਿਸ਼ਨ ਦਾ ਮੁੱਖ ਉਦੇਸ਼ ਨਾਗਰਿਕਾਂ ਨੂੰ ਉਨ•ਾਂ ਦੇ ਬੁਨਿਆਦੀ ਹੱਕਾਂ ਬਾਰੇ ਜਾਗਰੂਕ ਕਰਕੇ ਇੱਕ ਵਧੀਆ ਜ਼ਿੰਦਗੀ ਜਿਊਣ ਲਈ ਬਿਹਤਰ ਮਾਹੌਲ ਤਿਆਰ ਕਰਕੇ ਦੇਣਾ ਹੈ ਜਿਸ ਵਿੱਚ ਮਿਆਰੀ ਸਿੱਖਿਆ ਤੇ ਸਿਹਤ ਸਹੂਲਤਾਂ, ਪ੍ਰਦੂਸ਼ਣ ਰਹਿਤ ਵਾਤਾਵਰਣ ਅਤੇ ਪੀਣ ਵਾਲਾ ਸਾਫ ਸੁਥਰਾ ਪਾਣੀ ਮੁਹੱਈਆ ਕਰਵਾਉਣਾ ਹੈ।  ਇਸ ਦੌਰਾਨ ਸ਼੍ਰੀ ਠਾਕੁਰ ਨੇ ਦੇਸ਼ ਅਤੇ ਦੁਨੀਆਂ ਦੇ ਇਤਿਹਾਸ ਵਿੱਚ ਹੋਏ ਮਹੱਤਵਪੂਰਨ ਫੈਸਲਿਆਂ ਬਾਰੇ ਵੀ ਜਾਣਕਾਰੀ ਦਿੱਤੀ । ਉਨ•ਾਂ ਮਨੁੱਖੀ ਜੀਵਨ ਲਈ ਲੋੜੀਂਦੇ ਸਭ ਤੋਂ ਮਹੱਤਵਪੂਰਨ ਸੋਮੇ ਪਾਣੀ ਨੂੰ ਪ੍ਰਦੂਸ਼ਣ ਮੁਕਤ ਕਰਨ ਦੀ ਲੋੜ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਪੀਣ ਲਈ ਸਾਫ ਸੁਥਰੇ ਪਾਣੀ ਦੀ ਘਾਟ ਭਵਿੱਖ ’ਚ ਕਈ ਵੱਡੇ ਸੰਕਟ ਪੈਦਾ ਕਰੇਗੀ । ਇਸ ਦੌਰਾਨ ਉਨ•ਾਂ ਰਸਾਇਣਕ ਖਾਦਾਂ ਦੀ ਵਰਤੋਂ ਨਾਲ ਹੋਣ ਵਾਲੇ ਨੁਕਸਾਨਾਂ ਪ੍ਰਤੀ ਸੁਚੇਤ ਹੁੰਦੇ ਹੋਏ ਲੋਕਾਂ ਨੂੰ ਇਸ ਬਾਰੇ ਜਾਗਰੂਕ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ । 
ਸੈਮੀਨਾਰ ਦੌਰਾਨ ਐਸ.ਡੀ.ਐਮ. ਰਾਜਪੁਰਾ ਸ਼੍ਰੀ ਜੇ.ਕੇ. ਜੈਨ, ਬਾਰ ਐਸੋਸੀਏਸ਼ਨ ਦੇ ਪ੍ਰਧਾਨ ਸ਼੍ਰੀ ਰਾਕੇਸ਼ ਮਹਿਤਾ, ਅਧਿਵਕਤਾ ਪਰਿਸ਼ਦ ਦੇ ਕੌਮੀ ਪ੍ਰਧਾਨ ਸ਼੍ਰੀ ਬਲਦੇਵ ਮਹਾਜਨ ਤੇ ਸ਼੍ਰੀ ਕਿਸ਼ਨ ਸਿੰਘ ਨੇ ਵੀ ਸੰਬੋਧਨ ਕੀਤਾ । ਇਸ ਦੌਰਾਨ ਬਾਰ ਐਸੋਸੀਏਸ਼ਨ ਵੱਲੋਂ ਸ਼੍ਰੀ ਠਾਕੁਰ ਨੂੰ ਯਾਦਗਾਰੀ ਚਿੰਨ• ਪ੍ਰਦਾਨ ਕੀਤਾ ਗਿਆ । ਇਸ ਮੌਕੇ ਜਨਰਲ ਸਕੱਤਰ ਸ਼੍ਰੀ ਗੁਰਜਿੰਦਰ ਸਿੰਘ, ਸ਼੍ਰੀ ਕਰਮਜੀਤ ਸਿੰਘ, ਸ਼੍ਰੀ ਜਗਜੀਤ ਸਿੰਘ ਸੰਧੂ, ਸ਼੍ਰੀ ਬਲਵਿੰਦਰ ਸਿੰਘ ਚਾਹਲ, ਸ਼੍ਰੀ ਪੁਨੀਤ ਬਾਂਸਲ, ਸ਼੍ਰੀ ਪਰਮੋਦ ਪਟਿਆਲ, ਸ਼੍ਰੀ ਕੁਲਭੂਸ਼ਨ ਅਗਰਵਾਲ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਵਕੀਲ ਹਾਜ਼ਰ ਸਨ ।
Share this article :

Post a Comment

 
Support : Creating Website | Johny Template | Mas Template
Copyright © 2011. SAFALSOCHNEWS - All Rights Reserved
Template Created by Creating Website Published by Mas Template
Proudly powered by Blogger