ਨਾਭਾ, 26 ਅਕਤੂਬਰ (ਜਸਬੀਰ ਸਿੰਘ ਸੇਠੀ) -ਸਰਵ ਸਿੱਖਿਆ ਅਭਿਆਨ ਵੱਲੋਂ ਰਾਜ ਅੰਦਰ ਸਰਕਾਰੀ ਸਕੂਲਾਂ ਵਿੱਚ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਨੂੰ ਲੋਕਾਂ ਤਕ ਪਹੁੰਚਾਉਣ ਲਈ ਸਕੂਲ ਮੈਂਨੇਜਮੈਂਟ ਕਮੇਟੀ ਟ੍ਰੇਨਿੰਗਾਂ ਲਗਾਈਆਂ ਜਾ ਰਹੀਆਂ ਹਨ ਜਿਨਾਂ ਰਾਂਹੀ ਬਲਾਕ ਪੱਧਰ ਤੇ ਬਲਾਕ ਸਿੱਖਿਆ ਅਫਸਰਾਂ ਦੀ ਅਗਵਾਈ ਹੇਠ ਸਮਾਗਮ ਕਰਵਾ ਕੇ ਜਾਣਕਾਰੀ ਦਿੱਤੀ ਜਾ ਰਹੀ ਹੈਂ। ਇਸੇ ਤਹਿਤ ਅੱਜ ਸਥਾਨਕ ਮਿਲਨ ਪੈਂਲੇਸ ਵਿਖੇ ਵੀ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਸ੍ਰੀਮਤੀ ਬਲਕਾਰ ਕੌਰ ਦੀ ਅਗਵਾਈ ਹੇਠ ਸਕੂਲ ਮੈਂਨੇਜਮੈਂਟ ਕਮੇਟੀ ਟ੍ਰੇਨਿੰਗ ਲਗਾਈ ਗਈ ਜਿਸ ਵਿੱਚ ਬਲਾਕ ਅਧੀਨ ਆਉਂਦੇ ਕਰੀਬ 100 ਤੋਂ ਵੀ ਵਧ ਸਕੂਲਾਂ ਦੇ ਅਧਿਆਪਕਾਂ, ਬੱਚਿਆਂ ਦੇ ਮਾਪਿਆਂ, ਸਕੂਲ ਮੈਂਨੇਜਮੈਂਟ ਕਮੇਟੀ ਦੇ ਨੁਮਾਇੰਦਿਆਂ ਤੋਂ ਇਲਾਵਾ ਸਕੂਲੀ ਬੱਚਿਆਂ ਨੇ ਸਮੂਲੀਅਤ ਕੀਤੀ। ਅੱਜ ਦੇ ਸਮਾਗਮ ਵਿੱਚ ਜਿਲਾ ਸਿੱਖਿਆ ਅਫਸਰ ਸ੍ਰੀਮਤੀ ਹਰਿੰਦਰ ਕੌਰ ਨੇ ਮੁੱਖ ਮਹਿਮਾਨ ਵਜੋਂ ਸਮੂਲੀਅਤ ਕੀਤੀ। ਸਮਾਗਮ ਵਿੱਚ ਨੂੰ ਸੰਬੋਧਨ ਕਰਦਿਆਂ ਜਿਲਾ ਸਿੱ੍ਯਖਿਆ ਅਫਸਰ ਸ੍ਰੀਮਤੀ ਹਰਿੰਦਰ ਕੌਰ ਨੇ ਕਿਹਾ ਕਿ ਇਨਾਂ ਟ੍ਰੇਨਿੰਗਾਂ ਦਾ ਮੁੱਖ ਮਨੋਰਥ ਸੂਬਾ ਸਰਕਾਰ ਵੱਲੋਂ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਨੂੰ ਲੋਕਾਂ ਤਕ ਪਹੁੰਚਾਉਣਾ ਹੈਂ ਤਾਂ ਜੋ ਪਿੰਡਾਂ ਅਤੇ ਸ਼ਹਿਰਾਂ ਦੇ ਲੋਕ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਪੜ੍ਹਾਈ ਕਰਵਾ ਕੇ ਸਰਕਾਰੀ ਸਕੀਮਾਂ ਦਾ ਲਾਹਾ ਲੈ ਸਕਣ ਕਿਉਂ ਜੋ ਸਰਵ ਸਿੱਖਿਆ ਅਭਿਆਨ ਤੇ ਪੰਜਾਬ ਸਰਕਾਰ ਵੱਲੋਂ ਬੱਚਿਆਂ ਨੂੰ ਸਰਕਾਰੀ ਸਕੂਲਾਂ ਅੰਦਰ ਮੁਫਤ ਦਾਖਲਾ,ਮੁਫਤ ਵਰਦੀ, ਮੁਫਤ ਕਿਤਾਬਾਂ, ਦੁਪਹਿਰ ਦਾ ਖਾਣਾ ਮੁਫਤ, ਵਜੀਫਾ ਸਕੀਮ ਸਮੇਤ ਕਈ ਹੋਰ ਸਕੀਮਾਂ ਚਲਾਈਆਂ ਗਈਆਂ ਹਨ। ਇਸ ਮੌਕੇ ਡਾ: ਜਰਨੈਂਲ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਬੱਚਿਆਂ ਦੇ ਉਜਵਲ ਭਵਿੱਖ ਲਈ ਹਮੇਸ਼ਾ ਸਤਨਸੀਲ ਹੈ। ਇਸ ਮੌਕੇ ਜਿਲ੍ਹਾ ਸਿੱਖਿਆ ਅਫਸਰ ਵੱਲੋਂ ਖੇਡਾਂ ਵਿੱਚ ਜਿਲਾ ਪੱਧਰ ਤੇ ਰਾਜ ਪੱਧਰ ਤੇ ਪੁਜ਼ੀਸਨਾਂ ਲੈਂਣ ਵਾਲੇ ਬੱਚਿਆਂ ਦਾ ਸਨਮਾਨ ਵੀ ਕੀਤਾ ਗਿਆ। ਪ੍ਰਬੰਧਕਾਂ ਵੱਲੋਂ ਆਏ ਹੋਏ ਮੁੱਖ ਮਹਿਮਾਨਾਂ ਦਾ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਬਲਾਕ ਸਿੱਖਿਆ ਅਫਸਰ ਬਲਕਾਰ ਕੌਰ, ਹਰਦੀਪ ਕੌਰ ਤਰਖੇੜੀ, ਬਲਜੀਤ ਕੌਰ ਲੌਟ, ਬਲਜੀਤ ਕੌਰ ਖੋਖ,ਮੈਂਡਮ ਫਰੀਦਾ ਰੇਲਵੇ ਕਲੋਨੀ, ਮਨਜੀਤ ਕੌਰ ਅਜਨੌਦਾ, ਜਰਨੈਂਲ ਸਿੰਘ ਮਟੌਰੜਾ, ਗੁਰਮੇਲ ਸਿੰਘ ਮੱਲਵਾਲ, ਗੁਰਮੇਲ ਸਿੰਘ ਗੋਬਿੰਦਪੁਰਾ ਸਾਰੇ ਸੈਂਟਰ ਇੰਚਾਰਜ, ਸੁਰਜੀਤ ਸਿੰਘ ਮਟੋਰੜਾ, ਹਰਵੇਲ ਸਿੰਘ ਭੰਗੂ, ਗੁਰਪ੍ਰੀਤ ਸਿੰਘ ਬੱਬਨ, ਕੁਲਵੰਤ ਸਿੰਘ, ਗੁਰਪ੍ਰੀਤ ਸਿੰਘ ਗੁਰੂ, ਗੁਰਸੇਵਕ ਸਿੰਘ ਚਾਸਵਾਲ, ਪਰਮਿੰਦਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸਕੂਲ ਮੈਨੇਜਮੈਂਟ ਕਮੇਟੀਆਂ ਦੇ ਨੁਮਾਇੰਦੇ ਮੌਜੂਦ ਸਨ। ਇਸ ਮੌਕੇ ਵਿਦਿਆਰਥੀਆਂ ਵੱਲੋਂ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ ਜਿਸ ਵਿੱਚ ਮੈਡਮ ਅੰਜਨਾ ਸਹਿਗਲ ਦੇ ਸਕੂਲ ਦੀ ਵਿਦਿਆਰਥਣ ਨੇ ਜੁਗਨੀ ਗਾ ਕੇ ਦਰਸਕਾਂ ਦਾ ਮਨ ਮੋਹ ਲਿਆ।

Post a Comment