ਲੁਧਿਆਣਾ, 27 ਅਕਤੂਬਰ (ਸਤਪਾਲ ਸੋਨੀ) ਸ੍ਰ. ਚਰਨਜੀਤ ਸਿੰਘ ਅਟਵਾਲ ਸਪੀਕਰ ਪੰਜਾਬ ਵਿਧਾਨ ਸਭਾ ਨੇ ਈਦ ਦੇ ਪਵਿੱਤਰ ਦਿਹਾੜੇ ਤੇ ਮੁਸਲਮਾਨ ਭਾਈਚਾਰੇ ਨੂੰ ਵਧਾਈ ਦਿੰਦਿਆ ਕਿਹਾ ਕਿ ਈਦ-ਉਲ-ਜੁਹਾ (ਬਕਰੀਦ) ਦਾ ਪਵਿੱਤਰ ਦਿਹਾੜਾ ਸਾਰੇ ਧਰਮਾਂ ਦੇ ਲੋਕ ਮਿਲ-ਜੁਲ ਕੇ ਮਨਾਉਦੇ ਹਨ। ਉਹਨਾਂ ਕਿਹਾ ਕਿ ਇਹ ਪਵਿੱਤਰ ਤਿਉਹਾਰ ਜਿੱਥੇ ਆਪਸੀ ਭਾਈਚਾਰੇ ਅਤੇ ਮਿਲਵਰਤਨ ਦਾ ਚਿੰਨ• ਹੈ, ਉਥੇ ਸਾਨੂੰ ਸਮਾਜ ਵਿੱਚ ਸ਼ਾਂਤੀ, ਸ਼ਹਿਨਸ਼ੀਲਤਾ ਅਤੇ ਇਕਸੁਰਤਾ ਦਾ ਵੀ ਸੰਦੇਸ਼ ਦਿੰਦਾ ਹੈ। ਉਹਨਾਂ ਕਿਹਾ ਕਿ ਲੁਧਿਆਣਾ ਸ਼ਹਿਰ ਦੀ ਜਾਮਾ ਮਸਜਿਦ ਉਹ ਇਤਿਹਾਸਿਕ ਥਾਂ ਹੈ, ਜਿੱਥੇ ਜੰਗ-ਏ-ਅਜ਼ਾਦੀ ਸੰਗਰਾਮ ਵਿੱਚ ਅੰਗਰੇਜ਼ਾਂ ਖਿਲਾਫ ਫਤਵਾ ਜਾਰੀ ਕੀਤਾ ਗਿਆ ਸੀ ਅਤੇ ਭਾਰਤ ਨੂੰ ਅਜ਼ਾਦ ਕਰਵਾਉਣ ਮੁਸਲਮਾਨ ਭਾਈਚਾਰੇ ਵੱਲੋਂ ਵੱਡਾ ਯੋਗਦਾਨ ਪਾਇਆ ਗਿਆ ਸੀ। ਸ੍ਰ. ਅਟਵਾਲ ਨੇ ਕਿਹਾ ਕਿ ਸ੍ਰ. ਪਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਪੰਜਾਬ ਅਤੇ ਸ੍ਰ. ਸੁਖਬੀਰ ਸਿੰਘ ਬਾਦਲ ਉਪ-ਮੁੱਖ ਮੰਤਰੀ ਪੰਜਾਬ ਦੀ ਗਤੀਸ਼ੀਲ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਹਰ ਧਰਮ, ਕੌਮ ਅਤੇ ਭਾਈਚਾਰੇ ਦੇ ਮਹੱਤਵਪੂਰਨ ਤਿਉਹਾਰ ਵਿਸ਼ੇਸ ਤੌਰ ਤੇ ਮਨਾਏ ਜਾ ਰਹੇ ਹਨ। ਉਹਨਾਂ ਕਿਹਾ ਕਿ ਭਾਰਤ ਇੱਕ ਅਜਿਹਾ ਧਰਮ ਨਿਰਪੱਖ ਦੇਸ਼ ਹੈ ਜਿੱਥੇ ਵੱਖ-ਵੱਖ ਧਰਮਾਂ, ਭਸ਼ਾਵਾਂ ਅਤੇ ਪਹਿਰਾਵੇ ਦੇ ਲੋਕ ਰਹਿੰਦੇ ਹਨ ਅਤੇ ਸਾਰੇ ਹੀ ਧਰਮ ਸਾਨੂੰ ਆਪਸੀ ਸਦਭਾਵਨਾ ਅਤੇ ਕੌਮੀ ਏਕਤਾ ਦਾ ਸੰਦੇਸ਼ ਦਿੰਦੇ ਹਨ। ਉਹਨਾਂ ਕਿਹਾ ਕਿ ਸਾਨੂੰ ਜਾਤ, ਧਰਮ, ਰੰਗ ਅਤੇ ਨਸਲ ਤੋਂ ਉਪਰ ਉਠ ਕੇ ਸਾਰੇ ਧਰਮਾਂ ਦਾ ਸਤਿਕਾਰ ਕਰਨਾ ਚਾਹੀਦਾ ਹੈ ਅਤੇ ਸਾਰੇ ਧਰਮਾਂ ਦੇ ਤਿਉਹਾਰ ਰਲ-ਮਿਲ ਕੇ ਮਨਾਉਣੇ ਚਾਹੀਦੇ ਹਨ। ਉਹਨਾਂ ਸਿੱਖਾਂ ਅਤੇ ਮੁਸਲਮਾਨ ਭਾਈਚਾਰੇ ਦੀ ਆਪਸੀ ਸਾਂਝ ਦਾ ਜ਼ਿਕਰ ਕਰਦਿਆ ਕਿਹਾ ਕਿ ਸਿੱਖਾਂ ਦੇ ਪਹਿਲੇ ਗੁਰੂ ਸ੍ਰਗੁਰੂ ਨਾਨਕ ਦੇਵ ਜੀ ਨੇ ਭਾਈ ਮਰਦਾਨੇ ਨੂੰ ਸਾਰੀ ਜਿੰਦਗੀ ਆਪਣੇ ਨਾਲ ਰੱਖ ਕੇ ਮਾਨਵਤਾ ਦੀ ਭਲਾਈ ਦਾ ਸੰਦੇਸ਼ ਦਿੱਤਾ। ਉਹਨਾਂ ਇਹ ਵੀ ਦੱਸਿਆ ਕਿ ਸਿੱਖਾਂ ਦੇ ਪੰਜਵੇਂ ਗੁਰੂ ਸ੍ਰਗੁਰੂ ਅਰਜਨ ਦੇਵ ਜੀ ਨੇ ਸ੍ਰੀ ਹਰਮੰਦਿਰ ਸਾਹਿਬ ਦੀ ਨੀਂਹ ਵੀ ਮੁਸਲਮਾਨ ਫ਼ਕੀਰ ਸਾਂਈ ਮੀਆ ਮੀਰ ਤੋ ਰੱਖਵਾ ਕੇ ਇਸ ਸਾਂਝ ਨੂੰ ਹੋਰ ਪ੍ਰਪੱਕ ਕੀਤਾ। ਉਹਨਾਂ ਕਿਹਾ ਕਿ ਮਲੇਰਕੋਟਲਾ ਦੇ ਨਵਾਬ ਸ਼ੇਰ ਖਾਂ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਹਿਬਜਾਦਿਆਂ ਵਿਰੁੱਧ ਕੀਤੀ ਗਈ ਬੇਇਨਸਾਫੀ ਬਦਲੇ ਹਾਅ ਦਾ ਨਾਅਰਾ ਮਾਰਿਆ ਗਿਆ ਸ9 । ਪੰਜਾਬ ਦੇ ਸ਼ਾਹੀ ਇਮਾਮ ਹਜ਼ਰਤ ਮੌਲਾਨਾ ਹਬੀਬ-ੳਰ-ਰਹਿਮਾਨ ਸਾਨੀ ਲੁਧਿਆਣਵੀਂ ਨੇ ਸਮਾਗਮ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਈਦ-ਉਲ-ਜੁਹਾ (ਬਕਰੀਦ) ਦਾ ਇਹ ਪਵਿੱਤਰ ਦਿਹਾੜਾ ਅਲ•ਾਹ ਦੇ ਨਬੀ ਹਜ਼ਰਤ ਇਬਰਾਹੀਮ ਦੀ ਸੁਨੰਤ ਨੂੰ ਅਦਾ ਕਰਦੇ ਹੋਏ ਮਨਾਇਆ ਜਾਂਦਾ ਹੈ। ਉਹਨਾਂ ਨੇ ਕਿਹਾ ਕਿ ਹਜ਼ਰਤ ਇਬਰਾਹੀਮ ਵੱਲੋਂ ਆਪਣੇ ਪੁੱਤਰ ਹਜ਼ਰਤ ਇਸਮਾਈਲ ਦੀ ਕੁਰਬਾਨੀ ਦੇਣ ਲਈ ਤਿਆਰ ਹੋ ਜਾਣਾ ਇਸ ਗੱਲ ਦੀ ਦਲੀਲ ਹੈ ਕਿ ਇਨਸਾਨ ਨੂੰ ਚਾਹੀਦਾ ਹੈ ਕਿ ਉਹ ਆਪਣੇ ਰੱਬ ਦੇ ਹਰ ਹੁਕਮ ਨੂੰ ਮੰਨਣ ਲਈ ਤਿਆਰ ਰਹੇ। ਉਹਨਾਂ ਕਿਹਾ ਕਿ ਅੱਜ ਦਾ ਦਿਨ ਸਾਨੂੰ ਇਹ ਸੰਦੇਸ਼ ਦਿੰਦਾ ਹੈ ਕਿ ਸਾਨੂੰ ਕੁਰਬਾਨੀ ਦੇਣ ਲਈ ਸਦਾ ਤਿਆਰ ਰਹਿਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਦੇਸ਼ ਨੂੰ ਅਜ਼ਾਦ ਕਰਵਾਉਣ ਲਈ ਮੁਸਲਮਾਨਾਂ ਨੇ ਬਹੁਤ ਕੁਰਬਾਨੀਆਂ ਦਿੱਤੀਆਂ ਸਨ, ਜਿਨ•ਾਂ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਉਹਨਾਂ ਕਿਹਾ ਕਿ ਇਸਲਾਮ ਧਰਮ ਵਿੱਚ ਔਰਤਾਂ ਨੂੰ ਸਿੱਖਿਆ ਹਾਸਿਲ ਕਰਨ ਦਾ ਪੂਰਾ ਹੱਕ ਹੈ। ਇਸ ਮੌਕੇ ਤੇ ਸ੍ਰ. ਹੀਰਾ ਸਿੰਘ ਗਾਬੜੀਆ ਸਾਬਕਾ ਮੰਤਰੀ ਪੰਜਾਬ, ਸ੍ਰੀ ਰਾਕੇਸ਼ ਪਾਂਡੇ ਐਮ.ਐਲ.ਏ. ਤੇ ਸਾਕਾ ਮੰਤਰੀ, ਸ੍ਰ. ਹਰਚਰਨ ਸਿੰਘ ਗੋਹਲਵੜੀਆ ਮੇਅਰ ਨਗਰ-ਨਿਗਮ ਲੁਧਿਆਣਾ, ਪੰਜਾਬ ਕਾਂਗਰਸ ਘੱਟ ਗਿਣਤੀ ਸੈਲ ਦੇ ਚੇਅਰਮੈਨ ਅਤੀਕ-ਉਰ ਰਹਿਮਾਨ ਲੁਧਿਆਣਵੀ, ਗੁਲਾਮ ਹਸਨ ਕੈਸਰ, ਕਾਰੀ ਅਲਤਾਫ ਉਰ- ਰਹਿਮਾਨ, ਜੱਥੇਦਾਰ ਪ੍ਰਿਤਪਾਲ ਸਿੰਘ ਪ੍ਰਧਾਨ ਗੁਰਦੁਆਰਾ ਦੁਖ ਨਿਵਾਰਨ ਸਾਹਿਬ, ਸ਼ਾਹੀ ਇਮਾਮ ਪੰਜਾਬ ਦੇ ਮੁੱਖ ਸਕੱਤਰ ਮੁਹੰਮਦ ਮੁਸਤਕੀਮ, ਨਾਇਬ ਸ਼ਾਹੀ ਇਮਾਮ ਮੁਹੰਮਦ ਉਸਮਾਨ ਰਹਿਮਾਨੀ, ਸ੍ਰ. ਹਰਭਜ਼ਨ ਸਿੰਘ ਸੋਹਲ, ਸ੍ਰੀ ਪ੍ਰਮਿੰਦਰ ਮਹਿਤਾ, ਜਗਦੇਵ ਸਿੰਘ ਗੋਹਲਵੜੀਆ, ਜੱਥੇਦਾਰ ਕੁਲਵੰਤ ਸਿੰਘ ਦੁਖੀਆ ਵੀ ਹਾਜ਼ਰ ਸਨ।

Post a Comment