ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਪਾਬੰਦੀਆਂ ਦੇ ਹੁਕਮ

Wednesday, October 31, 20120 comments

ਮਾਨਸਾ, 31 ਅਕਤੂਬਰ: ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਮਾਨਸਾ ਸ਼ੀ੍ਰ ਅਮਿਤ ਢਾਕਾ ਨੇ ਫੌਜਦਾਰੀ ਦੰਡ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਦੀਆਂ ਸਮੂਹ ਸਰਕਾਰੀ ਅਤੇ ਪ੍ਰਾਈਵੇਟ ਕੰਪਨੀਆਂ ਦੀਆਂ ਵੱਖ-ਵੱਖ ਰੂਟਾਂ 'ਤੇ ਚੱਲਣ ਵਾਲੀਆਂ ਬੱਸਾਂ ਅੰਦਰ ਟੇਪ ਰਿਕਾਰਡਾਂ ਦੁਆਰਾ ਅਸ਼ਲੀਲ ਗਾਣੇ ਚਲਾਉਣ, ਵੀਡੀਓ ਦੁਆਰਾ ਅਸ਼ਲੀਲ ਫਿਲਮਾਂ ਦਿਖਾਉਣ ਅਤੇ ਟਰੱਕ ਤੇ ਟਰੈਕਟਰਾਂ 'ਤੇ ਟੇਪ ਰਿਕਾਰਡਾਂ ਦੁਆਰਾ ਅਸ਼ਲੀਲ ਗਾਣੇ ਚਲਾਉਣ 'ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਅਜਿਹਾ ਕਰਨ ਨਾਲ ਇਨ੍ਹਾਂ ਵਿੱਚ ਸਫ਼ਰ ਕਰ ਰਹੇ ਮੁਸਾਫਰਾਂ ਤੇ ਰਾਹਗੀਰਾਂ 'ਤੇ ਬੁਰਾ ਅਸਰ ਪੈਂਦਾ ਹੈ, ਇਸ ਨਾਲ ਆਵਾਜੀ ਪ੍ਰਦੂਸ਼ਣ ਵੀ ਫੈਲਦਾ ਹੈ ਅਤੇ ਬੱਸ, ਟਰੱਕ ਤੇ ਟਰੈਕਟਰ ਦੇ ਚਾਲਕਾਂ ਦਾ ਧਿਆਨ ਵੀ ਦੂਜੇ ਪਾਸੇ ਵੱਲ ਚਲਾ ਜਾਂਦਾ ਹੈ, ਜਿਸ ਕਾਰਨ ਕੋਈ ਵੀ ਜਾਨੀ ਤੇ ਮਾਲੀ ਨੁਕਸਾਨ ਨੂੰ ਖ਼ਤਰਾ ਬਣਿਆ ਰਹਿੰਦਾ ਹੈ।ਇਸ ਹੁਕਮ ਤੋਂ ਇਲਾਵਾ ਜ਼ਿਲ੍ਹਾ ਮੈਜਿਸਟ੍ਰੇਟ ਨੇ ਧਾਰਾ 144 ਫੌਜ਼ਦਾਰੀ ਜ਼ਾਬਤਾ ਸੰਘਤਾ 1973 ਦੇ ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤਾ ਹੈ ਕਿ ਢਾਬਿਆਂ ਅਤੇ ਮੈਰਿਜ਼ ਪੈਲੇਸਾਂ ਦੇ ਮਾਲਕ ਆਪਣੀ ਪੱਧਰ 'ਤੇ ਅਤੇ ਆਪਣੇ ਖ਼ਰਚੇ 'ਤੇ ਢਾਬਿਆਂ ਅਤੇ ਮੈਰਿਜ਼ ਪੈਲੇਸਾਂ ਵਿੱਚ ਤੁਰੰਤ ਸਕਿਓਰਿਟੀ ਗਾਰਡ ਤਾਇਨਾਤ ਕਰਨ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਸੜਕਾਂ 'ਤੇ ਬਣੇ ਢਾਬਿਆਂ ਅਤੇ ਮੈਰਿਜ ਪੈਲੇਸਾਂ 'ਚ ਗੱਡੀਆਂ ਦੀ ਪਾਰਕਿੰਗ ਸਹੀ ਢੰਗ ਨਾਲ ਨਹੀਂ ਹੁੰਦੀ, ਜਿਸ ਨਾਲ ਦੁਰਘਟਨਾਵਾਂ ਵਾਪਰ ਜਾਂਦੀਆਂ ਹਨ। ਇਕ ਹੋਰ ਹੁਕਮ ਵਿਚ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਅਮਿਤ ਢਾਕਾ ਨੇ ਪੰਜਾਬ ਵਿਲੇਜ਼ ਤੇ ਸਮਾਲ ਟਾਊਨਜ਼/ਪੈਟਰੋਲ ਐਕਟ, 1918 ਦੀ ਧਾਰਾ 3 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਠੀਕਰੀ ਪਹਿਰਾ ਲਗਾਉਣ ਦਾ ਹੁਕਮ ਜਾਰੀ ਕੀਤਾ ਹੈ। ਹੁਕਮ ਵਿਚ ਉਨ੍ਹਾਂ ਕਿਹਾ ਕਿ ਆਮ ਜਨਤਾ ਲਈ ਵਿਸ਼ੇਸ਼ ਸੁਰੱਖ਼ਿਆ ਪ੍ਰਬੰਧ ਕਰਨ ਦੇ ਮੰਤਵ ਲਈ ਅਤੇ ਕਿਸੇ ਵੀ ਤਰ੍ਹਾਂ ਦੀ ਸਰਕਾਰੀ ਜਾਂ ਨਿੱਜੀ ਸਪੰਤੀ ਨੂੰ ਭੰਨਤੋੜ ਦੀ ਕਾਰਵਾਈ ਤੋਂ ਬਚਾਉਣ ਅਤੇ ਆਮ ਜਨਤਾ ਦੀ ਜਾਨ ਤੇ ਮਾਲ ਦੀ ਰੱਖ਼ਿਆ ਲਈ ਇਹ ਇੱਕ ਤਰਫ਼ਾ ਹੁਕਮ ਜਾਰੀ ਕੀਤਾ ਜਾ ਰਿਹਾ ਹੈ। ਉਨ੍ਹਾਂ ਹੁਕਮ ਦਿੰਦਿਆਂ ਕਿਹਾ ਕਿ ਜ਼ਿਲ੍ਹੇ ਅੰਦਰ ਸਾਰੇ ਸ਼ਹਿਰਾਂ, ਕਸਬਿਆਂ ਅਤੇ ਪਿੰਡਾਂ ਦੇ ਨਰੋਈ ਸਿਹਤ ਵਾਲੇ ਬਾਲਗ ਵਿਅਕਤੀ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਲਈ ਹਰ ਰੋਜ਼ ਸ਼ਾਮ 8 ਵਜੇ ਤੋਂ ਸਵੇਰੇ 5 ਵਜੇ ਤੱਕ ਠੀਕਰੀ ਪਹਿਰਾ ਦੇਣ ਦੀ ਡਿਊਟੀ ਨਿਭਾਉਣਗੇ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਹਰ ਨਗਰ ਕੌਂਸਲ, ਨਗਰ ਪੰਚਾਇਤ ਅਤੇ ਪਿੰਡਾਂ ਦੀਆਂ ਪੰਚਾਇਤਾਂ ਉਕਤ ਐਕਟ ਦੀ ਧਾਰਾ 4 (1) ਦੀ ਪੂਰੀ ਤਰਜ਼ਮਾਨੀ ਕਰਦਿਆਂ ਆਪਣੇ ਕਾਰਜ ਖੇਤਰ ਅੰਦਰ ਉਕਤ ਜ਼ਿੰਮੇਵਾਰੀਆਂ ਲਾਗੂ ਕਰਾਉਣਗੀਆਂ। ਉਪਰੋਕਤ ਤਿੰਨੋਂ ਹੁਕਮ 14 ਦਸੰਬਰ ਤੱਕ ਲਾਗੂ ਰਹਿਣਗੇ
Share this article :

Post a Comment

 
Support : Creating Website | Johny Template | Mas Template
Copyright © 2011. SAFALSOCHNEWS - All Rights Reserved
Template Created by Creating Website Published by Mas Template
Proudly powered by Blogger