ਲੋਕਸਭਾ ਚੋਣਾਂ ਲਈ ਹੁਣ ਤੋਂ ਹੀ ਤਿਆਰੀਆਂ ਸ਼ੁਰੂ ਕਰਾਂਗੇ - ਗਾਬੜੀਆ

Wednesday, October 31, 20120 comments


ਲੁਧਿਆਣਾ, 31 ਅਕਤੂਬਰ (              ) ਸ਼੍ਰੋਮਣੀ ਅਕਾਲੀ ਦਲ ਵੱਲੋਂ ਆਉਂਦੀਆਂ ਲੋਕਸਭਾ ਚੋਣਾਂ ਦੇ ਮਦਦੇਨਜ਼ਰ ਹੁਣ ਤੋਂ ਹੀ ਪਾਰਟੀ ਦੀ ਮਜ਼ਬੂਤੀ ਤਹਿਤ ਜਿਲ•ਾ ਪੱਧਰ ਤੌਂ ਲੈ ਕੇ ਮੁਹੱਲਾ ਪੱਧਰ ਤੱਕ ਪਾਰਟੀ ਵਰਕਰਾਂ ਦੀ ਲਾਮਬੰਦੀ ਕੀਤੀ ਜਾਵੇਗੀ ਤਾਂ ਜੋ ਉਹਨਾਂ ਵਿੱਚ ਨਵਾਂ ਜੋਸ਼ ਪੈਦਾ ਕੀਤਾ ਜਾ ਸਕੇ ਅਤੇ ਅਕਾਲੀ ਦਲ ਦੀਆਂ ਨੀਤੀਆਂ ਅਤੇ ਗਠਜੋੜ ਸਰਕਾਰ ਦੇ ਲੋਕਹਿਤੈਸ਼ੀ ਏਜੰਡੇ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਦੇ ਉਦੇਸ਼ ਨਾਲ ਮੁਹਿਮ ਸ਼ੁਰੂ ਕੀਤੀ ਜਾਵੇਗੀ । 
ਪੰਜਾਬ ਦੇ ਸਾਬਕਾ ਮੰਤਰੀ ਅਤੇ ਜਿਲ•ਾ ਅਕਾਲੀ ਜੱਥਾ ਲੁਧਿਆਣਾ ਸ਼ਹਿਰੀ ਦੇ ਪ੍ਰਧਾਨ ਜੱਥੇਦਾਰ ਹੀਰਾ ਸਿੰਘ ਗਾਬੜੀਆ ਨੇ ਸਥਾਨਕ ਲੇਬਰ ਕਲੋਨੀ ਸਥਿਤ ਆਪਣੇ ਦਫਤਰ ਵਿਖੇ ਗੱਲਬਾਤ ਕਰਦਿਆਂ ਕਿਹਾ ਕਿ ਅਕਾਲੀ ਦਲ ਵੱਲੋਂ ਆਉਂਦੀਆਂ ਲੋਕਸਭਾ ਚੋਣਾਂ ਲਈ ਹੁਣ ਤੋਂ ਹੀ ਤਿਆਰੀ ਕੀਤੀ ਜਾ ਰਹੀ ਹੈ ਅਤੇ ਸਾਡਾ ਨਿਸ਼ਾਨਾ ਪੰਜਾਬ ਦੀਆਂ ਸਾਰੀਆਂ ਲੋਕਸਭਾ ਸੀਟਾਂ ਤੇ ਸ਼ਾਨਦਾਰ ਜਿੱਤ ਪ੍ਰਾਪਤ ਕਰਨਾ ਹੈ। ਉਨ•ਾਂ ਨੇ ਕੇਂਦਰ ਦੀ ਕਾਂਗਰਸ ਤੇ ਸਹਿਯੋਗੀ ਦਲਾਂ ਦੀ ਸਰਕਾਰ ਵਲੋਂ ਆਮ ਜਨਤਾ ਤੇ ਪਾਏ ਜਾ ਰਹੇ ਬੋਝ ਜਿਕਰ ਕਰਦਿਆਂ ਕਿਹਾ ਕਿ ਅੱਜ ਹਰ ਪਾਸੇ ਆਰਥਿਕ ਮੰਦਹਾਲੀ ਤੇ ਮਹਿੰਗਾਈ ਕਾਰਨ ਹਰ ਵਰਗ ਤਰਾਹ ਤਰਾਹ ਕਰ ਰਿਹਾ ਹੈ। ਪ੍ਰਧਾਨ ਮੰਤਰੀ ਡਾ. ਮਨਮੋਹਣ ਸਿੰਘ ਜੋ ਕਿ ਇਕ ਉਘੇ ਅਰਥਸ਼ਾਸਤਰੀ ਹਨ ਦੀ ਅਗਵਾਈ ਵਾਲੀ ਸਰਕਾਰ ਦਾ ਸਾਰਾ ਜੋਰ ਮਹਿੰਗਾਈ ਵਧਾਉਣ ’ਚ ਲੱਗਾ ਹੋਇਆ ਹੈ।
ਪ੍ਰਧਾਨ ਜੱਥੇਦਾਰ ਹੀਰਾ ਸਿੰਘ ਗਾਬੜੀਆ ਨੇ ਕਿਹਾ ਕਿ ਪੰਜਾਬ ਦੀ ਅਕਾਲੀ ਭਾਜਪਾ ਸਰਕਾਰ ਵਲੋਂ ਲੋਕਾਂ ਨੂੰ ਬੇਹਤਰ ਰਾਜ ਪ੍ਰਬੰਧ ਤੇ ਚੰਗੀਆਂ ਸਹੂਲਤਾਂ ਪ੍ਰਦਾਨ ਕੀਤੀਆ ਜਾ ਰਹੀਆਂ ਹਨ ਲੇਕਿਨ ਆਮ ਆਦਮੀ ਉਨੀ ਦੇਰ ਤੱਕ ਖੁਸ਼ਹਾਲ ਨਹੀਂ ਹੋ ਸਕਦਾ ਜਿਨੀ ਦੇਰ ਤੱਕ ਕੇਂਦਰ ਸਰਕਾਰ ਉਨ•ਾਂ ਦੀ ਬੇਹਤਰੀ ਲਈ ਕੋਈ ਠੋਸ ਪ੍ਰੋਗਰਾਮ ਨਹੀਂ ਬਣਾਉਂਦੀ। ਉਨ•ਾਂ ਯੂ.ਪੀ.ਏ. ਸਰਕਾਰ ਨੂੰ ਹਰ ਫਰੰਟ ਤੇ ਫੇਲ ਕਰਾਰ ਦਿੰਦਿਆਂ ਕਿਹਾ ਕਿ ਅਜਿਹੀ ਸਰਕਾਰ ਦਾ ਸੱਤਾ ਵਿਚ ਬਣੇ ਰਹਿਣਾ ਲੋਕ ਹਿੱਤ ’ਚ ਨਹੀਂ ਹੈ। ਜਿਹੜੀ ਦੇਸ਼ ਦੇ ਸਰਮਾਏ ਨੂੰ ਹੱਥੀ ਲੁੱਟਣ ’ਚ ਲੱਗੀ ਹੋਵੇ। ਜੱਥੇਦਾਰ ਹੀਰਾ ਸਿੰਘ ਗਾਬੜੀਆ ਨੇ ਕਿਹਾ ਕਿ ਸੂਬੇ ਅੰਦਰ ਹੁਣ ਕਾਂਗਰਸ ਖਾਤਮੇ ਵੱਲ ਹੈ ਅਤੇ ਲੋਕਸਭਾ ਚੋਣਾਂ ਵਿੱਚ ਇਸਦਾ ਪੂਰਨ ਤੌਰ ਤੇ ਭੋਗ ਪੈ ਜਾਣਾ ਹੈ।
ਇਸ ਮੌਕੇ ਉਨ•ਾਂ ਨਾਲ ਕੌਂਸਲਰ ਰਖਵਿੰਦਰ ਸਿੰਘ ਗਾਬੜੀਆ, ਯੂਥ ਅਕਾਲੀ ਦਲ ਦੇ ਸੀਨੀਅਰ ਆਗੂ ਸੁਖਵਿੰਦਰਪਾਲ ਸਿੰਘ ਗਰਚਾ, ਸਾਬਕਾ ਕੌਂਸਲਰ ਸੋਹਣ ਸਿੰਘ ਗੋਗਾ, ਅਕਾਲੀ ਆਗੂ ਰਵਿੰਦਰ ਕੁਮਾਰ ਵਰਮਾ, ਸਰਪੰਚ ਨਛੱਤਰ ਸਿੰਘ, ਹਰਮਿੰਦਰ ਸਿੰਘ ਗਰੇਵਾਲ, ਸੁਖਜਿੰਦਰ ਸਿੰਘ ਬਾਵਾ, ਠੇਕੇਦਾਰ ਅਮਰਜੀਤ ਸਿੰਘ, ਹਰਵਿੰਦਰ ਸਿੰਘ ਹੈਰੀ, ਵਾਰਡ ਪ੍ਰਧਾਨ ਕਿਸ਼ੋਰ ਕੁਮਾਰ ਅਤੇ ਵਰਿੰਦਰ ਕੁਮਾਰ ਸ਼ਰਮਾ ਆਦਿ ਵੀ ਹਾਜ਼ਰ ਸਨ।



Share this article :

Post a Comment

 
Support : Creating Website | Johny Template | Mas Template
Copyright © 2011. SAFALSOCHNEWS - All Rights Reserved
Template Created by Creating Website Published by Mas Template
Proudly powered by Blogger