‑ਐਸ.ਡੀ.ਐਮ. ਮੰਡੀਆਂ ਵਿਚ ਕਰਣਗੇ ਕੈਂਪ

Wednesday, October 31, 20120 comments


ਸ੍ਰੀ ਮੁਕਤਸਰ ਸਾਹਿਬ, ਮਲੋਟ 3 1 ਅਕਤੂਬਰ (ਸਰਬਜੀਤ ਧੀਰ ) ਪੰਜਾਬ ਵਿੱਚ ਸਰਕਾਰੀ ਏਜੰਸੀਆਂ ਅਤੇ ਮਿੱਲ ਮਾਲਕਾਂ ਵਲੋਂ ਬੀਤੀ ਸ਼ਾਮ ਤੱਕ 92.14 ਲੱਖ ਟਨ ਤੋਂ ਵੱਧ ਝੋਨੇ ਦੀ ਖਰੀਦ ਕੀਤੀ ਗਈ ਹੈ। ਇਸ ਵਿਚੋਂ ਸਰਕਾਰੀ ਏਜੰਸੀਆਂ ਨੇ 8694550 ਟਨ ਜਦੋਂ ਕਿ ਮਿਲ ਮਾਲਕਾਂ ਨੇ 520291 ਟਨ ਝੋਨੇ ਦੀ ਖਰੀਦ ਕੀਤੀ ਹੈ। ਪਨਗ੍ਰੇਨ ਨੇ 2495476 (28. 7 ਫੀਸਦੀ) ਟਨ, ਮਾਰਕਫੈਡ ਨੇ 1977158 (22.7 ਫੀਸਦੀ) ਟਨ, ਪਨਸਪ ਨੇ 2016966 ਟਨ (23.2 ਫੀਸਦੀ), ਪੰਜਾਬ ਰਾਜ ਗੁਦਾਮ ਨਿਗਮ ਨੇ 895299 ਟਨ (10.3 ਫੀਸਦੀ), ਪੰਜਾਬ ਐਗਰੋ ਫੂਡ ਕਾਰਪੋਰੇਸ਼ਨ ਨੇ 911481 ਟਨ (10.5 ਫੀਸਦੀ) ਅਤੇ ਭਾਰਤੀ ਖੁਰਾਕ ਨਿਗਮ ਨੇ 398170 ਟਨ (4.6 ਫੀਸਦੀ ) ਝੋਨੇ ਦੀ ਖਰੀਦ ਕੀਤੀ ਹੈ। ਇਹ ਜਾਣਕਾਰੀ ਅੱਜ ਇੱਥੇ ਮੁੱਖ ਮੰਤਰੀ ਪੰਜਾਬ ਦੇ ਪ੍ਰਮੁੱਖ ਸਕੱਤਰ ਸ੍ਰੀ ਐਸ.ਕੇ. ਸੰਧੂ ਨੇ ਜ਼ਿਲ੍ਹੇ ਦੀਆਂ ਮੰਡੀਆਂ ਦੇ ਦੌਰੇ ਤੋਂ ਬਾਅਦ ਦਿੱਤੀ। ਉਨ੍ਹਾਂ ਨੇ ਇੱਥੇ ਝਬੇਲ ਵਾਲੀ, ਸ੍ਰੀ ਮੁਕਤਸਰ ਸਾਹਿਬ ਅਤੇ ਮਲੋਟ ਮੰਡੀਆਂ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾ ਨਾਲ ਡਿਵੀਜਨਲ ਕਮਿਸ਼ਨਰ ਸ: ਰਮਿੰਦਰ ਸਿੰਘ ਅਤੇ ਡਿਪਟੀ ਕਮਿਸ਼ਨਰ ਸ੍ਰੀ ਪਰਮਜੀਤ ਸਿੰਘ ਵੀ ਹਾਜਰ ਸਨ। 

ਉਨ੍ਹਾਂ ਇਸ ਮੌਕੇ ਹਦਾਇਤ ਕੀਤੀ ਕਿ ਸ੍ਰੀ ਮੁਕਤਸਰ ਸਾਹਿਬ ਅਤੇ ਮਲੋਟ ਦੇ ਉਪ ਮੰਡਲ ਮੈਜਿਸਟਰੇਟ ਅਗਲੇ ਕੁਝ ਦਿਨਾਂ ਤੱਕ ਕ੍ਰਮਵਾਰ ਸ੍ਰੀ ਮੁਕਤਸਰ ਸਾਹਿਬ ਅਤੇ ਮਲੋਟ ਅਨਾਜ ਮੰਡੀਆਂ ਵਿਚ ਹੀ ਕੈਂਪ ਕਰਣਗੇ। ਉਨ੍ਹਾਂ ਕਿਹਾ ਕਿ ਐਸ.ਡੀ.ਐਮ. ਆਪਣੀਆਂ ਮੰਡੀਆਂ ਵਿਚ ਇਹ ਯਕੀਨੀ ਬਣਾਉਣਗੇ ਕਿ ਕਿਸਾਨਾਂ ਨੂੰ ਕਿਸੇ ਕਿਸਮ ਦੀ ਕੋਈ ਪਰੇਸ਼ਾਨੀ ਨਾ ਆਵੇ। ਉਨ੍ਹਾਂ ਕਿਹਾ ਕਿ ਕਿਸਾਨਾਂ ਵਲੋਂ ਖੂਨ ਪਸੀਨਾ ਇੱਕ ਕਰਕੇ ਪੈਦਾ ਕੀਤੀ ਝੋਨੇ ਦੀ ਫਸਲ ਨੂੰ ਮੰਡੀਆਂ ਵਿੱਚ ਰੁਲਣ ਨਹੀਂ ਦਿੱਤਾ ਜਾਵੇਗਾ ਅਤੇ ਪੰਜਾਬ ਸਰਕਾਰ ਵਲੋਂ ਝੋਨੇ ਦੀ ਫਸਲ ਦੀ ਖਰੀਦ ਪਹਿਲ ਦੇ ਆਧਾਰ ਤੇ ਕੀਤੀ ਜਾ ਰਹੀ ਹੈ। ਉਹਨਾਂ ਕਿਸਾਨਾਂ ਨੂੰ ਭਰੋਸਾ ਦੁਆਇਆ ਕਿ ਜਦੋਂ ਤੱਕ ਝੋਨੇ ਦੀ ਫਸਲ ਮੰਡੀਆਂ ਵਿੱਚ ਆਉਂਦੀ ਰਹੇਗੀ ਝੋਨੇ ਦੀ ਖਰੀਦ ਕੀਤੀ ਜਾਵੇਗਾ। ਉਹਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨਾ ਵੇਚਣ ਸਬੰਧੀ ਖਰੀਦ ਏਜੰਸੀਆਂ ਨੂੰ ਵੱਧ ਤੋਂ ਵੱਧ ਸਹਿਯੋਗ ਦੇਣ ਅਤੇ ਝੋਨੇ ਦੀ ਫਸਲ ਸੁੱਕੀ ਅਤੇ ਸਾਫ ਸੁਥਰੀ ਮੰਡੀਆਂ ਵਿੱਚ ਲੈ ਕੇ ਆਉਣ ਤਾਂ ਜੋ ਉਹਨਾਂ ਨੂੰ ਮੰਡੀਆਂ ਵਿੱਚ ਹੋਣ ਵਾਲੀ ਖਜਲ ਖੁਆਰੀ ਤੋਂ ਬਚਿਆ ਜਾ ਸਕੇ। ਉਹਨਾਂ ਇਹ ਵੀ ਕਿਹਾ ਕਿ ਝੋਨੇ ਦੀ ਲਿਫਟਿੰਗ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਆੜ੍ਹਤੀਆਂ ਦੇ ਨੁੰਮਾਇੰਦਿਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਰਕਾਰੀ ਏਂਜਸੀ ਵੱਲੋਂ ਖਰੀਦੇ ਝੋਨੇ ਦੀ ਲਿਫਟਿੰਗ ਅਤੇ ਸ਼ੈਲਰ ਵਿਚ ਲਵਾਉਣ ਦੀ ਜਿੰਮੇਵਾਰੀ ਸਰਕਾਰੀ ਏਂਜਸੀ ਦੀ ਹੈ ਅਤੇ ਆੜ੍ਹਤੀਏ ਦੀ ਇਸ ਸਬੰਧੀ ਕੋਈ ਜਿੰਮੇਵਾਰੀ ਨਹੀਂ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਤੇ ਕਿਸੇ ਨੂੰ ਕੋਈ ਸ਼ਿਕਾਇਤ ਹੈ ਤਾਂ ਇਸ ਸਬੰਧੀ ਲਿਖਤੀ ਸ਼ਿਕਾਇਤ ਦਿੱਤੀ ਜਾਵੇ ਤਾਂ ਤੁਰੰਤ ਕਾਰਵਾਈ ਕਰਦਿਆਂ ਅਜਿਹੇ ਸੈਲਰ ਨੂੰ ਬਲੈਕ ਲਿਸਟ ਕਰ ਦਿੱਤਾ ਜਾਵੇਗਾ ਅਤੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਸ ਤੋਂ ਬਿਨ੍ਹਾਂ ਬਾਹਰਲੇ ਜ਼ਿਲ੍ਹਿਆਂ ਤੋਂ ਵੀ ਆਰ.ਓ. ਰਲੀਜ ਕਰਵਾਏ ਗਏ ਹਨ ਤਾਂ ਜੋ ਸੈਲਰਾਂ ਵਿਚ ਝੋਨਾ ਲਗਾਉਣ ਵਿਚ ਕੋਈ ਦਿੱਕਤ ਨਾ ਆਵੇ। 

ਸ੍ਰੀ ਸੰਧੂ ਨੇ ਵੱਖ-ਵੱਖ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਵੀ ਸਖਤ ਹਦਾਇਤ ਕੀਤੀ ਕਿ ਅਗਰ ਕੋਈ ਕਰਮਚਾਰੀ ਮਿਲੀਭੁਗਤ ਨਾਲ ਕਿਸਾਨਾਂ ਨੂੰ ਚੂਨਾ ਲਗਾਉਂਦਾ ਪਾਇਆ ਗਿਆ ਤਾਂ ਉਸ ਨੂੰ ਕਿਸੇ ਵੀ ਕੀਮਤ ਤੇ ਬਖਸ਼ਿਆਂ ਨਹੀਂ ਜਾਵੇਗਾ। 
ਇਸ ਮੌਕੇ ਤੇ ਸ੍ਰੀ ਪਰਮਜੀਤ ਸਿੰਘ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆਂ ਦੱਸਿਆਂ ਕਿ ਜਿਲ੍ਹੇ ਦੀਆਂ ਵੱਖ-ਵੱਖ ਅਨਾਜ ਮੰਡੀਆਂ ਵਿੱਚ 439321 ਮੀਟਰਕ ਟਨ ਝੋਨੇ ਆ ਚੁੱਕਾ ਹੈ, ਜਿਸ ਵਿਚੋਂ ਵੱਖ-ਵੱਖ ਖਰੀਦ ਏਜੰਸੀਆਂ ਵਲੋਂ 415397 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ ਅਤੇ 371991 ਮੀਟਰਕ ਟਨ ਝੋਨੇ ਦੀ ਲਿਫਟਿੰਗ ਹੋ ਚੁੱਕੀ ਹੈ। ਵਿਸਥਾਰ ਪੂਰਵਕ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆਂ ਕਿ ਪਨਗਰੇਨ ਵਲੋਂ 107072 ਮੀਟਰਕ ਟਨ, ਐਫ.ਸੀ.ਆਈ ਵਲੋਂ 29681 ਮੀਟਰਕ ਟਨ, ਮਾਰਕਫੈਡ ਵਲੋਂ 84641 ਮੀਟਰਕ ਟਨ, ਪਨਸਪ ਵਲੋਂ 81172 ਮੀਟਰਕ ਟਨ, ਵੇਅਰ ਹਾਊਸ ਵਲੋਂ 34310 ਮੀਟਰਕ ਟਨ, ਪੰਜਾਬ ਐਗਰੋ ਨੇ 42033 ਮੀਟਰਕ ਟਨ ਅਤੇ ਵਪਾਰੀਆਂ ਵਲੋਂ 36488 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ। ਇਸ ਮੌਕੇ ਐਸ.ਡੀ.ਐਮ. ਮਲੋਟ ਸ੍ਰੀ ਅਮਨਦੀਪ ਬਾਂਸਲ, ਜ਼ਿਲ੍ਹਾ ਮੰਡੀ ਅਫ਼ਸਰ ਸ: ਕੁਲਦੀਪ ਸਿੰਘ, ਡੀ.ਐਫ.ਐਸ.ਸੀ. ਸ੍ਰੀ ਕੌਸ਼ਲ ਰਾਏ ਸਿੰਗਲਾ, ਮਲੋਟ ਮਾਰਕਿਟ ਕਮੇਟੀ ਦੇ ਚੇਅਰਮੈਨ ਸ: ਬਸੰਤ ਸਿੰਘ ਕੰਗ ਆਦਿ ਵੀ ਹਾਜਰ ਸਨ। 
Share this article :

Post a Comment

 
Support : Creating Website | Johny Template | Mas Template
Copyright © 2011. SAFALSOCHNEWS - All Rights Reserved
Template Created by Creating Website Published by Mas Template
Proudly powered by Blogger