ਸੁਨਾਮ, ਲਹਿਰਾਗਾਗਾ, ਸੰਗਰੂਰ, 31 ਅਕਤੂਬਰ (ਸੂਰਜ ਭਾਨ ਗੋਇਲ)-ਜ਼ਿਲ•ਾ ਸੰਗਰੂਰ ਦੀਆਂ ਮੰਡੀਆਂ ਵਿੱਚ ਮਿਤੀ 29 ਅਕਤੂਬਰ ਤੱਕ 8.50 ਲੱਖ ਮੀਟ੍ਰਿਕ ਟਨ ਤੋਂ ਵਧੇਰੇ ਝੋਨੇ ਦੀ ਆਮਦ ਅਤੇ 7 ਲੱਖ ਮੀਟ੍ਰਿਕ ਟਨ ਤੋਂ ਵਧੇਰੇ ਦੀ ਖਰੀਦ ਕੀਤੀ ਜਾ ਚੁੱਕੀ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਰਾਹੁਲ ਨੇ ਦੱਸਿਆ ਕਿ ਜ਼ਿਲ•ੇ ਦੀਆਂ ਮੰਡੀਆਂ ਅੰਦਰ ਝੋਨੇ ਦੀ ਆਮਦ ਕਾਫ਼ੀ ਤੇਜ਼ ਹੋਣੀ ਸ਼ੁਰੂ ਹੋ ਚੁੱਕੀ ਹੈ। ਡਿਪਟੀ ਕਮਿਸ਼ਨਰ ਨੇ ਅੱਜ ਸੁਨਾਮ, ਲਹਿਰਾਗਾਗਾ, ਮੂਣਕ, ਬੱਲਰਾਂ, ਭੂਲਨ, ਖਨੌਰੀ ਅਤੇ ਸੂਲਰ ਘਰਾਟ ਵਿਖੇ ਮੰਡੀਆਂ ਦਾ ਦੌਰਾ ਕਰਨ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਮੰਡੀਆਂ ’ਚ ਝੋਨੇ ਦੀ ਨਿਰਵਿਘਨ ਖਰੀਦ ਲਈ ਕੀਤੇ ਗਏ ਪ੍ਰਬੰਧਾਂ ਤਹਿਤ ਜ਼ਿਲ•ਾ ਪ੍ਰਸ਼ਾਸ਼ਨ ਵੱਲੋਂ ਖਰੀਦ ਏਜੰਸੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਕਿਸਾਨਾਂ ਨੂੰ ਖਰੀਦ ਕੀਤੀ ਗਈ ਜਿਣਸ ਦੀ ਅਦਾਇਗੀ ਮਿੱਥੇ ਸਮੇਂ ਅੰਦਰ ਕੀਤੀ ਜਾਵੇ ਅਤੇ ਲਿਫਟਿੰਗ ਵੀ 72 ਘੰਟਿਆਂ ਦੇ ਅੰਦਰ-ਅੰਦਰ ਕਰਵਾਉਣ ਨੂੰ ਯਕੀਨੀ ਬਣਾਇਆ ਜਾਵੇ । ਉਨ•ਾਂ ਮੰਡੀਆਂ ਦੇ ਦੌਰੇ ਦੌਰਾਨ ਕਿਸਾਨਾਂ ਨਾਲ ਗੱਲਬਾਤ ਕੀਤੀ ਅਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਹਾਲਤ ਵਿੱਚ ਰੁਲਣ ਨਾ ਦਿੱਤਾ ਜਾਵੇ। ਕਈ ਮੰਡੀਆਂ ਵਿੱਚ ਝੋਨੇ ਦੀ ਕਿਸਾਨਾਂ ਨੂੰ ਪੂਰੀ ਕੀਮਤ ਨਾ ਦਿੱਤੇ ਜਾਣ ਨੂੰ ਗੰਭੀਰਤਾ ਨਾਲ ਲੈਂਦਿਆਂ ਸ੍ਰੀ ਰਾਹੁਲ ਨੇ ਅਧਿਕਾਰੀਆਂ ਨੂੰ ਇਸ ਦੀ ਜਾਂਚ ਕਰਨ ਦੇ ਆਦੇਸ਼ ਦਿੱਤੇ।
ਇਸ ਦੇ ਨਾਲ ਹੀ ਸ੍ਰੀ ਰਾਹੁਲ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਗਿੱਲਾ ਝੋਨਾ ਮੰਡੀਆਂ ਵਿੱਚ ਨਾ ਲੈ ਕੇ ਆਉਣ। ਓਹੀ ਝੋਨਾ ਖਰੀਦਿਆ ਜਾਵੇਗਾ, ਜਿਸ ਵਿੱਚ ਨਮੀ ਦੀ ਮਾਤਰਾ 17 ਫੀਸਦੀ ਤੋਂ ਘੱਟ ਹੋਵੇਗੀ। ਉਨ•ਾਂ ਕੰਬਾਇਨ ਮਾਲਕਾਂ ਨੂੰ ਵੀ ਹਦਾਇਤ ਕੀਤੀ ਕਿ ਉਹ ਰਾਤ ਵੇਲੇ ਅਤੇ ਗਿੱਲੇ ਝੋਨੇ ਦੀ ਕਟਾਈ ਨਾ ਕਰਨ। ਇਸ ਸੰਬੰਧੀ ਪਹਿਲਾਂ ਹੀ ਜਾਰੀ ਮਨਾਹੀ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
Post a Comment