ਡਿਪਟੀ ਕਮਿਸ਼ਨਰ ਵੱਲੋਂ ਦੀਵਾਲੀ ਤੇ ਹੋਰ ਤਿਓਹਾਰਾਂ ਦੇ ਮੱਦੇਨਜ਼ਰ ਜ਼ਿਲੇ ਦੀਆਂ ਸਮੂਹ ਸਬ-ਡਵੀਜ਼ਨਾਂ ਦੇ ਐਸ.ਡੀ.ਐਮਜ਼ ਨੂੰ ਹਦਾਇਤਾਂ ਜਾਰੀ

Saturday, October 27, 20120 comments

ਪਟਿਆਲਾ, 27 ਅਕਤੂਬਰ: (ਪਟਵਾਰੀ) ਦੀਵਾਲੀ ਤੇ ਹੋਰ ਤਿਓਹਾਰਾਂ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਪਟਿਆਲਾ ਸ਼੍ਰੀ ਜੀ.ਕੇ. ਸਿੰਘ ਨੇ ਪਟਿਆਲਾ ਜ਼ਿਲੇ ਦੀਆਂ ਸਮੂਹ ਸਬ-ਡਵੀਜ਼ਨਾਂ ਦੇ ਐਸ.ਡੀ.ਐਮਜ਼ ਨੂੰ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਉਹ ਜ਼ਿਲੇ ਵਿੱਚ ਤਿਓਹਾਰਾਂ ਦੌਰਾਨ ਅਮਨ ਤੇ ਕਾਨੂੰਨ ਨੂੰ ਬਹਾਲ ਰੱਖਣ ਲਈ ਪੂਰੀ ਤਰਾਂ ਸੁਚੇਤ ਰਹਿਣ । ਉਨਾਂ ਐਸ.ਡੀ.ਐਮ ਅਤੇ ਹੋਰ ਮਹੱਤਵਪੂਰਨ ਅਹੁਦਿਆਂ ’ਤੇ ਤਾਇਨਾਤ ਹੋਰ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਦੀਵਾਲੀ ਤੇ ਹੋਰ ਤਿਓਹਾਰਾਂ ਮੌਕੇ ਸਥਾਨ ਨਹੀਂ ਛੱਡਣਗੇ ਤਾਂ ਜੋ ਇਨਾਂ ਤਿਓਹਾਰਾਂ ਨੂੰ ਸੁਚੱਜੇ ਢੰਗ ਨਾਲ ਨੇਪਰੇ ਚੜ•ਾਇਆ ਜਾ ਸਕੇ ਅਤੇ ਕਿਸੇ ਵੀ ਐਮਰਜੈਂਸੀ ਦੀ ਸੂਰਤ ਵਿੱਚ ਕਾਰਵਾਈ ਨੂੰ ਫੌਰੀ ਅਮਲ ਵਿੱਚ ਲਿਆਂਦਾ ਜਾ ਸਕੇ । ਸ਼੍ਰੀ ਜੀ.ਕੇ. ਸਿੰਘ ਨੇ ਐਸ.ਡੀ.ਐਮਜ਼ ਨੂੰ ਕਿਹਾ ਹੈ ਕਿ ਸਾਰੇ ਵਪਾਰੀਆਂ ਨੂੰ ਹਦਾਇਤ ਜਾਰੀ ਕੀਤੀ ਜਾਵੇ ਕਿ ਉਹ ਸੰਘਣੀ ਅਬਾਦੀ ਵਾਲੇ ਇਲਾਕਿਆਂ ਵਿੱਚ ਪਟਾਖਿਆਂ ਦਾ ਭੰਡਾਰ ਨਾ ਕਰਨ ਕਿਉਂਕਿ ਇਸ ਨਾਲ ਕਿਸੇ ਵੀ ਵੇਲੇ ਕੋਈ ਅਣਸੁਖਾਵੀਂ ਘਟਨਾ ਵਾਪਰਨ ਦਾ ਡਰ ਬਣਿਆ ਰਹਿੰਦਾ ਹੈ । ਉਨ•ਾਂ ਕਿਹਾ ਕਿ ਭੀੜ ਭੜੱਕੇ ਵਾਲੇ ਬਜ਼ਾਰਾਂ ਵਿੱਚ ਪਟਾਖੇ ਤੇ ਆਤਿਸ਼ਬਾਜੀਆਂ ਵੇਚਣ ਦੀ ਥਾਂ ’ਤੇ ਖੁਲ•ੇ ਸਥਾਨਾਂ ਦੀ ਚੋਣ ਕਰਕੇ ਪਟਾਖੇ ਵੇਚੇ ਜਾਣ ਅਤੇ ਪਟਾਖਿਆਂ ਦੀ ਵਿਕਰੀ ਵਾਲੇ ਸਥਾਨਾਂ ’ਤੇ ਫਾਇਰ ਬ੍ਰਿਗੇਡ ਅਤੇ ਐਂਬੂਲੈਂਸ ਦੇ ਪ੍ਰਬੰਧ ਕਰਨ ਨੂੰ ਵੀ ਯਕੀਨੀ ਬਣਾਇਆ ਜਾਵੇ ।
ਡਿਪਟੀ ਕਮਿਸ਼ਨਰ ਨੇ ਹਦਾਇਤ ਕੀਤੀ ਹੈ ਕਿ ਸਵੇਰੇ 6 ਵਜੇ ਤੋਂ ਰਾਤ 10 ਵਜੇ ਤੱਕ ਹੀ ਪਟਾਖੇ ਚਲਾਉਣ ਦਾ ਸਮਾਂ ਨਿਰਧਾਰਤ ਕੀਤਾ ਜਾਵੇ ਅਤੇ ਇਸ ਦੌਰਾਨ ਇਹ ਧਿਆਨ ਵੀ ਰੱਖਿਆ ਜਾਵੇ ਕਿ ਪਟਾਖਿਆਂ ਤੋਂ ਪੈਦਾ ਹੋਣ ਵਾਲਾ ਜ਼ਹਿਰੀਲਾ ਧੂੰਆਂ ਮਨੁੱਖੀ ਜੀਵਨ ਲਈ ਅਤਿ ਹਾਨੀਕਾਰਕ ਹੈ ਇਸ ਲਈ ਪ੍ਰਦੂਸ਼ਣ ਮੁਕਤ ਦੀਵਾਲੀ ਮਨਾਉਣ ਨੂੰ ਤਰਜੀਹ ਦਿੱਤੇ ਜਾਣ ਦੀ ਜ਼ਰੂਰਤ ਹੈ । ਉਨ•ਾਂ ਐਸ.ਡੀ.ਐਮਜ਼ ਨੂੰ ਆਪਣੇ ਆਪਣੇ ਹਲਕਿਆਂ ਵਿੱਚ ਸੀਨੀਅਰ ਸਿਟੀਜ਼ਨਸ ਤੇ ਸਥਾਨਕ ਸਮਾਜ ਸੇਵਕਾਂ ਨਾਲ ਮੀਟਿੰਗਾਂ ਕਰਕੇ ਪ੍ਰਦੂਸ਼ਤ ਰਹਿਤ ਦੀਵਾਲੀ ਮਨਾਉਣ ਲਈ ਪ੍ਰੇਰਿਤ ਕਰਨ ਦੀਆਂ ਹਦਾਇਤਾਂ ਵੀ ਦਿੱਤੀਆਂ । ਸ਼੍ਰੀ ਜੀ.ਕੇ. ਸਿੰਘ ਨੇ ਐਸ.ਡੀ.ਐਮਜ਼ ਨੂੰ ਆਦੇਸ਼ ਦਿੱਤੇ ਹਨ ਕਿ ਤਿਓਹਾਰਾਂ ਦੇ ਮੱਦੇਨਜ਼ਰ ਗਸ਼ਤ ਨੂੰ ਜਾਰੀ ਰੱਖਿਆ ਜਾਵੇ ਅਤੇ ਸ਼ਾਂਤੀ ਨੂੰ ਬਰਕਰਾਰ ਰੱਖਣ ਲਈ ਜ਼ਿਲ•ਾ ਪੁਲਿਸ ਨਾਲ ਸਮੁੱਚਾ ਤਾਲਮੇਲ ਰੱਖਿਆ ਜਾਵੇ । ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਜ਼ਿਲ•ੇ ਦੇ ਹਸਪਤਾਲਾਂ ਤੇ ਡਿਸਪੈਂਸਰੀਆਂ ਵਿੱਚ ਐਮਰਜੈਂਸੀ ਦੀ ਸਥਿਤੀ ਨਾਲ ਨਜਿੱਠਣ ਲਈ ਮੈਡੀਕਲ ਸਟਾਫ ਦੇ ਮੌਜੂਦ ਰਹਿਣ ਅਤੇ ਲੋੜੀਂਦੀਆਂ ਦਵਾਈਆਂ ਉਪਲਬਧ ਕਰਵਾਏ ਜਾਣ ਦੀਆਂ ਹਦਾਇਤਾਂ ਵੀ ਜਾਰੀ ਕੀਤੀਆਂ ਹਨ ।


Share this article :

Post a Comment

 
Support : Creating Website | Johny Template | Mas Template
Copyright © 2011. SAFALSOCHNEWS - All Rights Reserved
Template Created by Creating Website Published by Mas Template
Proudly powered by Blogger