ਕਾਂਗਰਸੀ ਭ੍ਰਿਸ਼ਟਾਚਾਰ ਖਿਲਾਫ ਯੂਥ ਅਕਾਲੀ ਦਲ ਨੌਜਵਾਨਾਂ ਨੂੰ ਕਰੇਗਾ ਲਾਮਬੰਦ-ਰੂਬਲ

Wednesday, October 31, 20120 comments


ਭੀਖੀ, 31ਅਕਤੂਬਰ-( ਬਹਾਦਰ ਖਾਨ )- ਯੂਥ ਅਕਾਲੀ ਦਲ ਕਾਂਗਰਸ ਦੀਆਂ ਭ੍ਰਿਸ਼ਟਾਚਾਰ ਤੇ ਲੋਕ ਮਾਰੂ ਨੀਤੀਆਂ ਨੂੰ ਘਰ ਘਰ ਜਾ ਕੇ ਉਜਾਗਰ ਕਰੇਗਾ ਅਤੇ ਇਸ ਸੰਬੰਧੀ ਨੌਜਵਾਨਾਂ ਨੂੰ ਜਾਗਰੂਕ ਕਰਕੇ ਉਨਾਂ ਨੂੰ ਕਾਂਗਰਸ ਦੇ ਖਿਲਾਫ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਚਲਾਉਣ ਲਈ ਪ੍ਰੇਰਿਤ ਕਰੇਗਾ। ਇਹ ਪ੍ਰਗਟਾਵਾ ਯੂਥ ਅਕਾਲੀ ਦਲ ਦੇ ਸਰਕਲ ਪ੍ਰਧਾਨ ਕੁਲਸ਼ੇਰ ਸਿੰਘ ਰੂਬਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨਾਂ ਕਿਹਾ ਕਿ ਕਾਂਗਰਸ ਵਲੋਂ ਕੇਂਦਰ ਵਿੱਚ ਕੀਤੇ ਜਾ ਰਹੇ ਵੱਡੇ ਵੱਡੇ ਘੁਟਾਲਿਆ ਦੇ ਅਤੇ ਭ੍ਰਿਸ਼ਟਾਚਾਰ ਦੇ ਖਿਲਾਫ ਯੂਥ ਅਕਾਲੀ ਦਲ ਦੇ ਵਰਕਰਾਂ ਨੂੰ ਘਰ ਘਰ ਅੰਦਰ ਜਾ ਕੇ ਨੌਜਵਾਨਾਂ ਨੂੰ ਲਾਮਬੰਦ ਕੀਤਾ ਜਾਵੇਗਾ। ਉੁਨਾਂ ਕਿਹਾ ਕਿ ਕੇਂਦਰ ਹੀ ਨਹੀਂ ਪੰਜਾਬ ਵਿੱਚ ਵੀ ਕਾਂਗਰਸ ਨੇ ਵੱਡੇ ਪੱਧਰ ਤੇ ਘੁਟਾਲੇ ਕੀਤੇ ਹਨ ਜੋ ਹੌਲੀ ਹੌਲੀ ਲੋਕਾਂ ਸਾਹਮਣੇ ਆ ਰਹੇ ਹਨ। ਉਨਾਂ ਕਿਹਾ ਕਿ ਕੇਂਦਰ ਨੇ ਭਾਵੇਂ ਮੰਤਰੀਮੰਡਲ ਵਿੱਚ ਫੇਰਬਦਲ ਕਰਕੇ ਇਨਾਂ ਘੁਟਾਲਿਆਂ ਤੋਂ ਆਪਣੇ ਆਪ ਨੂੰ ਭਾਰ ਰਹਿਤ ਕਰਨ ਦੀ ਕੋਸ਼ਿਸ਼ ਕੀਤੀ ਹੈ ਪ੍ਰੰਤੂ ਦੇਸ਼ ਦੇ ਲੋਕਾਂ ਨੂੰ ਇਨਾਂ ਘੁਟਾਲਿਆਂ ਸੰਬੰਧੀ ਚੰਗੀ ਤਰਾਂ ਜਾਣਕਾਰੀ ਹੈ। ਉਨਾਂ ਕਿਹਾ ਕਿ ਕਾਂਗਰਸ ਭ੍ਰਿਸ਼ਟਾਚਾਰ ਦੀ ਜਨਨੀ ਹੈ ਜਿਸਨੇ ਦੇਸ਼ਵਾਸੀਆਂ ਦੀ ਨਹੀ ਬਲਕਿ ਆਪਣੇ ਨੇਤਾਵਾਂ ਦੀ ਸੇਵਾ ਕੀਤੀ ਹੈ ਅਤੇ ਸੋਨੀਆ ਗਾਂਧੀ ਦੀ ਅਗੁਵਾਈ ਹੇਠ ਕਾਂਗਰਸ ਪਾਰਟੀ ਦੇ ਨੇਤਾਵਾਂ ਵਲੋਂ ਭ੍ਰਿਸ਼ਟਾਚਾਰ ਦਾ ਹੋ ਰਿਹਾ ਨੰਗਾ ਨਾਚ ਜੱਗ ਜਾਹਰ ਹੋ ਰਿਹਾ ਹੈ। ਉਨਾਂ ਕਿਹਾ ਕਿ ਪਾਰਟੀ ਪ੍ਰਧਾਨ ਅਤੇ ਉਪਮੁੱਖਮੰਤਰੀ ਸੁਖਬੀਰ ਸਿੰਘ ਬਾਦਲ ਵਲੋਂ ਮਾਂ ਖੇਡ ਕਬੱਡੀ ਨੂੰ ਉਤਸ਼ਾਹਿਤ ਕਰਨ ਲਈ 1 ਦਸੰਬਰ ਤੋਂ 15 ਦਸੰਬਰ ਤੱਕ ਕਰਵਾਏ ਜਾ ਰਹੇ ਕਬੱਡੀ ਕੱਪ ਜਿਥੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਕੇ ਖੇਡਾਂ ਵੱਲ ਆਕਰਸ਼ਿਤ ਕਰਨਗੇ ਉਥੇ ਪੰਜਾਬ ਦੀ ਮਾਂ ਖੇਡ ਕਬੱਡੀ ਪ੍ਰਤੀ ਨੌਜਵਾਨਾਂ ਦਾ ਰੁਝਾਨ ਵੀ ਹੋਰ ਵਧੇਗਾ। ਉਨਾਂ ਕਿਹਾ ਕਿ ਨੌਜਵਾਨ ਹੀ ਦੇਸ਼ ਦਾ ਉ¤ਜਵਲ ਭਵਿੱਖ ਹੈ ਅਤੇ ਨੌਜਵਾਨਾਂ ਦੀ ਨਵੀਂ ਸੋਚ ਹੀ ਦੇਸ਼ ਨੂੰ ਅੱਗੇ ਲਿਜਾ ਸਕਦੀ ਹੈ। ਉਨਾਂ ਕਿਹਾ ਕਿ 3 ਤੇ 4 ਨਵੰਬਰ ਨੂੰ ਬਹੁਮੰਤਵੀ ਸਟੇਡੀਅਮ ਨਹਿਰੂ ਮੈਮੋਰੀਅਲ ਕਾਲਜ ਮਾਨਸਾ ਵਿਖੇ ਲਾਏ ਜਾ ਰਹੇ ਮੈਗਾ ਮੈਡੀਕਲ ਕੈਂਪ ਦਾ ਵੀ ਲੋਕ ਵੱਧ ਤੋਂ ਵੱਧ ਲਾਭ ਉਠਾਉਣ। ਉਨਾਂ ਦੱਸਿਆ ਕਿ ਸੰਸਦ ਮੈਂਬਰ ਬੀਬਾ ਹਰਸਿਮਰਤ ਕੌਰ ਦੀ ਅਗੁਵਾਈ ਹੇਠ ਲਗਾਏ ਜਾ ਰਹੇ ਇਸ ਕੈਂਪ ਵਿੱਚ ਹਰ ਤਰਾਂ ਦੀਆਂ ਬਿਮਾਰੀਆਂ ਦਾ ਮਾਹਿਰ ਡਾਕਟਰਾਂ ਦੁਆਰਾ ਚੈਕਅੱਪ ਕਰਕੇ ਮੁਫਤ ਦਵਾਈਆਂ ਦਿੱਤੀਆਂ ਜਾਣਗੀਆਂ। ਉਨਾਂ ਦੱਸਿਆ ਕਿ ਯੂਥ ਅਕਾਲੀ ਦਲ ਦੇ ਅਹੁਦੇਦਾਰ ਪਿੰਡਾਂ ਅੰਦਰ ਜਾ ਕੇ ਇਸ ਮੈਗਾ ਮੈਡੀਕਲ ਕੈਂਪ ਲਈ ਫਾਰਮ ਭਰ ਰਹੇ ਹਨ ਅਤੇ ਲੋਕਾਂ ਅੰਦਰ ਇੰਨਾਂ ਕੈਂਪਾਂ ਪ੍ਰਤੀ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਇਸ ਮੌਕੇ ਉਨਾਂ ਨਾਲ ਕਰਨ ਭੀਖੀ, ਹਰਦੀਪ ਸਿੰਘ ਨੰਬਰਦਾਰ, ਪ੍ਰਦੀਪ ਬੱਬੂ, ਸੋਨੂੰ ਸ਼ਰਮਾਂ, ਗਗਨਦੀਪ ਸ਼ਾਰਦਾ, ਕਰਨੈਲ ਦਾਸ ਬਾਵਾ, ਸਿਕੰਦਰ ਸਿੰਘ, ਐਡਵੋਕੇਟ ਕੁਲਵਿੰਦਰ ਸਿੰਘ, ਨਰਿੰਦਰ ਰੱਤੀ, ਰਣਜੀਤ ਸਿੰਘ ਪੱਪੀ ਆਦਿ ਵੀ ਹਾਜਰ ਸਨ। 



Share this article :

Post a Comment

 
Support : Creating Website | Johny Template | Mas Template
Copyright © 2011. SAFALSOCHNEWS - All Rights Reserved
Template Created by Creating Website Published by Mas Template
Proudly powered by Blogger