ਕੋਟਕਪੂਰਾ/21ਅਕਤੂਬਰ/ਜੇ.ਆਰ.ਅਸੋਕ
ਸਥਾਨਕ ਬਲਾਕ ਵਿਕਾਸ ਤੇ ਪੰਚਾਇਤ ਦਫਤਰ ਵਿਖੇ ਮੁੱਖ ਪਾਰਲੀਮਾਨੀ ਸਕੱਤਰ, ਪੰਜਾਬ ਮਨਤਾਰ ਸਿੰਘ ਬਰਾੜ ਨੇ ਹਲਕੇ ਦੇ ਪੰਚਾਂ, ਸਰਪੰਚਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਨ•ਾਂ ਨੂੰ ਆਉਂਦੀਆਂ ਮੁਸ਼ਕਲਾਂ ਦਾ ਹੱਲ ਕੀਤਾ । ਮਨਤਾਰ ਸਿੰਘ ਬਰਾੜ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਸ੍ਰ: ਪ੍ਰਕਾਸ਼ ਸਿੰਘ ਬਾਦਲ ਮੁੱਖ ਮੰਤਰੀ, ਪੰਜਾਬ ਦੀ ਯੋਗ ਅਗਵਾਈ ਹੇਠ ਅਕਾਲੀ-ਭਾਜਪਾ ਗਠਜੋੜ ਸਰਕਾਰ ਨੇ ਪਿੰਡਾਂ ਕਸਬਿਆਂ ਦੇ ਵਿਕਾਸ ਲਈ ਵਿਸ਼ੇਸ਼ ਉਪਰਾਲੇ ਕੀਤੇ ਹਨ ਅਤੇ ਪਿੰਡਾਂ ਦੇ ਵਿਕਾਸ ਵਾਸਤੇ ਲੱਖਾਂ ਰੁਪਏ ਦੀਆਂ ਗ੍ਰਾਂਟਾਂ ਦਿੱਤੀਆਂ ਹਨ । ਉਨ•ਾਂ ਕਿਹਾ ਕਿ ਲੋਕਾਂ ਨਾਲ ਕੀਤੇ ਹਰ ਵਾਅਦਿਆਂ ਨੂੰ ਪੂਰਾ ਕਰਨ ਲਈ ਅਕਾਲੀ-ਭਾਜਪਾ ਸਰਕਾਰ ਯਤਨਸ਼ੀਲ ਹੋਕੇ ਕੰਮ ਕਰੇਗੀ । ਇਸ ਮੌਕੇ ਐਸ.ਜੀ.ਪੀ.ਸੀ ਮੈਂਬਰ ਸ਼ੇਰ ਸਿੰਘ ਮੰਡ ਵਾਲਾ, ਚੇਅਰਪ੍ਰਸਨ ਹਰਿੰਦਰ ਕੌਰ ਦਬੜੀਖਾਨਾ, ਸੀਨੀਅਰ ਅਕਾਲੀ ਆਗੂ ਕੁਲਤਾਰ ਸਿੰਘ ਬਰਾੜ, ਬਲਾਕ ਵਿਕਾਸ ਤੇ ਪੰਚਾਇਤ ਅਫਸਰ ਗੁਰਮੀਤ ਸਿੰਘ ਢਿਲੋ, ਚੇਅਰਮੈਨ ਅਮਰਪ੍ਰੀਤ ਸਿੰਘ ਪਾਲੀ, ਸਰਪੰਚ ਜਗਤਾਰ ਸਿੰਘ, ਸਰਪੰਚ ਕਿਰਨਦੀਪ ਸਿੰਘ ਚਹਿਲ, ਬੀਬੀ ਮਲਕੀਤ ਕੌਰ ਸਰਪੰਚ ਬੀੜ ਸਿੱਖਾਂ ਵਾਲਾ, ਰੋਜ਼ੀ ਸ਼ਰਮਾਂ, ਜਸਪਾਲ ਮੌੜ ਸਮੇਤ ਹੋਰ ਪੰਚ ਸਰਪੰਚ ਆਦਿ ਹਾਜ਼ਰ ਸਨ ।
Post a Comment