ਸ਼ਾਹਕੋਟ, 21 ਅਕਤੂਬਰ (ਸਚਦੇਵਾ) ਮਾਡਲ ਥਾਣਾ ਸ਼ਾਹਕੋਟ ਦੇ ਐਸ.ਐਚ.ਓ ਪ੍ਰੇਮ ਕੁਮਾਰ ਵਰਮਾਂ ਦੀ ਬਦਲੀ ਹੋਣ ਕਰਕੇ, ਉਨ•ਾਂ ਦੀ ਜਗ•ਾਂ ਬਠਿੰਡਾ ਤੋਂ ਬਦਲ ਕੇ ਆਏ ਐਸ.ਐਚ.ਓ ਦਲਜੀਤ ਸਿੰਘ ਗਿੱਲ ਨੇ ਮਾਡਲ ਥਾਣਾ ਸ਼ਾਹਕੋਟ ਦਾ ਚਾਰਜ਼ ਸੰਭਾਲ ਲਿਆ ਹੈ । ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਨਵੇਂ ਆਏ ਐਸ.ਐਚ.ਓ ਦਲਜੀਤ ਸਿੰਘ ਗਿੱਲ ਨੇ ਕਿਹਾ ਇਲਾਕੇ ਵਿੱਚ ਅਮਨ-ਸ਼ਾਂਤੀ ਬਹਾਲ ਰੱਖੀ ਜਾਵੇਗੀ ਅਤੇ ਮਾੜੇ ਅਨਸਰਾਂ ਨੂੰ ਕਿਸੇ ਵੀ ਹਾਲਤ ਵਿੱਚ ਬਖਸ਼ਿਆਂ ਨਹੀਂ ਜਾਵੇਗਾ । ਉਨ•ਾਂ ਕਿਹਾ ਕਿ ਮੀਡੀਏ ਅਤੇ ਇਲਾਕੇ ਦੇ ਲੋਕਾਂ ਦੇ ਸਹਿਯੋਗ ਨਾਲ ਇਸ ਕੰਮ ਨੂੰ ਅਸਾਨੀ ਨਾਲ ਹੱਲ ਕੀਤਾ ਜਾ ਸਕਦਾ ਹੈ । ਉਨ•ਾਂ ਕਿਹਾ ਕਿ ਮਾੜੇ ਅਨਸਰਾਂ ਨੂੰ ਕਾਬੂ ਕਰਨ ਲਈ ਲੋਕ ਸੱਚੀ ਅਤੇ ਸਹੀ ਜਾਣਕਾਰੀ ਦੇਣ ।
Post a Comment