ਸ਼ਹਿਣਾ/ਭਦੌੜ 27 ਅਕਤੂਬਰ (ਸਾਹਿਬ ਸੰਧੂ) ਗੁਰੂ ਕਿਰਪਾ ਵੈ¤ਲਫੇਅਰ ਸੁਸਾਇਟੀ ਪੰਜਾਬ ਹਰਿਆਣਾ ਵਲੋਂ ਵਜ਼ੀਫ਼ਾ ਪ੍ਰੀਖਿਆ 2012 ਵਿਚ ਕਰਵਾਈ ਗਈ। ਮੁਕਾਬਲੇ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੁਖਪੁਰਾ ਦੇ ਦਸਵੀਂ ਬੀ ਦੇ ਵਿਦਿਆਰਥੀ ਮਨਪ੍ਰੀਤ ਸਿੰਘ ਨੇ ਪੰਜਾਬ ‘ਚੋਂ ਚੌਥਾ ਸਥਾਨ ਪ੍ਰਾਪਤ ਕੀਤਾ। ਜੇਤੂ ਵਿਦਿਆਰਥੀਆਂ ਨੂੰ ਸਕੂਲ ਦੀ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਹਰਬੰਸ ਸਿੰਘ, ਮਾਸਟਰ ਮੁਕੰਦ ਸਿੰਘ, ਅੰਗਰੇਜ਼ ਸਿੰਘ, ਪ੍ਰਿੰਸੀਪਲ ਗੁਰਤੇਜ ਸਿੰਘ ਅਤੇ ਮਾਸਟਰ ਗੁਰਮੀਤ ਸਿੰਘ ਨੇ ਸਨਮਾਨਿਤ ਕੀਤਾ ਅਤੇ ਗੁਰੂ ਕਿਰਪਾ ਵੈ¤ਲਫੇਅਰ ਸੁਸਾਇਟੀ ਪੰਜਾਬ ਦੇ ਚੇਅਰਮੈਨ ਨਿਰਮਲ ਸਿੰਘ ਮ¤ਲੜੀ ਦਾ ਵਿਸ਼ੇਸ਼ ਧੰਨਵਾਦ ਕੀਤਾ।

Post a Comment