ਕੁਦਰਤੀ ਆਫ਼ਤਾਂ ਨਾਲ ਨਜਿੱਠਣ ਅਤੇ ਮੁੱਢਲੀ ਸਹਾਇਤਾ ਬਾਰੇ ਦਿੱਤੀ ਸਿਖ਼ਲਾਈ

Wednesday, October 31, 20120 comments


ਸੰਗਰੂਰ, 31 ਅਕਤੂਬਰ (ਸੂਰਜ ਭਾਨ ਗੋਇਲ)-ਸਥਾਨਕ ਜ਼ਿਲ•ਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਕੁਦਰਤੀ ਆਫ਼ਤਾਂ ਨਾਲ ਨਜਿੱਠਣ ਅਤੇ ਇਸ ਨਾਲ ਹੋਣ ਵਾਲੀਆਂ ਦੁਰਘਟਨਾਵਾਂ ਨੂੰ ਰੋਕਣ ਲਈ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਰਾਹੁਲ ਦੀ ਅਗਵਾਈ ਹੇਠ ਨੌਰਥ ਸੇਫਟੀ ਸਰਕਲ ਅਤੇ ਡਿਜ਼ਾਸਟਰ ਮੈਨੇਜਮੈਂਟ ਟੀਮ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਿਖਲਾਈ ਦਿੱਤੀ ਗਈ। ਨੌਰਥ ਸੇਫਟੀ ਸਰਕਲ ਤੋਂ ਆਏ ਕਰਨਲ ਐਸ.ਐਸ. ਉ¤ਪਲ ਨੇ ਅਧਿਕਾਰੀਆਂ ਨੂੰ ਕੁਦਰਤੀ ਆਪਦਾ (ਆਫ਼ਤ), ਉਸਦੇ ਬਚਾਅ ਅਤੇ ਮੁੱਢਲੀ ਸਹਾਇਤਾ ਬਾਰੇ ਬੜੇ ਵਿਸਥਾਰ ਨਾਲ ਸਿਖ਼ਲਾਈ ਦਿੱਤੀ। 
ਉਨ•ਾਂ ਵੱਖ-ਵੱਖ ਤਰ•ਾਂ ਦੀਆਂ ਹੋਣ ਵਾਲੀਆਂ ਦੁਰਘਟਨਾਵਾਂ, ਜਿਵੇਂ ਦਿਲ ਦੇ ਦੌਰਿਆਂ, ਅੱਗ ਲੱਗਣ, ਮਿਰਗੀ, ਭੁਚਾਲ ਦੌਰਾਨ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਅਤੇ ਬਚਾਓ ਕਾਰਜਾਂ, ਹੜ•ਾਂ ਦੌਰਾਨ ਕੀਤੇ ਜਾਣ ਵਾਲੇ ਰਾਹਤ ਕਾਰਜਾਂ ਸੰਬੰਧੀ ਸਿਖਲਾਈ ਦਿੱਤੀ। ਕਰਨਲ ਉ¤ਪਲ ਨੇ ਦੱਸਿਆ ਕਿ ਆਮ ਲੋਕਾਂ ਅਤੇ ਸਕੂਲੀ ਵਿਦਿਆਰਥੀਆਂ ਨੂੰ ਕੁਦਰਤੀ ਆਪਦਾ ਪ੍ਰਬੰਧਨ ਸੰਬੰਧੀ ਸਿਖਲਾਈ ਦੇਣ ਲਈ 8 ਨਵੰਬਰ 2012 ਤੱਕ ਪਿੰਡਾਂ ਅਤੇ ਸਕੂਲਾਂ ’ਚ ਸਿਖਲਾਈ ਕੈਂਪ ਲਗਾਏ ਜਾ ਰਹੇ ਹਨ। ਇਸ ਮੌਕੇ ਡਾ. ਰਾਜਿੰਦਰ ਸਿੰਘ ਸੋਹੀ ਮੁੱਖ ਖੇਤੀਬਾੜੀ ਅਫ਼ਸਰ, ਡਾ. ਮਨੋਹਰ ਲਾਲ ਡਿਪਟੀ ਡਾਇਰੈਕਟਰ ਪਸ਼ੂ ਪਾਲਣ, ਪ੍ਰੀਤਮਹਿੰਦਰ ਸਿੰਘ ਸਹੋਤਾ ਜ਼ਿਲ•ਾ ਵਿਕਾਸ ਅਤੇ ਪੰਚਾਇਤ ਅਫ਼ਸਰ ਅਤੇ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Share this article :

Post a Comment

 
Support : Creating Website | Johny Template | Mas Template
Copyright © 2011. SAFALSOCHNEWS - All Rights Reserved
Template Created by Creating Website Published by Mas Template
Proudly powered by Blogger