ਪਿਛਲੇ ਮਹੀਨੇ ਤੋਂ ਅਗਵਾ ਕੀਤੀ ਨਾਬਾਲਗ ਲੜਕੀ ਬਰਾਮਦ ਅਤੇ ਮੁੱਖ ਦੋਸ਼ੀ ਗ੍ਰਿਫਤਾਰ

Sunday, October 21, 20121comments

ਕੋਟਕਪੂਰਾ/21ਅਕਤੂਬਰ (ਜੇ.ਆਰ.ਅਸੋਕ) ਪਿਛਲੇ ਮਹੀਨੇ ਫਰੀਦਕੋਟ ਤੋਂ ਅਗਵਾ ਕੀਤੀ ਨਾਬਾਲਗ ਲੜਕੀ ਸ਼ਰੂਤੀ ਨੂੰ ਪੰਜਾਬ ਪੁਲਿਸ ਵੱਲੋਂ ਅੱਜ ਗੋਆ ਤੋਂ ਬਰਾਮਦ ਕਰਕੇ ਇਸ ਦੇ ਕਥਿਤ ਮੁੱਖ ਦੋਸ਼ੀ ਨਿਸ਼ਾਨ ਸਿੰਘ ਨੂੰ ਗ੍ਰਿਫਤਾਰ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਇਸ ਸਬੰਧੀ ਫਰੀਦਕੋਟ ਦੇ ਐਸ.ਪੀ ਦਿਲਬਾਗ ਸਿੰਘ ਪੰਨੂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਅਗਵਾ ਕੀਤੀ ਲੜਕੀ ਦੇ ਮੁੱਖ ਦੋਸ਼ੀ ਨੂੰ ਗੋਆ ਤੋਂ ਭਾਰੀ ਸੁਰੱਖਿਆ ਪ੍ਰਬੰਧਾਂ ਹੇਠ ਫਰੀਦਕੋਟ ਵਿਖੇ ਲਿਆਂਦਾ ਜਾ ਰਿਹਾ ਹੈ ਜਿੱਥੇ ਦੋਸ਼ੀ ਨੂੰ ਮਾਨਯੋਗ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ ਅਤੇ ਲੜਕੀ ਨੂੰ ਉਸ ਦੇ ਵਾਰਸਾਂ ਹਵਾਲੇ ਕੀਤਾ ਜਾਵੇਗਾ । ਇੱਥੇ ਜ਼ਿਕਰਯੋਗ ਹੈ ਕਿ ਦੋਸ਼ੀ ਨੂੰ ਗ੍ਰਿਫਤਾਰ ਕਰਨ ਕਰਕੇ ਉਪ ਮੁੱਖ ਮੰਤਰੀ ਪੰਜਾਬ ਸੁਖਬੀਰ ਸਿੰਘ ਬਾਦਲ ਵੱਲੋਂ 5 ਲੱਖ ਰੁਪਏ ਦਾ ਇਨਾਮ ਦੇਣ ਦਾ ਐਲਾਨ ਕੀਤਾ ਗਿਆ ਸੀ । ਸ਼ਰੂਤੀ ਅਗਵਾ ਕਾਂਡ ਨੂੰ ਲੈਕੇ ਹੇਠਲੇ ਪੱਧਰ ਦੀ ਪੁਲਿਸ ਅਧਿਕਾਰੀਆਂ ਤੋਂ ਲੈਕੇ ਡਾਇਰੈਕਟਰ ਜਨਰਲ ਆਫ ਪੁਲਿਸ ਪੰਜਾਬ ਤੱਕ ਦੇ ਅਧਿਕਾਰੀਆਂ ਨੂੰ ਸ਼ਰੂਤੀ ਨੂੰ ਬਰਾਮਦ ਨਾ ਕਰਨ ਕਰਕੇ ਹੱਥਾਂ ਪੈਰਾਂ ਦੀ ਪਈ ਹੋਈ ਸੀ । ਸ਼ਰੂਤੀ ਨੂੰ ਸਹੀ ਸਲਾਮਤ ਬਰਾਮਦ ਕਰਨ ਅਤੇ ਮੁੱਖ ਦੋਸ਼ੀ ਨੂੰ ਗ੍ਰਿਫਤਾਰ ਕਰਨ ਕਰਕੇ ਅੱਜ ਪੁਲਿਸ ਨੂੰ ਭਾਰੀ ਸਫਲਤਾ ਹਾਸਲ ਹੋਈ ਹੈ । ਇੱਥੇ ਇਹ ਵੀ ਦੱਸਣਯੋਗ ਹੈ ਕਿ ਵੱਖ-2 ਜਥੇਬੰਦੀਆਂ ਵੱਲੋਂ 24 ਅਕਤੂਬਰ ਨੂੰ ਦੁਸਹਿਰੇ ਦੇ ਪਵਿੱਤਰ ਦਿਹਾੜੇ ਤੇ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਦੇ ਰਾਵਣ ਵਾਂਗ ਪੁੱਤਲੇ ਸਾੜੇ ਜਾਣੇ ਸਨ । ਇਸ ਨਾਲ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਨੂੰ ਸੁੱਖ ਦਾ ਸਾਹ ਆਵੇਗਾ ।
Share this article :

+ comments + 1 comments

Sunday, October 21, 2012

Sachai di hamesha jit hundi hai

Post a Comment

 
Support : Creating Website | Johny Template | Mas Template
Copyright © 2011. SAFALSOCHNEWS - All Rights Reserved
Template Created by Creating Website Published by Mas Template
Proudly powered by Blogger