ਕਾਨੂੰਨੀ ਸੇਵਾਵਾਂ ਅਥਾਰਟੀ ਦੇ ਫਰੰਟ ਆਫਿਸ ਦਾ ਉਦਘਾਟਨ

Saturday, October 27, 20120 comments

ਸ੍ਰੀ ਮੁਕਤਸਰ ਸਾਹਿਬ, 27 ਅਕਤੂਬਰ - ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਮੁਕਤਸਰ ਸਾਹਿਬ ਵੱਲੋਂ ਜ਼ਿਲ੍ਹਾ ਕੋਰਟ ਕੰਪਲੈਕਸ ਵਿਚ ਸਥਾਪਿਤ ਕੀਤੇ ਗਏ ਫਰੰਟ ਆਫਿਸ ਦਾ ਉਦਘਾਟਨ ਅੱਜ ਮਾਨਯੋਗ ਮਿਸਟਰ ਜਸਟਿਸ ਪਰਮਜੀਤ ਸਿੰਘ ਜੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ/ਪ੍ਰਸ਼ਾਸਕੀ ਜੱਜ, ਸੈਸ਼ਨਜ ਡਿਵੀਜਨ ਸ੍ਰੀ ਮੁਕਤਸਰ ਸਾਹਿਬ ਨੇ ਆਪਣੇ ਕਰ ਕਮਲਾਂ ਨਾਲ ਕੀਤਾ। ਇਸ ਮੌਕੇ ਸ੍ਰੀ ਵਿਵੇਕ ਪੁਰੀ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰੀ ਦਲਜੀਤ ਸਿੰਘ ਰਲਹਨ, ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰੀ ਸੁਰਜੀਤ ਸਿੰਘ ਐਸ.ਐਸ.ਪੀ., ਸ੍ਰੀ ਹੇਮੰਤ ਗੋਪਾਲ ਅਤੇ ਸ੍ਰੀ ਐਸ.ਐਸ. ਧਾਲੀਵਾਲ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ, ਸ੍ਰੀ ਐਨ.ਐਸ.ਬਾਠ ਵਧੀਕ ਡਿਪਟੀ ਕਮਿਸ਼ਨਰ, ਜੁਡੀਸ਼ੀਅਲ ਅਫਸਰਾਨ, ਏ.ਡੀ.ਏ. ਲੀਗਲ ਸ੍ਰੀ ਸੁਰਿੰਦਰ ਸਚਦੇਵਾ, ਬਾਰ ਐਸੋਸੀਏਸ਼ਨ ਦੇ ਪ੍ਰਧਾਨ  ਸ: ਨਾਇਬ ਸਿੰਘ ਮਾਹਲ ਅਤੇ ਹੋਰ ਅਹੁਦੇਦਾਰ ਵੀ ਹਾਜ਼ਰ ਸਨ।
ਇਸ ਫਰੰਟ ਆਫਿਸ ਤੋਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਆਥਰਟੀ ਦੀਆਂ ਮਿਲÎਣ ਵਾਲੀਆਂ ਸੇਵਾਵਾਂ ਆਮ ਲੋਕਾਂ ਨੂੰ ਉਪਲਬੱਧ ਹੋਣਗੀਆਂ। ਇੱਥੇ ਵਾਰੋ ਵਾਰੀ ਅਥਾਰਟੀ ਵੱਲੋਂ ਨਾਮਜਦ ਵਕੀਲ ਬੈਠਿਆ ਕਰਣਗੇ ਜੋ ਕਿ ਇੱਥੇ ਆਉਣ ਵਾਲੇ ਲੋਕਾਂ ਨੂੰ ਉਨ੍ਹਾਂ ਦੇ ਕਾਨੂੰਨੀ ਹੱਕਾਂ ਬਾਰੇ ਅਤੇ ਲੋੜਵੰਦਾਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਸਬੰਧੀ ਜਾਣਕਾਰੀ ਅਤੇ ਲੋੜੀਂਦੀ ਮਦਦ ਮਹਈਆ ਕਰਵਾਇਆ ਕਰਣਗੇ। ਇੱਥੋਂ ਲੋਕ ਅਦਾਲਤਾਂ ਵਿਚ ਕੇਸ ਲਗਾਉਣ ਸਬੰਧੀ ਅਤੇ ਮੁਫ਼ਤ ਕਾਨੂੰਨੀ ਸਹਾਇਤਾ ਸਬੰਧੀ ਜਾਣਕਾਰੀ ਮਿਲ ਸਕੇਗੀ। ਜਿਕਰਯੋਗ ਹੈ ਕਿ ਅਨੁਸੂਚਿਤ ਜਾਤੀ, ਅਨੁਸੂਚਿਤ ਜਨ ਜਾਤੀ ਦੇ ਮੈਂਬਰ, ਵੱਡੀ ਮੁਸੀਬਤ ਜਾਂ ਕੁਦਰਤੀ ਆਫ਼ਤਾ ਦੇ ਸਿਕਾਰ, ਬੇਗਾਰ ਦੇ ਪੀੜਤ, ਉਦਯੋਗਿਕ ਕਾਮੇ, ਇਸਤਰੀਆਂ, ਬੱਚੇ, ਹਿਰਾਸਤ ਵਿਚ ਲਏ ਗਏ ਵਿਅਕਤੀ, ਮਾਨਸਿਕ ਰੋਗੀ, ਅਪੰਗ ਅਤੇ ਕੋਈ ਐਸਾ ਵਿਅਕਤੀ ਜਿਸ ਦੀ ਸਲਾਨਾ ਆਮਦਨ ਇਕ ਲੱਖ ਰੁਪਏ ਤੋਂ ਵੱਧ ਨਾ ਹੋਵੇ ਮੁਫ਼ਤ ਕਾਨੂੰਨੀ ਸਹਾਇਤਾ ਲੈ ਸਕਦੇ ਹਨ। ਇਸ ਤੋਂ ਪਹਿਲਾਂ ਇੱਥੇ ਪੁੱਜਣ ਤੇ ਪੰਜਾਬ ਪੁਲਿਸ ਦੀ ਟੁਕੜੀ ਵੱਲੋਂ ਮਾਣਯੋਗ ਮਿਸਟਰ ਜਸਟਿਸ ਪਰਮਜੀਤ ਸਿੰਘ ਜੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ/ਪ੍ਰਸ਼ਾਸਕੀ ਜੱਜ, ਸੈਸ਼ਨਜ ਡਿਵੀਜਨ ਸ੍ਰੀ ਮੁਕਤਸਰ ਸਾਹਿਬ ਨੂੰ ਗਾਰਡ ਆਫ ਆਨਰ ਪੇਸ਼ ਕੀਤਾ ਗਿਆ।
ਇਸ ਤੋਂ ਬਾਅਦ ਉਨ੍ਹਾ ਜ਼ਿਲ੍ਹਾ ਕੋਰਟ ਕੰਪਲੈਕਸ ਦਾ ਦੌਰਾ ਕਰਕੇ ਇੱਥੇ ਉਪਲਬੱਧ ਸਹੁਲਤਾਂ ਦਾ ਜਾਇਜ਼ਾ ਵੀ ਲਿਆ। ਮਾਨਯੋਗ ਮਿਸਟਰ ਜਸਟਿਸ ਪਰਮਜੀਤ ਸਿੰਘ ਜੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ/ਪ੍ਰਸ਼ਾਸਕੀ ਜੱਜ, ਸੈਸ਼ਨਜ ਡਿਵੀਜਨ ਸ੍ਰੀ ਮੁਕਤਸਰ ਸਾਹਿਬ ਨੇ ਜੁਡੀਸੀਅਲ ਕੰਪਲੈਕਸ ਦਾ ਦੌਰਾ ਕਰਨ ਸਮੇਂ ਇਹ ਪਾਇਆ ਕਿ ਕੰਪਲੈਕਸ ਵਿਚ ਬਹੁਤ ਸਾਰੀਆਂ ਖਾਮੀਆਂ ਦਿਖਾਈ ਦੇ ਰਹੀਆਂ ਹਨ। ਜਿਸ ਉਪਰੰਤ ਇਸ ਸਮੇਂ ਹਾਜਰ ਲੋਕ ਨਿਰਮਾਣ ਵਿਭਾਗ ਤੇ ਜਨ ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਭਰੋਸਾ ਦਿਵਾਇਆ ਕਿ ਉਹ ਜਲਦ ਹੀ ਇੰਨ੍ਹਾ ਤਰੁੱਟੀਆਂ ਅਤੇ ਖਾਮੀਆਂ ਨੂੰ ਦਰੁੱਸਤ ਕਰ ਦੇਣਗੇ।

Share this article :

Post a Comment

 
Support : Creating Website | Johny Template | Mas Template
Copyright © 2011. SAFALSOCHNEWS - All Rights Reserved
Template Created by Creating Website Published by Mas Template
Proudly powered by Blogger