ਸੁਖਬੀਰ ਬਾਦਲ ਵੱਲੋਂ ਕੀਤੂ ਦੇ ਪਰਿਵਾਰ ਨਾਲ ਦੁੱਖ ਸਾਂਝਾ,ਕਾਤਲਾਂ ਨੂੰ ਜਲਦ ਗ੍ਰਿਫਤਾਰ ਕਰ ਲਿਆ ਜਾਵੇਗਾ - ਸੁਖਬੀਰ

Wednesday, October 31, 20120 comments


ਸ਼ਹਿਣਾ/ਭਦੌੜ 31 ਅਕਤੂਬਰ (ਸਾਹਿਬ ਸੰਧੂ)- ਪੰਜਾਬ ਦੇ ਉਪ ਮੁੱਖ ਮੰਤਰੀ  ਸੁਖਬੀਰ ਸਿੰਘ ਬਾਦਲ ਨੇ ਸ਼ਰੋਮਣੀ ਅਕਾਲੀ ਦਲ ਦੇ ਬਰਨਾਲਾ ਤੋਂ ਸਾਬਕਾ ਵਿਧਾਇਕ ਸ. ਮਲਕੀਤ ਸਿੰਘ ਕੀਤੂ ਦੇ ਕਾਤਲਾਂ ਨੂੰ ਜਲਦ ਗ੍ਰਿਫਤਾਰ ਕਰ ਲਏ ਜਾਣ ਦਾ ਭਰੋਸਾ ਦਿੱਤਾ ਹੈ। ਮਰਹੂਮ ਵਿਧਾਇਕ ਦੇ ਬਿਲਾਸਪੁਰ ਵਿਖੇ ਜੱਦੀ ਘਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ•ਾਂ ਕਿਹਾ ਕਿ ਕਾਤਲਾਂ ਸਬੰਧੀ ਪੁਲਿਸ ਨੂੰ ਸੁਰਾਗ ਮਿਲ ਗਿਆ ਹੈ ਅਤੇ ਦੋਸ਼ੀ ਜਲਦ ਹੀ ਸਲਾਖਾਂ ਪਿੱਛੇ ਹੋਣਗੇ। ਇਸ ਤੋ ਪਹਿਲਾਂ ਸ. ਸੁਖਬੀਰ ਸਿੰਘ ਬਾਦਲ ਨੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ੍ਰ. ਬਿਕਰਮ ਸਿੰਘ ਮਜੀਠੀਆਂ ਅਤੇ ਰਾਜ ਸਭਾ ਮੈਂਬਰ ਸ੍ਰ. ਸੁਖਦੇਵ ਸਿੰਘ ਢੀਂਡਸਾ ਨਾਲ ਸ. ਮਲਕੀਤ ਸਿੰਘ ਕੀਤੂ ਦੀ ਸੁਪਤਨੀ ਬੀਬੀ ਗੁਰਦੀਪ ਕੌਰ (ਸਰਪੰਚ ਬਿਲਾਸਪੁਰ), ਪੁੱਤਰ ਸ੍ਰੀ ਕੁਲਵੰਤ ਸਿੰਘ ਅਤੇ ਹੋਰ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕੀਤਾ। ਉਨ•ਾਂ ਪਰਿਵਾਰ ਨੂੰ ਭਰੋਸਾ ਦਿੱਤਾ ਕਿ ਕਾਤਲ ਕਿਸੇ ਵੀ ਕੀਮਤ ‘ਤੇ ਬਖਸ਼ੇ ਨਹੀਂ ਜਾਣਗੇ ਅਤੇ ਜਲਦ ਹੀ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ। ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕਰਦਿਆਂ ਸ. ਬਾਦਲ ਨੇ ਕਿਹਾ ਕਿ ਸ. ਮਲਕੀਤ ਸਿੰਘ ਕੀਤੂ ਪਾਰਟੀ ਦੇ ਬੇਹਿਦ ਸਮਰਪਿਤ ਆਗੂ ਸਨ ਅਤੇ ਸਮਾਜ ਦੇ ਅਣਗੋਲੇ ਵਰਗਾਂ ਲਈ ਕੀਤੇ ਉਨ•ਾਂ ਦੇ ਕੰਮ ਨੂੰ ਕਦੇ ਵੀ ਭੁਲਾਇਆਂ ਨਹੀਂ ਜਾ ਸਕੇਗਾ। ਇਸ ਤੋਂ ਪਹਿਲਾਂ ਸ. ਬਾਦਲ ਨੇ ਪੁਲਿਸ ਦੇ ਉ¤ਚ ਅਧਿਕਾਰੀਆਂ ਅਤੇ ਜ਼ਿਲਾ ਪ੍ਰਸਾਸ਼ਨ ਦੇ ਅਧਿਕਾਰੀਆਂ ਤੋਂ ਗੋਲੀਕਾਂਡ ਸਬੰਧੀ ਜਾਣਕਾਰੀ ਲਈ ਅਤੇ ਚੱਲ ਰਹੀ ਤਫਤੀਸ਼ ਨੂੰ ਤੇਜ਼ ਕਰਨ ਦੀਆਂ ਹਦਾਇਤਾਂ ਦਿੱਤੀਆਂ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸ੍ਰੀ ਮਹੇਸ਼ਇੰਦਰ ਸਿੰਘ ਤੇ ਬੀਬੀ ਰਾਜਵਿੰਦਰ ਕੌਰ ਭਾਗੀਕੇ (ਦੋਵੇਂ ਵਿਧਾਇਕ), ਸਾਬਕਾ ਮੰਤਰੀ ਸ. ਤੋਤਾ ਸਿੰਘ, ਸ੍ਰੀ ਦਰਬਾਰਾ ਸਿੰਘ ਗੁਰੂ ਹਲਕਾ ਇੰਚਾਰਜ ਭਦੋੜ, ਡਿਪਟੀ ਕਮਿਸ਼ਨਰ ਸ੍ਰੀ ਅਰਸ਼ਦੀਪ ਸਿੰਘ ਥਿੰਦ, ਐਸ.ਐਸ.ਪੀ. ਸ੍ਰੀ ਸੁਰਜੀਤ ਸਿੰਘ ਅਤੇ ਗੋਪਾਲ ਸਿੰਘ ਦਰਦੀ ਡਿਪਟੀ ਡਾਇਰੈਕਟਰ ਲੋਕ ਸੰਪਰਕ ਵਿਭਾਗ ਵੀ ਹਾਜ਼ਰ ਸਨ। 


ਫੋਟੋ ਕੈਪਸ਼ਨ- ਉ¤ਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਬਿਲਾਸਪੁਰ ਵਿਖੇ ਸਾਬਕਾ ਵਿਧਾਇਕ ਮਰਹੂਮ ਮਲਕੀਤ ਸਿੰਘ ਕੀਤੂ ਦੇ ਪਰਿਵਾਰਕ ਮੈਂਬਰਾਂ ਨਾਲ ਘਰ ਦੁੱਖ ਸਾਂਝਾ ਕਰਦੇ ਹੋਏ।

Share this article :

Post a Comment

 
Support : Creating Website | Johny Template | Mas Template
Copyright © 2011. SAFALSOCHNEWS - All Rights Reserved
Template Created by Creating Website Published by Mas Template
Proudly powered by Blogger