ਲੁਧਿਆਣਾ, (ਸਤਪਾਲ ਸੋਨ ) ਸ੍ਰੀ ਰਾਹੁਲ ਤਿਵਾੜੀ ਡਿਪਟੀ ਕਮਿਸ਼ਨਰ ਲੁਧਿਆਣਾ ਨੇ ਦੱਸਿਆ ਕਿ 5 ਨਵੰਬਰ ਤੱਕ ਜਿਲ ਦੀਆਂ ਮੰਡੀਆਂ ਵਿੱਚ 13 ਲੱਖ, 66 ਹਜ਼ਾਰ 261 ਟਨ ਝੋਨਾ ਆ ਚੁੱਕਾ ਹੈ, ਜਿਸ ਵਿੱਚੋਂ 13 ਲੱਖ, 3 ਹਜ਼ਾਰ ਟਨ ਝੋਨੇ ਦੀ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ ਖਰੀਦ ਕਰ ਲਈ ਗਈ ਹੈ, ਜੋ ਝੋਨੇ ਦੀ ਕੁੱਲ ਆਮਦ ਦਾ 95 ਪ੍ਰਤੀਸ਼ਤ ਬਣਦੀ ਹੈ। ਉਹਨਾਂ ਦੱਸਿਆ ਕਿ ਇਸੇ ਤਰ ਕਿਸਾਨਾਂ ਨੂੰ 1437 ਕਰੋੜ ਰੁਪਏ ਦੀ ਅਦਾਇਗੀ ਵੀ ਕਰ ਦਿੱਤੀ ਗਈ ਹੈ, ਜੋ ਕਿ ਕੁੱਲ ਖਰੀਦ ਦੀ 93 ਪ੍ਰਤੀਸ਼ਤ ਬਣਦੀ ਹੈ। ਸ੍ਰੀ ਤਿਵਾੜੀ ਨੇ ਸਮੂਹ ਖਰੀਦ ਏਜ਼ੰਸੀਆਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਿਸਾਨਾਂ ਨੂੰ ਆਪਣੀ ਝੋਨੇ ਦੀ ਫ਼ਸਲ ਵੇਚਣ ਵਿੱਚ ਕੋਈ ਮੁਸ਼ਕਲ ਪੇਸ਼ ਨਹੀਂ ਆਉਣੀ ਚਾਹੀਦੀ ਅਤੇ ਝੋਨੇ ਦੀ ਲਿਫਟਿੰਗ ਵਿੱਚ ਤੇਜੀ ਲਿਆਂਦੀ ਜਾਵੇ। ਉਹਨਾਂ ਦੱਸਿਆ ਕਿ ਖ੍ਰੀਦ ਕੀਤੇ ਗਏ ਝੋਨੇ ਵਿੱਚੋਂ 10 ਲੱਖ, 53 ਹਜ਼ਾਰ, 503 ਟਨ ਝੋਨੇ ਦੀ ਲਿਫ਼ਟਿੰਗ ਹੋ ਚੁੱਕੀ ਹੈ, ਜਂੋ ਕਿ ਕੁੱਲ ਖਰੀਦ ਦਾ 93 ਪ੍ਰਤੀਸ਼ਤ ਹੈ। ਉਹਨਾਂ ਕਿਹਾ ਕਿ ਖਰੀਦ ਕੀਤੇ ਗਏ ਝੋਨੇ ਦੀ 72 ਘੰਟਿਆਂ ਅੰਦਰ ਲਿਫ਼ਟਿੰਗ ਅਤੇ ਕਿਸਾਨਾਂ ਨੂੰ ਉਹਨਾਂ ਦੀ ਫ਼ਸਲ ਦੀ ਅਦਾਇਗੀ 48 ਘੰਟੇ ਦੇ ਅੰਦਰ-ਅੰਦਰ ਕਰਨ ਨੂੰ ਯਕੀਨੀ ਬਣਾਇਆ ਗਿਆ ਹੈ।

Post a Comment