14 ਨਵੰਬਰ ਬਾਲ ਦਿਵਸ ਸਬੰਧੀ ਵਿਸ਼ੇਸ਼।

Tuesday, November 13, 20120 comments

13 ਨਵੰਬਰ, 2012 ਕੁਲਦੀਪ ਚੰਦ/ਵਿਸ਼ਵ ਪੱਧਰ ਤੇ ਬੱਚਿਆਂ ਦੀ ਮਹੱਤਤਾ ਨੂੰ ਵੇਖਦੇ ਹੋਏ ਵਿਸ਼ਵ ਦੇ ਵੱਖ ਵੱਖ ਭਾਗਾਂ ਅਤੇ ਦੇਸਾਂ ਵਿੱਚ ਵੱਖ ਵੱਖ ਮਿਤੀਆਂ ਨੂੰ ਬਾਲ ਦਿਵਸ ਮਨਾਇਆ ਜਾਂਦਾ ਹੈ। ਭਾਰਤ ਵਿੱਚ 14 ਨਵੰਬਰ ਦਾ ਦਿਨ ਜੋਕਿ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਸਵਰਗੀ ਪੰਡਿਤ ਜਵਾਹਰ ਲਾਲ ਨਹਿਰੂ ਦਾ ਜਨਮ ਦਿਨ ਹੈ ਬਾਲ ਦਿਵਸ ਦੇ ਤੋਰ ਤੇ ਮਨਾਇਆ ਜਾਂਦਾ ਹੈ। ਬੇਸ਼ਕ ਪੂਰੇ ਭਾਰਤ ਵਿੱਚ ਹਰ ਸਾਲ 14 ਨਵੰਬਰ ਨੂੰ ਬਾਲ ਦਿਵਸ ਮਨਾਇਆ ਜਾਂਦਾ ਹੈ ਅਤੇ ਵੱਖ ਵੱਖ ਥਾਵਾਂ ਤੇ ਬੱਚਿਆਂ ਦੀ ਹਾਲਤ ਤੇ ਚਿੰਤਾ ਪ੍ਰਗਟ ਕੀਤੀ ਜਾਂਦੀ ਹੈ ਅਤੇ ਇਹਨਾਂ ਦੇ ਜੀਵਨ ਪੱਧਰ ਨੂੰ ਉ¤ਚਾ ਚੁੱਕਣ ਲਈ ਸਕੀਮਾਂ ਬਣਾਈਆਂ ਜਾਂਦੀਆਂ ਹਨ, ਸੈਮੀਨਾਰ ਕੀਤੇ ਜਾਂਦੇ ਹਨ। ਸਰਕਾਰ ਵਲੋਂ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਸਵਰਗੀ ਪੰਡਤ ਜਵਾਹਰ ਲਾਲ ਨਹਿਰੂ ਦਾ ਜਨਮ ਦਿਨ ਬਾਲ ਦਿਵਸ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ। ਸਰਕਾਰ ਵਲੋਂ ਬੱਚਿਆਂ ਦੇ ਵਿਕਾਸ ਦੇ ਵੱਡੇ-ਵੱਡੇ ਦਾਅਵੇ ਕੀਤੇ ਜਾਂਦੇ ਹਨ। ਭਾਰਤ ਸਰਕਾਰ ਵਲੋਂ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਏਜੰਸੀਆਂ ਦੀ ਮੱਦਦ ਨਾਲ ਹਰ ਸਾਲ ਕਰੌੜਾਂ ਰੁਪਏ ਬੱਚਿਆਂ ਦੇ ਨਾਮ ਤੇ ਖਰਚੇ ਜਾਂਦੇ ਹਨ ਪਰ ਬੱਚਿਆਂ ਦੀ ਹਾਲਤ ਵੇਖਕੇ ਪਤਾ ਲੱਗਦਾ ਹੈ ਕਿ ਕਿਸਦਾ ਵਿਕਾਸ ਹੋ ਰਿਹਾ ਹੈ। ਸਰਕਾਰ ਵਲੋਂ ਸਿਖਿਆ ਦਾ ਅਧਿਕਾਰ ਲਾਗੂ ਕੀਤਾ ਗਿਆ ਹੈ ਪਰ ਅੱਜ ਵੀ ਗਰੀਬ ਘਰਾਂ ਦੇ ਬੱਚੇ ਸਕੂਲ ਜਾਣ ਦੀ ਬਜਾਏ ਕੰਮ ਕਰਨਾ, ਕੂੜੇ ਵਿੱਚੋਂ ਕਬਾੜ ਇਕੱਠਾ ਕਰਨਾ, ਭਿਖਿਆ ਮੰਗਣਾ,  ਚੰਗਾ ਸਮਝਦੇ ਹਨ। ਸਰਕਾਰ ਵਲੋਂ ਬਾਲ ਮਜ਼ਦੂਰਾਂ ਤੋਂ ਕਿਸੇ ਵੀ ਤਰਾਂ ਦੀ ਮਜ਼ਦੂਰੀ ਲੈਣਾ ਗੈਰ ਕਨੂੰਨੀ ਕਰਾਰ ਦਿਤਾ ਗਿਆ ਹੈ ਅਤੇ ਬਾਲ ਮਜ਼ਦੂਰੀ ਕਰਵਾਉਣ ਲਈ ਜਿੰਮੇਵਾਰ ਅਧਿਕਾਰੀਆਂ ਅਤੇ ਲੋਕਾਂ ਖਿਲਾਫ ਸਜਾ ਅਤੇ ਜ਼ੁਰਮਾਨਾ ਰੱਖਿਆ ਗਿਆ ਹੈ। ਇਸ ਤਰਾਂ ਬਾਲ ਮਜ਼ਦੂਰੀ ਕਰਵਾਉਣਾ ਕਨੂੰਨਨ ਜ਼ੁਰਮ ਮੰਨਿਆ ਗਿਆ ਹੈ। ਪੰਜਾਬ ਰਾਜ ਜੋ ਕਿ ਵਿਕਸਿਤ ਸੂੱਬਾ ਮੰਨਿਆ ਜਾਂਦਾ ਹੈ ਅਤੇ ਅਪਣੇ ਰਾਜ ਵਿੱਚ ਰਹਿ ਰਹੇ ਲੋਕਾਂ ਦੇ ਵਿਕਾਸ ਲਈ ਸਮੇ-ਸਮੇ ਦੀਆਂ ਸਰਕਾਰਾਂ ਵਲੋਂ ਸਕੀਮਾ ਬਣਾਈਆਂ ਜਾਂਦੀਆ ਹਨ ਅਤੇ ਇਹਨਾਂ ਵਿਕਾਸ ਦੀਆਂ ਸਕੀਮਾ ਲਈ ਕਰੋੜਾਂ ਰੁਪਏ ਖਰਚ ਕੀਤੇ ਜਾਂਦੇ ਹਨ। ਸਰਕਾਰ ਵਲੋਂ ਮਾਣਯੋਗ ਸੁਪਰੀਮ ਕੋਰਟ ਦੇ ਹੁਕਮਾਂ ਅਨੁਸਾਰ ਸਮੇ-ਸਮੇ ਤੇ ਬਾਲ ਮਜ਼ਦੂਰਾਂ ਬਾਰੇ ਵੀ ਅੰਕੜੇ ਇੱਕਠੇ ਕੀਤੇ ਜਾਂਦੇ ਹਨ ਅਤੇ ਬਾਲ ਮਜਦੂਰੀ ਰੋਕਣ ਲਈ ਨੀਤੀਆਂ ਵੀ ਬਣਾਈਆਂ ਜਾਂਦੀਆਂ ਹਨ। ਪਰ ਸ਼ਾਇਦ ਅਧਿਕਾਰੀਆਂ ਨੂੰ ਸਰਕਾਰ ਦੇ ਹੁਕਮਾਂ ਦੀ ਕੋਈ ਪਰਵਾਹ ਨਹੀ ਹੈ ਕਿਉਂਕਿ ਹਰ ਛੋਟੇ ਵੱਡੇ ਸ਼ਹਿਰ, ਕਸਬੇ ਵਿੱਚ  ਬਾਲ ਮਜ਼ਦੂਰਾਂ ਤੋਂ ਕੰਮ ਕਰਵਾਇਆ ਜਾ ਰਿਹਾ ਹੈ ਅਤੇ ਬੱਚਿਆਂ ਦਾ ਸ਼ੋਸ਼ਣ ਕੀਤਾ ਜਾ ਰਿਹਾ ਹੈ। ਹੋਟਲਾਂ , ਢਾਬਿਆਂ, ਭੱਠਿਆਂ, ਸੜ•ਕ ਅਤੇ ਬਿਲਡਿੰਗ ਨਿਰਮਾਣ, ਠੇਕੇਦਾਰਾਂ ਵਲੋਂ ਕਰਵਾਏ ਜਾ ਰਹੇ ਕੰਮ ਵਿੱਚ ਲੱਗੇ ਮਜ਼ਦੂਰਾਂ ਵਿੱਚ ਜ਼ਿਆਦਾ ਗਿਣਤੀ ਬਾਲ ਮਜ਼ਦੂਰਾਂ ਦੀ ਹੈ। ਇਹ ਵੀ ਦੇਖਣ ਵਿੱਚ ਆਇਆ ਹੈ ਕਿ ਇਹਨਾਂ ਬਾਲ ਮਜ਼ਦੂਰਾਂ ਤੋਂ ਜ਼ੋਖਿਮ ਭਰੇ ਕੰਮ ਕਰਵਾਏ ਜਾ ਰਹੇ ਹਨ ਅਤੇ ਮਜ਼ਦੂਰੀ ਨਾਂ-ਮਾਤਰ ਦਿਤੀ ਜਾਂਦੀ ਹੈ। ਇਹਨਾਂ ਮਜਦੂਰਾਂ ਨੂੰ ਜੋਖਿਮ ਭਰੇ ਕੰਮ ਕਰਨ ਕਾਰਨ ਕਈ ਤਰਾਂ ਦੀਆਂ ਬਿਮਾਰੀਆਂ ਵੀ ਲੱਗ ਚੁਕੀਆਂ ਹਨ ਪਰ ਮਾਲਕਾਂ ਵਲੋਂ ਇਹਨਾਂ ਤੋਂ ਸਿਰਫ ਕੰਮ ਲੈਣ ਤੱਕ ਹੀ ਮਤਲਬ ਰੱਖਿਆ ਜਾਦਾ ਹੈ। ਕਈ ਸਰਕਾਰੀ ਅਧਿਕਾਰੀਆਂ ਵਲੋਂ ਵੀ ਅਪਣੇ ਘਰਾਂ ਵਿੰਚ ਛੋਟੇ-ਛੋਟੇ ਬੱਚਿਆਂ ਤੋਂ ਹੀ ਘਰਾਂ ਦੇ ਕੰਮ ਕਰਵਾਏ ਜਾਂਦੇ ਹਨ। ਇਹਨਾਂ ਬਾਲ ਮਜਦੂਰਾਂ ਨੂੰ ਅਜੇ ਤੱਕ ਬਾਲ ਦਿਵਸ  ਦੇ ਦਿਹਾੜ•ੇ ਬਾਰੇ ਕੋਈ ਵੀ ਜਾਣਕਾਰੀ ਨਹੀਂ ਹੈ ਅਤੇ ਨਾਂ ਹੀ ਕਿਸੇ ਸਰਕਾਰੀ ਅਧਿਕਾਰੀ ਨੇ ਇਹਨਾਂ ਵੱਲ ਦੇਖਿਆ ਹੈ। ਸਰਕਾਰ ਵਲੋਂ ਬਾਲ ਦਿਵਸ ਸਬੰਧੀ ਕਰਵਾਏ ਜਾਣ ਵਾਲੇ ਸਮਾਗਮ ਵੀ ਇਨ•ਾਂ ਗਰੀਬ ਬੱਚਿਆਂ ਤੋਂ ਦੂਰ ਹੀ ਰਹਿੰਦੇ ਹਨ ਅਤੇ ਅਜਿਹੇ ਸਮਾਗਮਾਂ ਦਾ ਇਨ•ਾ ਨੂੰ ਕੋਈ ਵੀ ਲਾਭ ਨਹੀਂ ਹੁੰਦਾ ਹੈ। ਇਸ ਸਬੰਧੀ ਬਾਲ ਮਜ਼ਦੁਰੀ ਅਤੇ ਬੰਧੂਆਂ ਮਜ਼ਦੂਰੀ ਦੇ ਖਿਲਾਫ ਕੰਮ ਕਰ ਰਹੇ ਦਲਿਤ ਦਾਸਤਾ ਵਿਰੋਧੀ ਅੰਦੋਲਨ ਦੇ ਮੁਖੀ ਜੈ ਸਿੰਘ, ਅਰਪਨ ਸੰਸਥਾ ਦੇ ਆਗੂਆਂ ਪੂਨਮ ਸ਼ਰਮਾ, ਸੁਨੀਤਾ ਦੇਵੀ, ਪਰਮਿੰਦਰ ਸਿੰਘ, ਕੁਲਦੀਪ ਚੰਦ ਆਦਿ  ਨੇ ਕਿਹਾ ਕਿ ਸਰਕਾਰ ਦੀ ਅਣਗਹਿਲੀ ਕਾਰਨ ਬਾਲ ਮਜਦੂਰਾਂ ਤੋ ਮਜਦੂਰੀ ਕਰਵਾਈ ਜਾ ਰਹੀ ਹੈ ਅਤੇ ਇਹ ਬੰਧੂਆਂ ਮਜ਼ਦੂਰਾਂ ਦੀ ਤਰਾਂ ਹੀ ਕੰਮ ਕਰਦੇ ਹਨ ਅਤੇ ਇਹਨਾਂ ਦਾ ਸ਼ਰੀਰਕ, ਆਰਥਿਕ ਅਤੇ ਮਾਨਸਿਕ ਸ਼ੋਸ਼ਣ ਕੀਤਾ ਜਾਂਦਾ ਹੈ। ਇਹਨਾਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਮਾਣਯੋਗ ਸੁਪਰੀਮ ਕੌਰਟ ਦੇ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਇਹਨਾਂ ਠੇਕੇਦਾਰਾਂ ਖਿਲਾਫ ਅਤੇ ਇਸ ਅਣਗਹਿਲੀ ਲਈ ਜਿੰਮੇਵਾਰ ਅਧਿਕਾਰੀਆਂ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇ। ਇਨ•ਾਂ ਬੱਚਿਆਂ ਲਈ ਬਾਲ ਦਿਵਸ ਦਾ ਕਦੋਂ ਮਹੱਤਵ ਹੋਉਗਾ ਇਹ ਅਜੇ ਤੱਕ ਵੀ ਇੱਕ ਵੱਡੀ ਬੁਝਾਰਤ ਹੀ ਹੈ। ਇਨ•ਾਂ ਕਿਹਾ ਕਿ ਬਾਲ ਦਿਵਸ ਦਾ ਦਿਹਾੜਾ ਮਨਾਉਣ ਦਾ ਅਸਲੀ ਮਕਸਦ ਉਦੋਂ ਹੀ ਪੂਰਾ ਹੋਵੇਗਾ ਜਦੋਂ ਬੱਚਿਆ ਦੇ ਹੱਕ ਪੂਰੀ ਤਰਾਂ ਸੁਰਖਿਅਤ ਹੋਣਗੇ, ਉਨ•ਾ ਦੀ ਹੋ ਰਹੀ ਲੁਟ ਖਸੁਟ ਬੰਦ ਹੋਵੇਗੀ ਅਤੇ ਸਾਰੇ ਬੱਚੇ ਸਕੂਲਾਂ ਵਿੱਚ ਜਾਕੇ ਵਿਦਿਆ ਹਾਸਲ ਕਰਨਗੇ।

 
Share this article :

Post a Comment

 
Support : Creating Website | Johny Template | Mas Template
Copyright © 2011. SAFALSOCHNEWS - All Rights Reserved
Template Created by Creating Website Published by Mas Template
Proudly powered by Blogger