ਫੌਜ਼, ਬੀ.ਐਸ.ਐਫ, ਸੀ.ਆਰ.ਪੀ.ਐਫ਼ ਤੇ ਪੁਲਿਸ ’ਚ ਭਰਤੀ ਹੋਣ ਦੇ ਯੋਗ ਬਣਾਉਣ ਲਈ ਸਿਖਲਾਈ ਕੋਰਸ 15 ਦਸੰਬਰ ਤੋਂ

Monday, November 26, 20120 comments

ਪਟਿਆਲਾ, 26 ਨਵੰਬਰ:ਪਟਵਾਰੀ/ਸੈਨਾ ਵਿਚ ਸੇਵਾ ਕਰ ਰਹੇ ਫੌਜੀਆਂ, ਸਾਬਕਾ ਫੌਜੀਆਂ ਅਤੇ ਬਾਕੀ ਸ੍ਰੇਣੀਆਂ ਦੇ ਬੱਚਿਆਂ ਨੂੰ ਸੀ.ਆਰ.ਪੀ.ਐ¤ਫ, ਆਈ.ਟੀ.ਬੀ.ਪੀ, ਫੌਜ਼, ਬੀ.ਐਸ.ਐਫ., ਸੀ.ਆਰ.ਪੀ.ਐਫ. ਅਤੇ ਪੁਲਿਸ ਵਿੱਚ ਭਰਤੀ ਹੋਣ ਦੇ ਯੋਗ ਬਣਾਉਣ ਦੇ ਮੰਤਵ ਨਾਲ ਜ਼ਿਲ•ਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ (ਸੈਨਿਕ ਭਲਾਈ) ਪਟਿਆਲਾ ਵਿਖੇ ਪ੍ਰੀ-ਰਿਕਰੂਟਮੈਂਟ ਟ੍ਰੇਨਿੰਗ ਕੋਰਸ 15 ਦਸੰਬਰ ਤੋਂ ਚਲਾਇਆ ਜਾਵੇਗਾ। ਇਸ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ•ਾ ਰੱਖਿਆ ਸੇਵਾਵਾਂ ਭਲਾਈ ਅਫਸਰ ਕਰਨਲ ਐਸ.ਐਸ. ਸੰਘਾ ਨੇ ਦੱਸਿਆ ਕਿ ਇਹ ਕੋਰਸ ਕੇਵਲ 45 ਦਿਨ ਦਾ ਹੋਵੇਗਾ, ਜਿਸ ’ਚ ਦਾਖਲਾ ਲੈਣ ਦੇ ਚਾਹਵਾਨ ਉਮੀਦਵਾਰ ਦੀ ਉਮਰ 17-1/2 ਤੋਂ 23 ਸਾਲ, ਕੱਦ 170 ਸੈਂਟੀਮੀਟਰ, ਛਾਤੀ 77 ਤੋਂ 82 ਸੈਂਟੀਮੀਟਰ ਅਤੇ ਵਜਨ 50 ਕਿਲੋ ਹੋਣਾ ਚਾਹੀਦਾ ਹੈ।  

ਉਨ•ਾਂ ਦੱਸਿਆ ਕਿ ਕਲਰਕ ਅਤੇ ਐਸ.ਕੇ.ਟੀ ਅਸਾਮੀਆਂ ਦੇ ਉਮੀਦਵਾਰਾਂ ਦਾ ਕੱਦ 165 ਸੈਂਟੀਮੀਟਰ ਹੋਣਾ ਚਾਹੀਦਾ ਹੈ ਅਤੇ ਉਮੀਦਵਾਰ +2 ਵਿਚੋਂ ਹਰੇਕ ਵਿਸੇ ਵਿਚੋਂ 40 ਫੀਸਦੀ ਨੰਬਰਾਂ ਨਾਲ ਪਾਸ ਹੋਣਾ ਜ਼ਰੂਰੀ ਹੈ ਅਤੇ 10ਵੀਂ ਜਮਾਤ ਵਿਚ ਹਿਸਾਬ ਅਤੇ ਅੰਗਰੇਜ਼ੀ ਵਿਸ਼ਿਆਂ ਵਿਚ 40 ਫੀਸਦੀ ਨੰਬਰਾਂ ਨਾਲ ਪਾਸ ਹੋਣਾ ਜ਼ਰੂਰੀ ਹੈ ਅਤੇ ਆਮ ਉਮੀਦਵਾਰ ਦਸਵੀਂ ਵਿਚੋਂ 45 ਫੀਸਦੀ ਨੰਬਰਾਂ ਨਾਲ ਜਾਂ +2 ਪਾਸ ਹੋਣਾ ਜਰੂਰੀ ਹੈ। ਐਸ.ਸੀ. ਜਾਤੀ ਨਾਲ ਸੰਬਧਤ ਉਮੀਦਵਾਰ ਸਿਰਫ ਪਾਸ ਹੋਣਾ ਹੀ ਲਾਜਮੀ ਹੈ।   
ਉਨ•ਾਂ ਦੱਸਿਆ ਕਿ ਚਾਹਵਾਨ ਉਮੀਦਵਾਰ ਆਪਣੇ ਪੜ•ਾਈ ਦੇ ਸਰਟੀਫਿਕੇਟ, ਪਾਸਪੋਰਟ ਸਾਇਜ ਫੋਟੋ, ਡਿਸਚਾਰਜ ਬੁੱਕ (ਕੇਵਲ ਸਾਬਕਾ ਸੈਨਿਕਾਂ ਦੇ ਬੱਚਿਆਂ ਲਈ) ਅਤੇ ਐਸ.ਸੀ. ਜਾਤੀ ਦੇ ਉਮੀਦਵਾਰ ਆਪਣਾ ਜਾਤੀ ਦਾ ਸਰਟੀਫਿਕੇਟ ਨਾਲ ਲੈ ਕੇ ਜ਼ਿਲ•ਾ ਰੱਖਿਆ ਸੇਵਾਵਾਂ ਭਲਾਈ (ਸੈਨਿਕ ਭਲਾਈ) ਦਫਤਰ, ਪਟਿਆਲਾ ਵਿਖੇ ਆਪਣੇ ਨਾਮ ਦੀ ਰਜਿਸਟ੍ਰੇਸ਼ਨ ਕਰਵਾਉਣ ਲਈ ਰਿਪੋਰਟ ਕਰਨ। ਉਨ•ਾਂ ਦੱਸਿਆ ਕਿ ਸਾਬਕਾ ਸੈਨਿਕਾਂ ਤੇ ਐਸ.ਸੀ. ਦੇ ਬਚਿਆਂ ਲਈ  ਰਿਹਾਇਸ਼ ਦਾ ਮੁਫਤ ਪ੍ਰਬੰਧ ਕੀਤਾ ਜਾ ਰਿਹਾ ਹੈ। ਇਸਦੇ ਨਾਲ ਹੀ ਜਨਰਲ ਸ਼ੇਣੀ ਤੇ ਦੂਰ ਦੁਰੇਡੇ ਦੇ ਬੱਚਿਆਂ ਲਈ ਵੀ ਰਿਹਾਇਸ਼ ਦਾ ਮੁਫ਼ਤ ਪ੍ਰਬੰਧ ਕੀਤਾ ਜਾ ਰਿਹਾ ਹੈ ਤੇ ਕਿਸੇ ਵੀ ਜ਼ਿਲ•ੇ ਦਾ ਉਮੀਦਵਾਰ ਇਸ ਟ੍ਰੇਨਿੰਗ ਵਿੱਚ ਸ਼ਾਮਲ ਹੋ ਸਕਦਾ ਹੈ। ਕਰਨਲ ਸੰਘਾ ਨੇ ਦੱਸਿਆ ਕਿ ਇਸ ਦਫਤਰ ਵਲੋਂ ਇਸ ਤਂੋ ਪਹਿਲਾਂ ਚਲਾਏ ਗਏ ਹਰੇਕ ਕੋਰਸ ਵਿੱਚੋਂ 74 ਫੀਸਦੀ ਉਮੀਦਵਾਰ ਵੱਖ-ਵੱਖ ਅਦਾਰਿਆਂ ਵਿਚ ਚੁਣੇ ਜਾ ਚੁੱਕੇ ਹਨ। ਵਧੇਰੇ ਜਾਣਕਾਰੀ ਲਈ  ਫੋਨ ਨੰ: 0175-2361188 ਅਤੇ 99887-73463 ਤੇ ਸੰਪਰਕ ਕੀਤਾ ਜਾ ਸਕਦਾ ਹੈ। 
ਪਾਬੰਦੀਸ਼ੁਦਾ ਧਮਾਕਾਖੇਜ ਸਮੱਗਰੀ ਬਣਾਉਣ, ਵੇਚਣ ਅਤੇ ਇਸ ਪਾਬੰਦੀਸ਼ੁਦਾ ਧਮਾਕਾਖੇਜ਼ ਸਮੱਗਰੀ ਦੇ ਪਟਾਕਿਆਂ ਵਿੱਚ ਵਰਤਣ ’ਤੇ ਵੀ ਮੁਕੰਮਲ ਪਾਬੰਦੀ ਹੋਵੇਗੀ। ਇਹ ਪਾਬੰਦੀ ਨਿਰਧਾਰਤ ਆਵਾਜ਼ ਅਤੇ ਰੰਗ/ ਰੌਸ਼ਨੀ ਪੈਦਾ ਕਰਨ ਵਾਲੇ ਪਟਾਕਿਆਂ ’ਤੇ ਲਾਗੂ ਨਹੀਂ ਹੋਵੇਗੀ। ਇਸ ਤੋਂ ਇਲਾਵਾ ਕਿਸੇ ਵੱਲੋਂ ਵੀ ਕਿਸੇ ਵੀ ਸਥਾਨ ’ਤੇ ਰਾਤ 10 ਵਜੇ ਤੋਂ ਸਵੇਰੇ 6 ਵਜੇ ਤੱਕ ਪਟਾਖੇ ਚਲਾਉਣ ’ਤੇ ਮੁਕੰਮਲ ਪਾਬੰਦੀ ਹੋਵੇਗੀ । ਕਿਸੇ ਸਮੱਰਥ ਅਧਿਕਾਰੀ ਵੱਲੋਂ ਐਲਾਨੇ ਸਾਇਲੈਂਸ ਜੋਨ ਜਿਵੇਂ ਮੰਤਰਾਲਾ, ਇਨਵਾਇਰਮੈਂਟ, ਜੰਗਲਾਤ, ਹਸਪਤਾਲਾਂ, ਵਿਦਿਅਕ ਸੰਸਥਾਵਾਂ, ਅਦਾਲਤਾਂ, ਧਾਰਮਿਕ ਸਸਥਾਵਾਂ ਆਦਿ ਦੇ 100 ਮੀਟਰ ਦੇ ਘੇਰੇ ਵਿੱਚ ਵਿੱਚ ਪਟਾਕੇ ਚਲਾਉਣ ’ਤੇ ਪੂਰਨ ਪਾਬੰਦੀ ਹੋਵੇਗੀ । ਕਿਸੇ ਵੀ ਸਥਾਨ ਅਤੇ ਗੱਡੀਆਂ ਆਦਿ ਵਿੱਚ ਰਾਤ 10 ਵਜੇ ਤੋਂ ਸਵੇਰੇ 6 ਵਜੇ ਤੱਕ ਕਿਸੇ ਖਾਸ ਹਾਲਾਤ ਨੂੰ ਛੱਡ ਕੇ ਹਾਰਨ ਵਜਾਉਣ ’ਤੇ ਮੁਕੰਮਲ ਪਾਬੰਦੀ ਹੋਵੇਗੀ। ਇਸ ਤੋਂ ਇਲਾਵਾ ਕਿਸੇ ਤਰ•ਾਂ ਦੇ ਪ੍ਰੈਸ਼ਰ ਹਾਰਨ, ਵੱਖ-ਵੱਖ ਆਵਾਜ਼, ਸੰਗੀਤ ਵਾਲੇ ਅਤੇ ਕਿਸੇ ਤਰ•ਾਂ ਦਾ ਆਵਾਜ਼ੀ ਪ੍ਰਦੂਸ਼ਣ ਪੈਦਾ ਕਰਨ ਵਾਲੇ ਹਾਰਨ ਨੂੰ ਕਿਸੇ ਵੀ ਸਥਾਨ ’ਤੇ ਵਜਾਉਣ ’ਤੇ ਪੂਰਨ ਪਾਬੰਦੀ ਹੋਵੇਗੀ। ਪ੍ਰੈਸ਼ਰ ਹਾਰਨ ਅਤੇ ਹੋਰ ਅਜਿਹੇ ਹਾਰਨ ਜੋ ਆਵਾਜ਼ੀ ਪ੍ਰਦੂਸ਼ਣ ਪੈਦਾ ਕਰਦੇ ਹੋਣ, ਦੇ ਬਣਾਉਣ ਅਤੇ ਵੇਚਣ ’ਤੇ ਵੀ ਪੂਰਨ ਪਾਬੰਦੀ ਹੋਵੇਗੀ। ਮਨਾਹੀ ਹੁਕਮਾਂ ਅਨੁਸਾਰ ਕਿਸੇ ਵੀ ਇਮਾਰਤ, ਵਪਾਰਕ ਸਥਾਨਾਂ, ਜਨਤਕ ਥਾਵਾਂ, ਸਿਨੇਮਿਆਂ, ਮਾਲ, ਹੋਟਲ, ਰੈਸਟੋਰੈਂਟ ਅਤੇ ਮੇਲਿਆਂ ਦੇ ਪ੍ਰਬੰਧਕਾਂ /ਮਾਲਕਾਂ ਵੱਲੋਂ ਕਿਸੇ ਵੀ ਹਾਲਤ ਵਿੱਚ ਉੱਚੀ ਆਵਾਜ਼ ਅਤੇ ਧਮਕ ਪੈਦਾ ਕਰਨ ਵਾਲੇ ਸੰਗੀਤ ਅਤੇ ਅਸ਼ਲੀਲ ਗੀਤ ਚਲਾਏ ਜਾਣ ’ਤੇ ਵੀ ਪੂਰਨ ਤੌਰ ’ਤੇ ਪਾਬੰਦੀ ਹੋਵੇਗੀ। ਜ਼ਿਲ•ਾ ਮੈਜਿਸਟ੍ਰੇਟ ਵੱਲੋਂ ਜਾਰੀ ਮਨਾਹੀ ਹੁਕਮਾਂ ਅਨੁਸਾਰ ਪਟਿਆਲਾ ਜ਼ਿਲ•ੇ ਵਿੱਚ ਸਥਿਤ ਕਿਸੇ ਵੀ ਪਟਾਕਾ ਫੈਕਟਰੀ/ਯੂਨਿਟ ਵਿੱਚ ਮਾਣਯੋਗ ਸੁਪਰੀਮ ਕੋਰਟ ਆਫ ਇੰਡੀਆ ਵੱਲੋਂ ਆਵਾਜ਼ ਪ੍ਰਦੂਸ਼ਣ ਅਤੇ ਵਾਤਾਵਰਣ ਪ੍ਰਦੂਸ਼ਣ ਰੋਕਣ ਸਬੰਧੀ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਿਰਧਾਰਤ ਆਵਾਜ਼/ਧਮਕ ਪੈਦਾ ਕਰਨ ਵਾਲੇ ਅਤੇ ਨਿਰਧਾਰਤ ਸਾਈਜ਼ ਵਾਲੇ ਪਟਾਕੇ ਹੀ ਤਿਆਰ ਕੀਤੇ ਜਾਣਗੇ । ਨਿਰਧਾਰਤ ਆਵਾਜ਼ੀ ਸੀਮਾ ਤੋਂ ਵੱਧ ਆਵਾਜ਼/ਧਮਕ ਪੈਦਾ ਕਰਨ ਵਾਲੇ ਪਟਾਕਿਆਂ, ਵਾਤਾਵਰਣ ਵਿੱਚ ਪ੍ਰਦੂਸ਼ਣ ਫੈਲਾਉਣ ਵਾਲੇ ਪਟਾਕਿਆਂ ਅਤੇ ਪਾਬੰਦੀਸ਼ੁਦਾ ਧਮਾਕਾਖੇਜ਼ ਸਮੱਗਰੀ ਬਣਾਉਣ ’ਤੇ ਪੂਰਨ ਤੌਰ ’ਤੇ ਪਾਬੰਦੀ ਹੋਵੇਗੀ। ਜਦਾਰੀ, ਜਾਬਤਾ, ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਕੱਚੀਆਂ ਖੂਹੀਆਂ ਅਤੇ ਬੋਰਵੈਲ/ਟਿਊਬਵੈਲ ਪੁੱਟਣ ਕਾਰਨ ਲੋਕਾਂ ਅਤੇ ਬੱਚਿਆਂ ਦੇ ਇਹਨਾਂ ਵਿੱਚ ਡਿੱਗ ਜਾਣ ਨਾਲ ਹੁੰਦੇ ਜਾਨੀ ਤੇ ਮਾਲੀ ਨੁਕਸਾਨ ਤੋਂ ਬਚਣ ਲਈ ਤੇ ਆਮ ਲੋਕਾਂ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਮਾਣਯੋਗ ਸੁਪਰੀਮ ਕੋਰਟ ਦੇ ਹੁਕਮਾਂ ਤਹਿਤ ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਹੁਕਮ ਜਾਰੀ ਕੀਤੇ ਹਨ ਕਿ ਜ਼ਿਲ•ਾ ਪਟਿਆਲਾ ਦੀ ਹੱਦ ਅੰਦਰ ਪੇਂਡੂ ਅਤੇ ਸ਼ਹਿਰੀ ਇਲਾਕਿਆਂ ਵਿੱਚ ਬੋਰਵੈਲ/ਟਿਊਬਵੈਲ ਦੀ ਖੁਦਾਈ/ਮੁਰੰਮਤ ਕਰਨ ਤੋਂ ਪਹਿਲਾਂ ਜ਼ਮੀਨ ਮਾਲਕ ਜ਼ਿਲ•ਾ ਕੁਲੈਕਟਰ, ਸਬੰਧਤ ਸਰਪੰਚ, ਗ੍ਰਾਮ ਪੰਚਾਇਤ, ਮਿਊਂਸੀਪਲ ਕਾਰਪੋਰੇਸ਼ਨ, ਨਗਰ ਕੌਂਸਲ, ਜਨ ਸਿਹਤ ਵਿਭਾਗ, ਭੂਮੀ ਰੱਖਿਆ ਵਿਭਾਗ ਨੂੰ 15 ਦਿਨ ਪਹਿਲਾਂ ਸੂਚਿਤ ਕਰੇਗਾ ਅਤੇ ਖੂਹ/ਬੋਰਵੈਲ ਪੁੱਟਣ ਜਾਂ ਮੁਰੰਮਤ ਕਰਨ ਵਾਲੀਆਂ ਸਾਰੀਆਂ ਸਰਕਾਰੀ/ਅਰਧ ਸਰਕਾਰੀ/ਪ੍ਰਾਈਵੇਟ ਏਜੰਸੀਆਂ ਦੀ ਰਜਿਸਟ੍ਰੇਸ਼ਨ ਹੋਣਾ ਜ਼ਰੂਰੀ ਹੈ । ਇਹ ਹੁਕਮ 21 ਜਨਵਰੀ 2013 ਤੱਕ ਜਾਰੀ ਰਹਿਣਗੇ ਅਤੇ ਹੁਕਮਾਂ ਦੀ ਉ¦ਘਣਾ ਕਰਨ ਵਾਲੇ ਵਿਅਕਤੀ/ਡਰਿ¦ਿਗ ਏਜੰਸੀ ਦੇ ਮਾਲਕ ਖਿਲਾਫ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ । ਹੁਕਮਾਂ ਅਨੁਸਾਰ ਖੂਹ/ਬੋਰਵੈਲ ਦੇ ਪੁੱਟਣ ਜਾਂ ਮੁਰੰਮਤ ਵਾਲੀ ਥਾਂ ’ਤੇ ਡਰਿ¦ਿਗ ਏਜੰਸੀ ਅਤੇ ਖੂਹ/ਬੋਰਵੈਲ ਲਵਾਉਣ ਵਾਲੇ ਮਾਲਕ ਦੇ ਪੂਰੇ ਪਤੇ ਵਾਲਾ ਸਾਈਨ ਬੋਰਡ ਲਗਾਇਆ ਜਾਵੇ ਅਤੇ ਉਸ ਸਾਈਨ ਬੋਰਡ ’ਤੇ ਡਰਿ¦ਿਗ ਏਜੰਸੀ ਦਾ ਰਜਿਸਟ੍ਰੇਸ਼ਨ ਨੰਬਰ ਲਿਖਿਆ ਹੋਣਾ ਵੀ ਲਾਜ਼ਮੀ ਹੋਵੇਗਾ। ਬੋਰਵੈਲ ਦੇ ਆਲੇ-ਦੁਆਲੇ ਕੰਿਡਆਲੀ ਤਾਰ ਅਤੇ ਇਸਨੂੰ ਸਟੀਲ ਪਲੇਟ ਦੇ ਢੱਕਣ ਨਾਲ ਨੱਟ ਬੋਲਟ ਬੰਦ ਕਰਕੇ ਢੱਕਣਾ ਜਰੂਰੀ ਹੋਵੇਗਾ, ਖੂਹ/ਬੋਰਵੈਲ ਦੇ ਆਲੇ ਦੁਆਲੇ ਸੀਮਿੰਟ/ਕੰਕਰੀਟ ਦਾ ਪਲੇਟਫਾਰਮ ਜੋ ਜ਼ਮੀਨੀ ਪੱਧਰ ਤੋਂ (0.30 ਮੀਟਰ ਉੱਪਰ ਅਤੇ 0.30 ਮੀਟਰ ਹੇਠਾਂ) ਖੂਹ ਦੇ ਆਲੇ ਦੁਆਲੇ ਉਸਾਰੀ ਕੀਤੀ ਜਾਣੀ ਲਾਜ਼ਮੀ ਹੈ। ਇਸ ਤੋਂ ਇਲਾਵਾ ਖੂਹ/ਬੋਰਵੈਲ ਨੂੰ ਪੁੱਟਣ ਜਾਂ ਮੁਰੰਮਤ ਕਰਨ ਉਪਰੰਤ ਖਾਲੀ ਥਾਂ ਨੂੰ ਉਸ ਦੇ ਆਲੇ-ਦੁਆਲੇ ਮਿੱਟੀ ਪਾ ਕੇ ਪੱਧਰ ਕੀਤਾ ਜਾਵੇ, ਖਾਲੀ ਪਏ ਬੋਰਵੈਲ/ਖੂਹ ਨੂੰ ਮਿੱਟੀ/ਰੇਤ ਨਾਲ ਉਪਰ ਤੱਕ ਭਰਿਆ ਜਾਵੇ ਅਤੇ ਕੰਮ ਮੁਕੰਮਲ ਹੋਣ ਤੋਂ ਬਾਅਦ ਜ਼ਮੀਨੀ ਪੱਧਰ ਨੂੰ ਪਹਿਲਾਂ ਦੀ ਤਰ•ਾਂ ਕੀਤਾ ਜਾਵੇ ਅਤੇ ਖੂਹ/ਬੋਰਵੈਲ ਨੂੰ ਕਿਸੇ ਵੀ ਹਾਲਤ ਵਿੱਚ ਖੁੱਲ•ਾ ਨਾ ਛੱਡਿਆ ਜਾਵੇ ਅਤੇ ਨਕਾਰਾ ਪਏ ਖੂਹ ਨੂੰ ਚੀਕਨੀ ਮਿੱਟੀ, ਪੱਥਰ, ਕੰਕਰੀਟ ਆਦਿ ਨਾਲ ਤਲੇ ਤੋਂ ਲੈ ਕੇ ਉਪਰ ਤੱਕ ਚੰਗੀ ਤਰ•ਾਂ ਭਰ ਕੇ ਬੰਦ ਕਰਨਾ ਚਾਹੀਦਾ ਹੈ । ਜ਼ਿਲ•ਾ ਮੈਜਿਸਟ੍ਰੇਟ ਨੇ ਹੁਕਮ ਦਿੱਤਾ ਹੈ ਕਿ ਕੋਈ ਵੀ ਵਿਅਕਤੀ ਖੂਹ/ਬੋਰਵੈਲ ਪੁੱਟਣ ਜਾਂ ਮੁਰੰਮਤ, ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੀ ਲਿਖਤੀ ਪ੍ਰਵਾਨਗੀ ਅਤੇ ਉਨ•ਾਂ ਦੀ ਦੇਖਰੇਖ ਤੋਂ ਬਿਨਾਂ ਨਹੀਂ ਕਰਵਾਏਗਾ । ਪੇਂਡੂ ਇਲਾਕੇ ਵਿੱਚ ਸਰਪੰਚ ਅਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਅਤੇ ਸ਼ਹਿਰੀ ਇਲਾਕੇ ਵਿੱਚ ਜਨ ਸਿਹਤ ਵਿਭਾਗ, ਭੂਮੀ ਰੱਖਿਆ ਕਾਰਪੋਰੇਸ਼ਨ, ਨਗਰ ਕੌਂਸਲਾਂ ਦੇ ਜੂਨੀਅਰ ਇੰਜੀਨੀਅਰਾਂ ਅਤੇ ਕਾਰਜਕਾਰੀ ਅਧਿਕਾਰੀਆਂ ਵੱਲੋਂ ਆਪਣੇ-ਆਪਣੇ ਅਧਿਕਾਰਤ ਖੇਤਰਾਂ ਦੀ ਹਰ ਮਹੀਨੇ ਰਿਪੋਰਟ ਤਿਆਰ ਕੀਤੀ ਜਾਵੇਗੀ ਕਿ ਉਨ•ਾਂ ਦੇ ਖੇਤਰ ਵਿੱਚ ਕਿੰਨੇ ਬੋਰਵੈਲ/ਖੂਹ ਆਦਿ ਨਵੇਂ ਖੁਦਵਾਏ ਗਏ , ਕਿੰਨਿਆਂ ਦੀ ਮੁਰੰਮਤ ਕਰਵਾਈ, ਕਿੰਨੇ ਵਰਤੋਂ ਵਿੱਚ ਹਨ, ਕਿੰਨੇ ਬਿਨਾਂ ਵਰਤੋਂ ਖਾਲੀ ਹਨ ਅਤੇ ਕਿੰਨੇ ਭਰਵਾਏ ਗਏ ਹਨ। ਇਨ•ਾਂ ਵਿਭਾਗਾਂ ਵੱਲੋਂ ਆਪਣੇ ਆਪਣੇ ਖੇਤਰ ਦੀ ਉਕਤ ਰਿਪੋਰਟ ਦੀ ਇੱਕ ਕਾਪੀ ਦਫਤਰੀ ਰਿਕਾਰਡ ਲਈ ਆਪਣੇ ਕੋਲ ਰੱਖੀ ਜਾਵੇਗੀ ਅਤੇ ਇਸ ਰਿਪੋਰਟ ਦੀ ਇੱਕ ਕਾਪੀ ਹਰੇਕ ਮਹੀਨੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨੂੰ ਭੇਜੀ ਜਾਵੇਗੀ ਅਤੇ ਉਨ•ਾਂ ਵੱਲੋਂ ਇਸ ਸਬੰਧੀ ਮੁਕੰਮਲ ਰਿਕਾਰਡ ਦੀ ਸਾਂਭ ਸੰਭਾਲ ਕੀਤੀ ਜਾਵੇਗੀ ।

Share this article :

Post a Comment

 
Support : Creating Website | Johny Template | Mas Template
Copyright © 2011. SAFALSOCHNEWS - All Rights Reserved
Template Created by Creating Website Published by Mas Template
Proudly powered by Blogger