ਪਟਿਆਲਾ, 15 ਨਵੰਬਰ:ਭਾਸ਼ਾ ਵਿਭਾਗ ਪੰਜਾਬ ਵੱਲੋਂ ਸਾਲ 2010 ਅਤੇ 2011 ਦੇ ਸ਼੍ਰੋਮਣੀ ਸਾਹਿਤਕਾਰਾਂ, ਪੱਤਰਕਾਰਾਂ ਅਤੇ ਕਲਾਕਾਰਾਂ ਆਦਿ ਨੂੰ ਪ੍ਰਦਾਨ ਕੀਤੇ ਜਾਣ ਵਾਲੇ ਪੁਰਸਕਾਰ ਵਿਭਾਗ ਵੱਲੋਂ ਕਰਵਾਏ ਜਾਣ ਵਾਲੇ ਇਕ ਸਮਾਰੋਹ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਵੱਲੋਂ ਪ੍ਰਦਾਨ ਕੀਤੇ ਜਾਣਗੇ।ਇਸ ਬਾਰੇ ਜਾਣਕਾਰੀ ਦਿੰਦਿਆਂ ਵਿਭਾਗ ਦੀ ਡਾਇਰੈਕਟਰ ਸ਼੍ਰੀਮਤੀ ਬਲਬੀਰ ਕੌਰ ਨੇ ਦੱਸਿਆ ਕਿ ਇਸ ਮੌਕੇ ਸਾਲ 2009 ਅਤੇ ਸਾਲ 2010 ਦੀਆਂ ਛਪੀਆਂ ਪੰਜਾਬੀ ਅਤੇ ਹਿੰਦੀ ਭਾਸ਼ਾ ਦੀਆਂ ਪੁਸਤਕਾਂ ਨੂੰ ਵੀ ਸਰਵੋਤਮ ਪੁਰਸਕਾਰ ਦਿੱਤੇ ਜਾਣਗੇ। ਉਨ•ਾਂ ਦੱਸਿਆ ਕਿ ਇਹ ਸਮਾਰੋਹ 17 ਨਵੰਬਰ ਨੂੰ ਪੰਜਾਬ ਭਵਨ ਚੰਡੀਗੜ• ਵਿਖੇ ਕਰਵਾਇਆ ਜਾਵੇਗਾ ਅਤੇ ਇਸ ਮੌਕੇ ਪੰਜਾਬ ਦੇ ਸਿੱਖਿਆ ਅਤੇ ਭਾਸ਼ਾ ਮੰਤਰੀ ਸ. ਸਿਕੰਦਰ ਸਿੰਘ ਮਲੂਕਾ ਇਸ ਸਮਾਰੋਹ ਦੀ ਪ੍ਰਧਾਨਗੀ ਕਰਨਗੇ।

Post a Comment