ਸ੍ਰੀ ਮੁਕਤਸਰ ਸਾਹਿਬ, 16 ਨਵੰਬਰ ( )ਕੈਂਸਰ ਜਾਗਰੂਕਤਾ ਅਤੇ ਲੱਛਣ ਅਧਾਰਿਤ ਸਰਵੇ ਮੁਹਿੰਮ ਜੋ ਕਿ ਮਿਤੀ 1 ਦਸੰਬਰ 2012 ਤੋ ਪੂਰੇ ਪੰਜਾਬ ਵਿੱਚ ਚਲਾਈ ਜਾ ਰਹੀ ਹੈ, ਸਬੰਧੀ ਇਕ ਜ਼ਿਲ੍ਹਾ ਪੱਧਰੀ ਵਰਕਸ਼ਾਪ ਅੱਜ ਦਫ਼ਤਰ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਵਿਖੇ ਡਾ: ਚਰਨਜੀਤ ਸਿੰਘ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਹੇਠ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਾ: ਚਰਨਜੀਤ ਸਿੰਘ ਨੇ ਦੱਸਿਆ ਕਿ ਸਾਰੇ ਜ਼ਿਲ੍ਹੇ ਵਿੱਚ 1 ਦਸੰਬਰ 2012 ਤੋ ਵਿਸੇਸ ਸਰਵੇ ਹੈਲਥ ਵਰਕਰਾਂ, ਆਸ਼ਾ ਵਰਕਰਾਂ, ਆਸ਼ਾ ਫੈਸਲੀਟੇਟਰਾਂਂ ਅਤੇ ਨਰਸਿੰਗ ਇੰਸਟੀਚਿਊਟ ਦੇ ਵਿਦਿਆਰਥੀਆਂ ਦੁਆਰਾ ਘਰ-ਘਰ ਜਾ ਕੇ ਕੀਤਾ ਜਾਵੇਗਾ। ਜਿਸ ਤਹਿਤ ਪਰਿਵਾਰ ਦੇ ਸਾਰੇ ਮੈਬਰਾਂ ਪਾਸੋਂ ਉਨ੍ਹਾਂ ਦੀ ਉਮਰ, ਲਿੰਗ, ਮੈਰਿਜ ਸਟੇਟਸ ਅਤੇ ਕਿਸੇ ਵੀ ਬਿਮਾਰੀ ਦੇ ਲੱਛਣਾਂ ਬਾਰੇ ਜਾਣਕਾਰੀ ਹਾਸਲ ਕੀਤੀ ਜਾਵੇਗੀ ਅਤੇ ਉਨ੍ਹਾਂ ਨੂੰ ਕੈਂਸਰ ਦੇ ਮੁੱਢਲੇ 12 ਲੱਛਣਾਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ । ਸਾਰੇ ਘਰਾਂ ਵਿੱਚ ਕਂੈਸਰ ਨਾਲ ਪਿਛਲੇ ਪੰਜ ਸਾਲਾਂ ਦੌਰਾਨ ਹੋਈਆਂ ਮੌਤਾਂ, ਕੈਂਸਰ ਦੇ ਮਰੀਜਾਂ ਅਤੇ ਕੈਂਸਰ ਦੇ ਲੱਛਣਾਂ ਵਾਲੇ ਮਰੀਜਾਂ ਦਾ ਰਿਕਾਰਡ ਤਿਆਰ ਕਰਕੇ ਉਨ੍ਹਾਂ ਦੀਆਂ ਸੂਚੀਆਂ ਬਣਾਈਆਂ ਜਾਣਗੀਆਂ। ਕੈਂਸਰ ਦੇ ਲੱਛਣਾਂ ਵਾਲੇ ਮਰੀਜਾਂ ਨੂੰ ਆਪਣੀ ਜਾਂਚ ਕਰਵਾਉਣ ਲਈ ਕਿਹਾ ਜਾਵੇਗਾ ਅਤੇ ਉਨ੍ਹਾਂ ਨੂੰ ਮੁੱਖ ਮੰਤਰੀ ਪੰਜਾਬ ਕਂੈਸਰ ਰਾਹਤ ਕੋਸ਼ ਬਾਰੇ ਜਾਣਕਾਰੀ ਦਿੱਤੀ ਜਾਵੇਗੀ ਜਿਸ ਤਹਿਤ ਹਰ ਤਰ੍ਹਾਂ ਦੇ ਕਂੈਸਰ ਦੇ ਮਰੀਜ 1,50,000/- ਰੁਪਏ ਤੱਕ ਆਪਣਾ ਇਲਾਜ ਕਿਸੇ ਵੀ ਮਨਜੂਰ ਸੁਦਾ ਜਾਂ ਸਰਕਾਰੀ ਹਸਪਤਾਲ ਜਾਂ ਮੈਡੀਕਲ ਕਾਲਜ ਤੋ ਕਰਵਾ ਸਕਣਗੇ । ਇਸ ਮੁਹਿੰਮ ਦਾ ਮਕਸਦ ਲੋਕਾਂ ਵਿੱਚ ਕੈਂਸਰ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਅਤੇ ਕਂੈਸਰ ਦੇ ਮਰੀਜਾਂ ਦੇ ਠੀਕ ਅੰਕੜੇ ਪਤਾ ਕਰਨਾ ਹੈ । ਉਨ੍ਹਾਂ ਦੱਸਿਆ ਹੈ ਕਿ ਕੈਂਸਰ ਦਾ ਇਲਾਜ ਸੰਭਵ ਹੈ ਜੇਕਰ ਇਸ ਦਾ ਸਮੇਂ ਸਿਰ ਪਤਾ ਲੱਗਾਕੇ ਇਲਾਜ ਕਰਵਾਇਆ ਜਾਵੇ। ਇਸ ਵਰਕਸਾਪ ਵਿੱਚ ਡਾ: ਚੰਦਰ ਸੇਖਰ ਡੀ.ਐਮ.ਸੀ ਫਰੀਦਕੋਟ ਵਿਸੇਸ ਤੌਰ ਤੇ ਪਹੁੰਚੇ ਅਤੇ ਉਨ੍ਹਾਂ ਨੇ ਦੱਸਿਆ ਕਿ ਫਰੀਦਕੋਟ ਵਿਖੇ ਪਿਛਲੇ ਮਹੀਨੇ ਪਾਈਲਟ ਪ੍ਰੋਜੈਕਟ ਦੇ ਤੌਰ ਤੇ ਸਰਵੇ ਕਰਵਾਇਆ ਜਾ ਚੁੱਕਾ ਹੈ ਅਤੇ ਇਸੇ ਤਹਿਤ ਹੀ ਇੱਕ ਦਸੰਬਰ ਤੋਂ ਸਾਰੇ ਪੰਜਾਬ ਵਿੱਚ ਇਹ ਸਰਵੇ ਕਰਵਾਇਆ ਜਾ ਰਿਹਾ ਹੈ । ਉਨ੍ਹਾਂ ਵਲਂੋ ਸਰਵੇ ਕਰਨ ਸਬੰਧੀ ਟ੍ਰੇਨਿੰਗ ਦਿੱਤੀ ਗਈ। ਇਸ ਵਰਕਸ਼ਾਪ ਵਿੱਚ ਸਾਰੇ ਸਿਵਲ ਹਸਪਤਾਲਾਂ ਅਤੇ ਪੀ.ਐਚ.ਸੀ ਦੇ ਐਸ.ਐਮ.ਓ ਤਂੋ ਇਲਾਵਾ ਨਰਸਿੰਗ ਕਾਲਜਾਂ ਦੇ ਪ੍ਰਿੰਸੀਪਲਾਂ ਅਤੇ ਫੈਕਲਟੀ ਸਟਾਫ ਵਲੋਂ ਵੀ ਭਾਗ ਲਿਆ ਗਿਆ।
ਕੈਂਸਰ ਜਾਗਰੂਕਤਾ ਅਤੇ ਲੱਛਣ ਅਧਾਰਿਤ ਸਰਵੇ ਮੁਹਿੰਮ ਸਬੰਧੀ ਸਿਹਤ ਮਹਿਕਮੇ ਵੱਲੋਂ ਆਯੋਜਿਤ ਵਰਕਸ਼ਾਪ ਦੇ ਦ੍ਰਿਸ਼



Post a Comment