ਲਿਟਰੇਸੀ ਯੂਥ ਫ਼ੈਸਟੀਵਲ ਦਾ ਆਯੋਜਨ - ਜ਼ਿਲਾ ਤੇ ਸ਼ੈਸ਼ਨ ਜੱਜ • ਵੱਖ-ਵੱਖ 24 ਕਾਲਜਾਂ ਦੇ 350 ਤੋਂ ਵੱਧ ਵਿਦਿਆਰਥੀ ਲੈਣਗੇ ਭਾਗ

Thursday, November 01, 20120 comments


ਲੁਧਿਆਣਾ 1 ਨਵੰਬਰ (ਸਤਪਾਲ ਸੋਨੀ ) ਨੌਜਵਾਨਾਂ ਵਿੱਚ ਕਾਨੂੰਨੀ ਜਾਗਰੂਕਤਾ ਪੈਦਾ ਕਰਨ ਅਤੇ ਸੰਵਿਧਾਨ ਅਨੁਸਾਰ ਇਨਸਾਫ਼ ਲਈ ਹਰ ਇਨਸਾਨ ਦੀ ਅਦਾਲਤ ਤੱਕ ਪਹੁੰਚ ਰੱਖਣ ਨੂੰ ਯਕੀਨੀ ਬਨਾਉਣ ਦੇ ਮੰਤਵ ਨਾਲ ਜ਼ਿਲ ਕਾਨੂੰਨੀ ਸੇਵਾਵਾਂ ਅਥਾਰਟੀ ਲੁਧਿਆਣਾ ਵੱਲੋਂ 7 ਅਤੇ 8 ਨਵੰਬਰ ਨੂੰ ਸਰਕਾਰੀ ਕਾਲਜ (ਲੜਕੇ) ਲੁਧਿਆਣਾ ਵਿਖੇ ਜ਼ਿਲ ਪੱਧਰੀ ਲੀਗਲ ਲਿਟਰੇਸੀ ਯੂਥ ਫ਼ੈਸਟੀਵਲ ਦਾ ਆਯੋਜਨ ਕੀਤਾ ਜਾ ਰਿਹਾ ਹੈ, ਜਿਸ ਵਿੱਚ ਵੱਖ-ਵੱਖ 24 ਕਾਲਜਾਂ ਦੇ 350 ਤੋਂ ਵੱਧ ਵਿਦਿਆਰਥੀ ਭਾਗ ਲੈਣਗੇ। ਇਹ ਪ੍ਰਗਟਾਵਾ ਸ੍ਰੀ ਗੋਬਿੰਦਰ ਸਿੰਘ ਜ਼ਿਲਾ ਤੇ ਸ਼ੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ ਕਾਨੂੰਨੀ ਸੇਵਾਵਾਂ ਅਥਾਰਟੀ ਲੁਧਿਆਣਾ ਨੇ ਅੱਜ ਜੁਡੀਸ਼ੀਅਲ ਕੰਪਲੈਕਸ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੀਤਾ। ਇਸ ਮੌਕੇ ਤੇ ਉਹਨਾਂ ਨਾਲ ਸ੍ਰੀ ਕੇ.ਕੇ.ਸਿੰਗਲਾ ਚੀਫ਼ ਜੁਮੈਜਿਸਟ੍ਰੇਟ-ਕਮ-ਸਕੱਤਰ, ਜ਼ਿਲ ਕਾਨੂੰਨੀ ਸੇਵਾਵਾਂ ਅਥਾਰਟੀ ਵੀ ਮੌਜੂਦ ਸਨ। ਜ਼ਿਲਾ ਤੇ ਸ਼ੈਸ਼ਨ ਜੱਜ ਨੇ ਦੱਸਿਆ ਕਿ ਕਾਨੂੰਨ ਦੇ ਸਾਹਮਣੇ ਸਾਰੇ ਬਰਾਬਰ ਹਨ ਅਤੇ ਹਰ ਇੱਕ ਨੂੰ ਇਨਸਾਫ ਮਿਲਣਾ ਚਾਹੀਦਾ ਹੈ। ਉਹਨਾਂ ਦੱਸਿਆ ਕਿ ਬਹੁਤ ਸਾਰੇ ਲੋਕ ਗਰੀਬੀ ਕਾਰਣ ਵਕੀਲ/ਕੋਰਟ ਫੀਸ ਦੇਣ ਤੋਂ ਅਸਮਰੱਥ ਹੁੰਦੇ ਹਨ, ਜਿਸ ਕਾਰਣ ਉਹ ਇਨਸਾਫ ਲੈਣ ਤੋਂ ਵਾਂਝੇ ਰਹਿ ਜਾਂਦੇ ਹਨ। ਉਹਨਾਂ ਦੱਸਿਆ ਕਿ ਮਾਨਯੋਗ ਸੁਪਰੀਮ ਕੋਰਟ ਅਤੇ ਹਾਈਕੋਰਟ ਦੇ ਆਦੇਸ਼ਾਂ ਅਨੁਸਾਰ ਇਸਤਰੀਆਂ, ਬੱਚੇ ਅਤੇ ਅਪੰਗ ਵਿਅਕਤੀ ਜਿਹਨਾਂ ਦੀ ਸਲਾਨਾ ਆਮਦਨ 1 ਲੱਖ ਰੁਪਏ ਤੋ ਘੱਟ ਹੋਵੇ ਮੁਫਤ ਕਾਨੂੰਨੀ ਸਹਾਇਤਾ ਲੈਣ ਦੇ ਹੱਕਦਾਰ ਹਨ। ਉਹਨਾਂ ਦੱਸਿਆ ਕਿ ਆਮ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨ ਲਈ ਇਹ ਦੋ-ਰੋਜਾ ਯੂਥ ਫੈਸਟੀਵਲ ਆਯੋਜਿਤ ਕੀਤਾ ਜਾ ਰਿਹਾ ਹੈ। ਉਹਨਾਂ ਦੱਸਿਆ ਕਿ ਇਸ ਨਾਲ ਵਿਦਿਆਰਥੀਆਂ ਦਾ ਜਿੱਥੇ ਮਨੋਰੰਜਨ ਹੋਵੇਗਾ, ਉਥੇ ਉਹਨਾਂ ਦੇ ਗਿਆਨ ਵਿੱਚ ਕਾਨੂੰਨੀ ਜਾਣਕਾਰੀ ਦਾ ਵੀ ਵਾਧਾ ਹੋਵੇਗਾ। ਉਹਨਾਂ ਦੱਸਿਆ ਕਿ ਹਾਲ ਦੀ ਘੜੀ ਇਸ ਫ਼ੈਸਟੀਵਲ ਵਿੱਚ ਕਾਲਜ ਦੇ ਵਿਦਿਆਰਥੀ ਹੀ ਭਾਗ ਲੈ ਸਕਣਗੇ, ਪਰੰਤੂ ਬਾਅਦ ਵਿੱਚ ਇਸ ਨੂੰ ਸਕੂਲ ਪੱਧਰ ਤੱਕ ਵੀ ਲਿਆਂਦਾ ਜਾਵੇਗਾ ਅਤੇ ਇਹ ਫ਼ੈਸਟੀਵਲ ਜ਼ਿ•ਲਾ ਪੱਧਰ ‘ਤੇ ਹਰ ਸਾਲ ਆਯੋਜਿਤ ਕੀਤਾ ਜਾਵੇਗਾ। ਸ੍ਰੀ ਗੋਬਿੰਦਰ ਸਿੰਘ ਨੇ ਅੱਗੇ ਦੱਸਿਆ ਕਿ ਯੂਥ ਫ਼ੈਸਟੀਵਲ ਵਿੱਚ  ਔਰਤਾਂ/ਬੱਚਿਆਂ ਦੇ ਅਧਿਕਾਰਾਂ, ਔਰਤਾਂ ‘ਤੇ ਅੱਤਿਆਚਾਰ/ਘਰੇਲੂ ਹਿੰਸਾ/ਦਾਜ, ਭਰੂਣ-ਹੱਤਿਆ, ਨਸੇ ਭ੍ਰਿਸ਼ਟਾਚਾਰ, ਮੁੱਢਲੇ ਅਧਿਕਾਰ ਤੇ ਕਰਤੱਵ, ਐਂਟੀ ਰੈਗਿੰਗ, ਬਾਲ ਮਜ਼ਦੂਰੀ, ਸੀਨੀਅਰ ਸਿਟੀਜ਼ਨਾਂ ਦੇ ਅਧਿਕਾਰ ਅਤੇ ਸਮਾਜਿਕ ਤਬਦੀਲੀ ਲਈ ਲੀਗਲ ਲਿਟਰੇਸੀ ਇੱਕ ਹਥਿਆਰ ਆਦਿ ਵਿਸ਼ਿਆਂ ਤੇ ਵਿਦਿਆਰਥੀਆਂ ਦੇ ਮੁਕਾਬਲੇ ਕਰਵਾਏ ਜਾਣਗੇ। ਉਹਨਾਂ ਦੱਸਿਆ ਕਿ ਗਰੁੱਪ ਗਤੀਵਿਧੀਆਂ ਵਿੱਚ ਡਾਕੂਮੈਂਟਰੀ ਅਤੇ ਸਕਿੱਟਾਂ ਪੇਸ਼ ਕੀਤੀਆਂ ਜਾਣਗੀਆ, ਜਦ ਕਿ ਵਿਅਕਤੀਗਤ ਗਤੀਵਿਧੀਆਂ ਵਿੱਚ ਸਲੋਗਨ ਰਾਈਟਿੰਗ, ਪੋਸਟਰ ਮੇਕਿੰਗ, ਡੇਕਲੇਮੈਸ਼ਨ, ਕਵਿਤਾ, ਫੋਟੋਗਰਾਫੀ ਅਤੇ ਪਾਵਰ ਪੁਆਇੰਟ ਪ੍ਰਦਰਸ਼ਨੀਆਂ ਪੇਸ਼ ਕੀਤੀਆਂ ਜਾਣਗੀਆਂ। ਉਹਨਾਂ ਦੱਸਿਆ ਕਿ ਇਹਨਾਂ ਮੁਕਾਬਲਿਆਂ ਵਿੱਚ ਯੂਨੀਵਰਸਿਟੀਆਂ ਨਾਲ ਸਬੰਧਤ ਸਾਰੇ ਸਰਕਾਰੀ, ਪ੍ਰਾਈਵੇਟ, ਸਰਕਾਰੀ ਏਡਿਡ/ ਐਫਲੀਏਟਿਡ ਕਾਲਜ਼ਾਂ, ਯੂਨੀਵਰਸਿਟੀਆਂ ਦੇ ਟੀਚਿੰਗ ਵਿਭਾਗਾਂ, ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ ਲਾਅ ਪਟਿਆਲਾ ਅਤੇ ਪੰਜਾਬ ਵਿੱਚ ਸਥਿਤ ਕਿਸੇ ਹੋਰ ਯੂਨੀਵਰਸਿਟੀ ਦੇ ਸਾਰੇ ਵਿਦਿਆਰਥੀ ਭਾਗ ਲੈ ਸਕਦੇ ਹਨ। ਉਹਨਾਂ ਇਹਨਾਂ ਕਾਲਜ਼ਾਂ ਦੇ ਪ੍ਰਿੰਸੀਪਲਾਂ/ਵਿਭਾਗਾਂ ਦੇ ਮੁੱਖੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਕਾਲਜ਼ ਦੇ ਯੋਗ ਵਿਦਿਆਰਥੀਆਂ ਨੂੰ ਹੀ ਇਹਨਾਂ ਮੁਕਾਬਲਿਆਂ ਵਿੱਚ ਭਾਗ ਲੈਣ ਨੂੰ ਯਕੀਨੀ ਬਨਾਉਣ। ਉਹਨਾਂ ਦੱਸਿਆ ਕਿ ਜਿਲਾ ਪੱਧਰ ਦੇ ਮੁਕਾਬਲਿਆਂ ਵਿੱਚ ਹਰ ਕੈਟਾਗਿਰੀ ਵਿੱਚੋਂ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲਾ ਵਿਦਿਆਰਥੀ ਜੋਨਲ ਪੱਧਰ ਦੇ ਮੁਕਾਬਲੇ ਲਈ ਯੋਗ ਹੋਵੇਗਾ। ਇਸੇ ਤਰ ਜੋਨਲ ਪੱਧਰ ਦੇ ਮੁਕਾਬਲੇ ਵਿੱਚੋਂ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲਾ ਵਿਦਿਆਰਥੀ ਰਾਜ ਪੱਧਰੀ ਮੁਕਾਬਲੇ ਵਿੱਚ ਭਾਗ ਲਵੇਗਾ। ਉਹਨਾਂ ਦੱਸਿਆ ਕਿ ਰਾਜ ਪੱਧਰੀ ਮੁਕਾਬਲੇ 24 ਨਵੰਬਰ ਨੂੰ ਲੁਧਿਆਣਾ ਵਿਖੇ ਹੋਣਗੇ। 


Share this article :

Post a Comment

 
Support : Creating Website | Johny Template | Mas Template
Copyright © 2011. SAFALSOCHNEWS - All Rights Reserved
Template Created by Creating Website Published by Mas Template
Proudly powered by Blogger