ਪਟਿਆਲਾ, 2 ਨਵੰਬਰ (ਪਟਵਾਰੀ)ਜ਼ਿਲਾ ਪੁਲਿਸ ਮੁਖੀ ਪਟਿਆਲਾ ਸ. ਗੁਰਪ੍ਰੀਤ ਸਿੰਘ ਗਿੱਲ ਵੱਲੋ ਨਸ਼ਾ ਵਿਰੋਧੀ ਅਨਸਰਾਂ ਵਿਰੁੱਧ ਚਲਾਈ ਮੁਹਿੰਮ ਨੂੰ ਉਸ ਵੇਲੇ ਹੋਰ ਕਾਮਯਾਬੀ ਮਿਲੀ ਜਦੋ ਸ੍ਰੀ ਪ੍ਰਿਤਪਾਲ ਸਿੰਘ ਥਿੰਦ ਐਸ.ਪੀ (ਡੀ) ਅਤੇ ਸ੍ਰੀ ਮਨਜੀਤ ਸਿੰਘ ਬਰਾੜ ਡੀ.ਐਸ.ਪੀ (ਡੀ) ਦੀਆ ਹਦਾਇਤਾਂ ਅਨੁਸਾਰ ਇੰਸਪੈਕਟਰ ਕੁਲਦੀਪ ਸਿੰਘ ਸੇਖੋ ਇੰਚਾਰਜ ਸੀ.ਆਈ.ਏ ਸਟਾਫ ਪਟਿਆਲਾ ਦੀ ਅਗਵਾਈ ਹੇਠ ਸਹਾਇਕ ਥਾਣੇਦਾਰ ਸ਼੍ਰੀ ਗੁਰਮੇਲ ਸਿੰਘ ਨੇ ਸਮੇਤ ਪੁਲਿਸ ਪਾਰਟੀ ਸਨੌਰ ਅੱਡੇ ’ਤੇ ਕੀਤੀ ਨਾਕਾਬੰਦੀ ਦੌਰਾਨ ਇੱਕ ਵਿਅਕਤੀ ਨੂੰ 50 ਗ੍ਰਾਮ ਸਮੈਕ ਸਮੇਤ ਗ੍ਰਿਫਤਾਰ ਕਰ ਲਿਆ । ਇਸ ਮਾਮਲੇ ਦੇ ਸਬੰਧ ਵਿੱਚ ਪੁਲਿਸ ਨੇ ਸਮੈਕ ਸਮੇਤ ਗ੍ਰਿਫਤਾਰ ਕੀਤੇ ਗਏ ਹਰਨੇਕ ਸਿੰਘ ਉਰਫ ਸੋਨੂੰ ਪੁੱਤਰ ਪੀਰ ਦਿਆਲ ਸਿੰਘ ਵਾਸੀ ਤੇਜਬਾਗ ਕਲੋਨੀ, ਸਨੌਰ ਰੋਡ ਪਟਿਆਲਾ ਵਿਰੁੱਧ ਮੁੱਕਦਮਾ ਨੰਬਰ 270 ਮਿਤੀ 01/11/2012 ਅ/ਧ 21/61/85 ਐਨ.ਡੀ.ਪੀ.ਐਸ.ਐਕਟ ਥਾਣਾ ਕੋਤਵਾਲੀ ਪਟਿਆਲਾ ਵਿਖੇ ਦਰਜ ਕੀਤਾ ਹੈ। ਪੁਲਿਸ ਵੱਲੋਂ ਕੀਤੀ ਗਈ ਪੁੱਛਗਿੱਛ ਦੌਰਾਨ ਹਰਨੇਕ ਸਿੰਘ ਨੇ ਦੱਸਿਆ ਕਿ ਉਹ ਸਮੈਕ ਪੀਣ ਦਾ ਆਦੀ ਹੈ ਅਤੇ ਉਹ ਪਿਹੇਵਾ (ਹਰਿਆਣਾ) ਤੋ ਸਮੈਕ ਦੇ ਤਸਕਰਾਂ ਤੋਂ ਸਮੈਕ ਖਰੀਦਣ ਉਪਰੰਤ ਆਪ ਪੀਣ ਦੇ ਨਾਲ ਨਾਲ ਇਧਰ ਸਮੈਕ ਪੀਣ ਵਾਲਿਆਂ ਨੂੰ ਵੇਚਦਾ ਹੈ । ਪੁਲਿਸ ਵੱਲੋਂ ਦੋਸ਼ੀ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਹੋਰ ਡੂੰਘਾਈ ਨਾਲ ਪੁੱਛ-ਗਿੱਛ ਕੀਤੀ ਜਾਵੇਗੀ।

Post a Comment