‑ਸ੍ਰੀ ਮੁਕਤਸਰ ਸਾਹਿਬ, 16 ਨਵੰਬਰ ( )ਜ਼ਿਲ੍ਹੇ ਵਿਚ ਪਸ਼ੂ ਪਾਲਣ ਨੂੰ ਪ੍ਰਫੂਲੱਤ ਕਰਨ ਅਤੇ ਪਸ਼ੂ ਪਾਲਕਾਂ ਦੀ ਆਰਥਿਕਤਾ ਵਿਚ ਸੁਧਾਰ ਕਰਨ ਲਈ ਪਸ਼ੂ ਪਾਲਣ ਵਿਭਾਗ ਵਲੋਂ ਜ਼ਿਲ੍ਹਾ ਪੱਧਰੀ ਪਸ਼ੂ ਧਨ ਅਤੇ ਦੁੱਧ ਚੁਆਈ ਮੁਕਾਬਲੇ 19 ਅਤੇ 20 ਨਵੰਬਰ 2012 ਨੂੰ ਕਰਵਾਏ ਜਾ ਰਹੇ ਹਨ। ਇਹ ਜਾਣਕਾਰੀ ਅੱਜ ਇੱਥੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਐਨ.ਐਸ.ਬਾਠ ਨੇ ਮੁਕਾਬਲਿਆਂ ਦੀਆਂ ਤਿਆਰੀਆਂ ਲਈ ਬੁਲਾਈ ਬੈਠਕ ਦੀ ਪ੍ਰਧਾਨਗੀ ਕਰਦਿਆਂ ਦਿੱਤੀ।
ਉਨ੍ਹਾਂ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਦਾ ਉਦਘਾਟਨ 19 ਨਵੰਬਰ 2012 ਨੂੰ ਸ: ਹਰਪ੍ਰੀਤ ਸਿੰਘ ਵਿਧਾਇਕ ਹਲਕਾ ਮਲੋਟ ਕਰਣਗੇ। ਇਸ ਸਮਾਰੋਹ ਦੀ ਪ੍ਰਧਾਨਗੀ ਸ: ਮਿੱਤ ਸਿੰਘ ਬਰਾੜ, ਪ੍ਰਧਾਨ ਨਗਰ ਕੌਂਸਲ ਸ੍ਰੀ ਮੁਕਤਸਰ ਸਾਹਿਬ ਕਰਣਗੇ ਅਤੇ ਇਸ ਮੌਕੇ ਸ: ਤਜਿੰਦਰ ਸਿੰਘ ਮਿੱਡੂ ਖੇੜਾ, ਚੇਅਰਮੈਨ ਸਹਿਕਾਰੀ ਬੈਂਕ ਸ੍ਰੀ ਮੁਕਤਸਰ ਸਾਹਿਬ ਵਿਸੇਸ਼ ਮਹਿਮਾਨ ਵਜੋਂ ਸਿਰਕਤ ਕਰਣਗੇ। 20 ਨਵੰਬਰ 2012 ਨੂੰ ਇਨਾਮ ਵੰਡ ਸਮਾਰੋਹ ਮੌਕੇ ਮੁੱਖ ਮਹਿਮਾਨ ਸ: ਕੰਵਰਜੀਤ ਸਿੰਘ ਰੋਜ਼ੀ ਬਰਕੰਦੀ, ਮੈਨੇਜਿੰਗ ਡਾਇਰੈਕਟਰ ਸਹਿਕਾਰੀ ਬੈਂਕ ਸ੍ਰੀ ਮੁਕਤਸਰ ਸਾਹਿਬ ਹੋਣਗੇ। ਇਸ ਸਮਾਗਮ ਦੀ ਪ੍ਰਧਾਨਗੀ ਸ: ਸੰਤ ਸਿੰਘ ਬਰਾੜ, ਹਲਕਾ ਇੰਚਾਰਜ ਗਿੱਦੜਬਾਹਾ ਕਰਣਗੇ। ਇਸ ਮੌਕੇ ਸ: ਮਨਜੀਤ ਸਿੰਘ ਸੰਧੂ, ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਸ੍ਰੀ ਮੁਕਤਸਰ ਸਾਹਿਬ ਵਿਸੇਸ਼ ਮਹਿਮਾਨ ਵਜੋਂ ਸਿਰਕਤ ਕਰਣਗੇ।
ਵਧੀਕ ਡਿਪਟੀ ਕਮਿਸ਼ਨਰ ਸ੍ਰੀ ਐਨ.ਐਸ.ਬਾਠ ਨੇ ਇਸ ਗੱਲ ਦੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਵਿਚ ਵੱਖ-ਵੱਖ ਨਸਲ ਦੇ ਘੋੜੇ, ਗਾਵਾਂ, ਬੱਕਰੀਆਂ, ਭੇਡਾਂ ਅਤੇ ਮੁਰਗੀਆਂ ਦੇ ਨਸਲੀ ਮੁਕਾਬਲੇ ਕਰਵਾਏ ਜਾਣਗੇ। ਗਾਵਾਂ, ਮੱਝਾ ਅਤੇ ਬਕਰੀਆਂ ਦੇ ਦੁੱਧ ਚੁਆਈ ਮੁਕਾਬਲੇ ਵੀ ਕਰਵਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਪਸ਼ੂ ਪਾਲਕਾਂ ਅਤੇ ਪਸ਼ੂਆਂ ਦੇ ਰਹਿਣ ਦਾ ਇੰਤਜਾਮ ਵੀ ਕੀਤਾ ਜਾਵੇਗਾ। ਉਨ੍ਹਾਂ ਪਸ਼ੂ ਪਾਲਕਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਗਿਣਤੀ ਵਿਚ ਇਸ ਦੋ ਦਿਨਾਂ ਮੁਕਾਬਲਿਆਂ ਦੌਰਾਨ ਪਹੁੰਚਣ। ਉਨ੍ਹਾਂ ਕਿਹਾ ਕਿ ਜਿਹੜੇ ਕਿਸਾਨ ਮੁਕਾਬਲਿਆਂ ਵਿਚ ਭਾਗ ਨਹੀਂ ਲੈਂਦੇ ਉਨ੍ਹਾਂ ਨੂੰ ਵੀ ਇੱਥੇ ਆ ਕੇ ਵੇਖਣਾ ਚਾਹੀਦਾ ਹੈ ਕਿ ਅੱਜ ਕਿਸ ਵਿਗਿਆਨਕ ਤਰੀਕੇ ਨਾਲ ਪਸ਼ੂ ਪਾਲਣ ਕਰਕੇ ਕਿਸਾਨ ਆਪਣੀ ਆਮਦਨ ਵਧਾ ਸਕਦੇ ਹਨ। ਇਹ ਮੁਕਾਬਲੇ ਕੋਟਕਪੂਰਾ‑ਬਠਿੰਡਾ ਬਾਈਪਾਸ ਰੋਡ ਤੇ ਨੇੜੇ ਦਫ਼ਤਰ ਡਿਪਟੀ ਕਮਿਸ਼ਨਰ ਵਿਖੇ ਹੋਣਗੇ।
ਬੈਠਕ ਵਿਚ ਹੋਰਨਾਂ ਤੋਂ ਇਲਾਗਾ ਐਸ.ਡੀ.ਐਮ. ਸ: ਵਰਿੰਦਰਪਾਲ ਸਿੰਘ ਬਾਜਵਾ, ਡਿਪਟੀ ਡਾਇਰੈਕਟਰ ਪਸ਼ੂ ਪਾਲਣ ਡਾ: ਨਰੇਸ਼ ਸਚਦੇਵਾ, ਸਕੱਤਰ ਰੈਡ ਕ੍ਰਾਸ ਸ੍ਰੀਮਤੀ ਹਰਦੇਵ ਕੌਰ ਗਿੱਲ, ਡੀ.ਐਮ. ਮਾਰਕਫੈਡ ਸ: ਐਚ.ਐਸ.ਧਾਲੀਵਾਲ, ਜ਼ਿਲ੍ਹਾ ਖੇਡ ਅਫ਼ਸਰ ਸ: ਬਲਵੰਤ ਸਿੰਘ ਆਦਿ ਵੀ ਹਾਜਰ ਸਨ।
ਵਧੀਕ ਡਿਪਟੀ ਕਮਿਸ਼ਨਰ ਸ੍ਰੀ ਐਨ.ਐਸ.ਬਾਠ ਬੈਠਕ ਦੀ ਪ੍ਰਧਾਨਗੀ ਕਰਦੇ ਹੋਏ।


Post a Comment