ਪੰਜਾਬ ਸਰਕਾਰ ਨੇ ਖੇਡਾਂ ਦੀ ਤਰੱਕੀ ਲਈ ਖੇਡਾਂ ਦਾ ਬਜਟ 58 ਕਰੋੜ ਰੁਪਏ ਤੋਂ ਵਧਾ ਕੇ 104 ਕਰੋੜ ਰੁਪਏ ਕੀਤਾ -ਚਰਨਜੀਤ ਸਿੰਘ ਅਟਵਾਲ

Monday, November 19, 20120 comments


ਲੁਧਿਆਣਾ (ਸਤਪਾਲ ਸੋਨ ) ਪੰਜਾਬ ਸਰਕਾਰ ਖੇਡਾਂ ਦੀ ਤਰੱਕੀ ਲਈ ਸੁਹਿਰਦ ਯਤਨ ਕਰ ਰਹੀ ਹੈ ਅਤੇ ਖੇਡਾਂ ਤੇ ਯੁਵਕ ਸੇਵਾਵਾਂ ਵਿਭਾਗ ਲਈ ਪਿਛਲੇ ਸਾਲ ਦੇ ਖਰਚਾ ਬਜਟ ਨੂੰ 58 ਕਰੋੜ ਰੁਪਏ ਤੋਂ ਦੁੱਗਣਾ ਕਰਕੇ ਸਾਲ 2012-13 ਲਈ 104 ਕਰੋੜ ਰੁਪਏ ਕਰ ਦਿੱਤਾ ਗਿਆ ਹੈ। ਇਹ ਪ੍ਰਗਟਾਵਾ ਸ੍ਰ. ਚਰਨਜੀਤ ਸਿੰਘ ਅਟਵਾਲ ਸਪੀਕਰ ਪੰਜਾਬ ਵਿਧਾਨ ਸਭਾ ਨੇ ਅੱਜ ਹਲਕਾ ਪਾਇਲ ਦੇ ਪਿੰਡ ਰੌਣੀ ਵਿਖੇ ਬੈਨੀਪਾਲ ਕੁਸ਼ਤੀ ਐਸੋਸੀਏਸ਼ਨ ਵੱਲੋਂ ਆਯੋਜਿਤ ਪਹਿਲਵਾਨਾਂ ਦੀਆਂ ਕੁਸ਼ਤੀਆਂ ਦੇ ਮੁਕਾਬਲੇ ਸਮੇ ਖੇਡ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ। ਸ. ਅਟਵਾਲ ਨੇ ਕਿਹਾ ਕਿ ਖੇਡਾਂ ਜਿੱਥੇ ਸਾਡੇ ਸਰੀਰ ਨੂੰ ਤੁੰਦਰੁਸਤ ਅਤੇ ਨਰੋਆ ਰੱਖਦੀਆਂ ਹਨ, ਉ¤ਥੇ ਨੌਜਵਾਨਾਂ ਨੂੰ ਮਾਨਸਿਕ ਤੌਰ ’ਤੇ ਵੀ ਮਜ਼ਬੂਤ ਕਰਨ ਵਿੱਚ ਸਹਾਈ ਸਿੱਧ ਹੁੰਦੀਆਂ ਹਨ। ਉਹਨਾਂ ਕਿਹਾ ਕਿ ਸ੍ਰ. ਸੁਖਬੀਰ ਸਿੰਘ ਬਾਦਲ ਉਪ ਮੁੱਖ ਮੰਤਰੀ ਪੰਜਾਬ ਨੌਜਵਾਨਾਂ ਦੀ ਭਲਾਈ ਲਈ ਖੇਡਾਂ ਵੱਲ ਵਿਸ਼ੇਸ਼ ਧਿਆਨ ਦੇ ਰਹੇ ਹਨ। ਉਹਨਾਂ ਕਿਹਾ ਕਿ ਖੇਡਾਂ ਜਿੰਦਗੀ ਦਾ ਅਨਿੱਖੜਵਾਂ ਅੰਗ ਹਨ ਅਤੇ ਇਹ ਹਰ ਵਿਅਕਤੀ ਲਈ ਜ਼ਰੂਰੀ ਹਨ। ਉਹਨਾਂ ਕਿਹਾ ਕਿ ਖੇਡਾਂ ਨਾਲ ਜਿੱਥੇ ਨੌਜਵਾਨ ਨਸ਼ਿਆਂ ਤੋਂ ਦੂਰ ਰਹਿੰਦੇ ਹਨ, ਉ¤ਥੇ ਚੰਗੇ ਕੰਮਾਂ ਵੱਲ ਵੀ ਪ੍ਰੇਰਿਤ ਹੁੰਦੇ ਹਨ।ਉਹਨਾਂ ਕਿਹਾ ਕਿ ਪੰਜਾਬ ਦੀ ਧਰਤੀ ਨੇ ਦਾਰਾ ਸਿੰਘ, ਕਿੱਕਰ ਸਿੰਘ, ਗਾਮੇ ਅਤੇ ਪੰਜਾਬ ਸਿੰਘ ਵਰਗੇ ਨਾਮੀ ਪਹਿਲਵਾਨ ਪੈਦਾ ਕੀਤੇ।  ਉਹਨਾਂ ਕਿਹਾ ਕਿ ਸਾਨੂੰ ਖਿਡਾਰੀਆਂ ਲਈ ਚੰਗੀ ਖੁਰਾਕ ਤੇ ਚੰਗੇ ਖੇਡ ਮੈਦਾਨਾਂ ਵੱਲ ਵਧੇਰੇ ਧਿਆਨ ਦੇਣ ਦੀ ਲੋੜ ਹੈ, ਤਾਂ ਜਂੋ ਸਾਡੇ ਖਿਡਾਰੀ ਖੇਡਾਂ ਦੇ ਖੇਤਰ ਵਿੱਚ ਦੇਸ਼ ਦਾ ਨਾਂ ਰੋਸ਼ਨ ਕਰ ਸਕਣ। ਉਹਨਾਂ ਪਿੰਡ ਰੌਣੀ ਵਾਸੀਆਂ ਵੱਲੋਂ ਕੀਤੇ ਜਾ ਰਹੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪਿੰਡ ਦੇ ਇਸ ਉਪਰਾਲੇ ਨਾਲ ਏਕਤਾ ਦਾ ਪ੍ਰਤੱਖ ਸਬੂਤ ਸ਼ਪੱਸ਼ਟ ਦਿਖਾਈ ਦਿੰਦਾ ਹੈ। ਇਸ ਮੌਕੇ ਤੇ ਸ੍ਰ. ਅਟਵਾਲ ਨੇ ਐਸੋਸੀਏਸ਼ਨ ਨੂੰ 51 ਹਜ਼ਾਰ ਰੁਪਏ ਦੇਣ ਦਾ ਐਲਾਨ ਕੀਤਾ ਅਤੇ ਪਿੰਡ ਦੇ ਵਿਕਾਸ ਲਈ ਪੰਚਾਇਤ ਦੀ ਮੰਗ ਅਨੁਸਾਰ ਫੰਡ ਮਹੁੱਈਆ ਕਰਵਾਉਣ ਦਾ ਵੀ ਭਰੋਸਾ ਦਿਵਾਇਆ। ਕੁਸ਼ਤੀ ਐਸੋਸੀਏਸ਼ਨ ਦੇ ਪ੍ਰਧਾਨ ਤੇ ਸਾਬਕਾ ਸਰਪੰਚ ਗੁਰਨਾਮ ਸਿੰਘ ਰੌਣੀ ਨੇ ਦੱਸਿਆ ਕਿ ਪਿੰਡ ਰੌਣੀ ਵਿਖੇ ਹਰ ਸਾਲ ਸਾਰੀਆਂ ਸਿਆਸੀ ਪਾਰਟੀਆਂ ਦੇ ਸਹਿਯੋਗ ਨਾਲ ਪਹਿਲਵਾਨਾਂ ਦੇ ਕੁਸ਼ਤੀ ਮੁਕਾਬਲੇ ਕਰਵਾਏ ਜਾਂਦੇ ਹਨ। ਉਹਨਾਂ ਦੱਸਿਆ ਕਿ ਇਹਨਾਂ ਕੁਸ਼ਤੀ ਮੁਕਾਬਲਿਆਂ ਵਿੱਚ ਪੰਜਾਬ ਭਰ ਦੇ ਲਗਭੱਗ 200 ਪਹਿਲਵਾਨਾਂ ਨੇ ਭਾਗ ਲਿਆ ਅਤੇ ਸਾਰੇ ਪਹਿਲਵਾਨਾਂ ਨੂੰ 5 ਹਜ਼ਾਰ ਰੁਪਏ ਤੋਂ ਲੈ ਕੇ 15 ਹਜ਼ਾਰ ਰੁਪਏ ਤੱਕ ਦੀ ਨਕਦ ਰਾਸ਼ੀ ਨਾਲ ਸਨਮਾਨਿਤ ਕੀਤਾ ਜਾਂਦਾ ਹੈ।  ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਸ. ਸੰਤਾ ਸਿੰਘ ਉਮੈਦਪੁਰੀ ਚੇਅਰਮੈਨ ਅਧੀਨ ਸੇਵਾਵਾਂ ਚੋਣ ਬੋਰਡ, ਸ. ਰਘਵੀਰ ਸਿੰਘ ਸਹਾਰਨਮਾਜਰਾ ਤੇ ਸ. ਹਰਪਾਲ ਸਿੰਘ ਜੱਲ•ਾ (ਦੋਵੇਂ ਮੈਂਬਰ ਐਸ.ਜੀ.ਪੀ.ਸੀ), ਕੁਸ਼ਤੀ ਐਸੋਸੀਏਸ਼ਨ ਦੇ ਪ੍ਰਧਾਨ ਤੇ ਸਾਬਕਾ ਸਰਪੰਚ ਗੁਰਨਾਮ ਸਿੰਘ ਰੌਣੀ, ਸਰਪ੍ਰਸਤ ਪਹਿਲਵਾਨ ਅਮਰੀਕ ਸਿੰਘ, ਸਰਕਲ ਜਥੇਦਾਰ ਭਰਪੂਰ ਸਿੰਘ ਰੌਣੀ, ਸ. ਅਮਰੀਕ ਸਿੰਘ ਵਾਈਸ ਚੇਅਰਮੈਨ ਵੇਰਕਾ ਮਿਲਕਫੈਡ ਲੁਧਿਆਣਾ, ਸਰਪੰਚ ਸ. ਰਜਿੰਦਰ ਸਿੰਘ ਲੱਖਾ, ਸ. ਗੁਰਿੰਦਰ ਸਿੰਘ, ਸ. ਪ੍ਰਿਤਪਾਲ ਸਿੰਘ ਤੇ ਸ. ਰਣਜੀਤ ਸਿੰਘ ਆਦਿ ਹਾਜ਼ਰ ਸਨ।

ਸ. ਚਰਨਜੀਤ ਸਿੰਘ ਅਟਵਾਲ ਸਪੀਕਰ ਪੰਜਾਬ ਵਿਧਾਨ ਸਭਾ ਪਿੰਡ ਰੌਣੀ ਵਿਖੇ ਪਹਿਲਵਾਨਾਂ ਦੀਆਂ ਕੁਸ਼ਤੀਆਂ ਦੇ ਮੁਕਾਬਲੇ ਸਮੇ ਪਹਿਲਵਾਨਾਂ ਨਾਲ ਜਾਣ-ਪਛਾਣ ਕਰਦੇ ਹੋਏ।


Share this article :

Post a Comment

 
Support : Creating Website | Johny Template | Mas Template
Copyright © 2011. SAFALSOCHNEWS - All Rights Reserved
Template Created by Creating Website Published by Mas Template
Proudly powered by Blogger