ਨਾਭਾ, 3 ਨਵੰਬਰ (ਜਸਬੀਰ ਸਿੰਘ ਸੇਠੀ) ਪੀ.ਡਬਲਯੂ.ਡੀ. ਰੈਸਟ ਹਾਊਸ ਨਾਭਾ ਵਿਖੇ ਅਕਾਲੀ ਦਲ ਸੁਤੰਤਰ ਦੇ ਕੌਮੀ ਪ੍ਰਧਾਨ ਸ. ਪਰਮਜੀਤ ਸਿੰਘ ਸਹੌਲੀ ਦੀ ਅਗਵਾਈ ਵਿੱਚ ਵਰਕਰਾਂ ਨੇ ਸਿਵਲ ਹਸਪਤਾਲ ਨਾਭਾ ਦੇ ਡਾਕਟਰਾਂ ਦੀ ਟੀਮ ਨੂੰ ਲੈ ਕੇ ਹਲਵਾਈ ਐਸੋਸੀਏਸ਼ਨ ਨਾਭਾ ਨਾਲ ਇੱਕ ਵਿਸ਼ੇਸ਼ ਮੀਟਿੰਗ ਕੀਤੀ, ਜਿਸ ਦੌਰਾਨ ਹਲਵਾਈ ਐਸੋਸੀਏਸ਼ਨ ਨੇ ਡਾਕਟਰਾਂ ਦੀ ਟੀਮ ਅਤੇ ਅਕਾਲੀ ਦਲ ਸੁਤੰਤਰ ਨੂੰ ਵਿਸਵਾਸ ਦਿਵਾਇਆ ਕਿ ਉਹ ਪਿਛਲੇ ਸਾਲਾਂ ਦੀ ਤਰ੍ਹਾਂ ਵਧੀਆ ਅਤੇ ਸੁੱਧ ਮਿਠਾਈਆਂ ਹੀ ਵੇਚਣ ਨੂੰ ਤਰਜੀਹ ਦੇਣਗੇ ਅਤੇ ਜੋ ਵੀ ਵਿਅਕਤੀ ਮਿਲਾਵਟੀ ਸਮਾਨ ਵੇਚੇਗਾ ਉਹ ਖੁਦ ਹੀ ਜਿੰਮੇਵਾਰ ਹੋਵੇਗਾ। ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਸ. ਸਹੌਲੀ ਨੇ ਕਿਹਾ ਕਿ ਅੱਜ ਸਿਵਲ ਹਸਪਤਾਲ ਨਾਭਾ ਦੇ ਡਾ ਸੰਜੇ ਗੋਇਲ ਨੇ ਮੀਟਿੰਗ ਵਿੱਚ ਪਹੁੰਚ ਕੇ ਹਲਵਾਈਆਂ ਅਤੇ ਵਰਕਰਾਂ ਨੂੰ ਕਿਹਾ ਕਿ ਉਹ ਮਿਲਾਵਟਖੋਰੀ ਖਿਲਾਫ ਲਾਮਬੰਦ ਹੋਣ ਤਾਂ ਜੋ ਭਿਆਨਕ ਬਿਮਾਰੀਆਂ ਨੂੰ ਰੋਕਿਆ ਜਾ ਸਕੇ ਕਿਉਂ ਕਿ ਅੱਜਕਲ ਮਿਲਾਵਟੀ ਸਮਾਨ ਖਾਣ ਨਾਲ ਇਨਸਾਨ ਨੂੰ ਤਰ੍ਹਾਂ ਤਰ੍ਹਾਂ ਦੀਆਂ ਬਿਮਾਰੀਆਂ ਨੇ ਆਪਣੀ ਜਕੜ ਵਿੱਚ ਲੈ ਲਿਆ ਹੈ। ਮੀਟਿੰਗ ਉਪਰੰਤ ਸ. ਸਹੌਲੀ ਨੇ ਕਿਹਾ ਕਿ ਇਹ ਅਕਾਲੀ ਦਲ ਸੁਤੰਤਰ ਲਈ ਮਾਣ ਵਾਲੀ ਗੱਲ ਹੋਵੇਗੀ ਕਿ ਹਲਵਾਈ ਐਸੋਸੀਏਸ਼ਨ ਨਾਭਾ ਨੇ ਸੁੱਧ ਮਿਠਾਈਆਂ ਵੇਚਣ ਦਾ ਜੋ ਭਰੋਸਾ ਦਿੱਤਾ ਹੈ, ਕਿ ਉਹ ਤਿਉਹਾਰਾਂ ਦੇ ਸਮੇਂ ਲੋਕਾਂ ਦੀ ਜਿੰਦਗੀ ਨਾਲ ਖਿਲਵਾੜ ਨਹੀਂ ਹੋਣ ਦੇਣਗੇ। ਉਨ੍ਹਾਂ ਕਿਹਾ ਕਿ ਜੋ ਕੋਈ ਵਿਅਕਤੀ ਮਿਲਾਵਟੀ ਚੀਜ ਵੇਚਦਾ ਹੈ ਤਾਂ ਅਕਾਲੀ ਦਲ ਸੁਤੰਤਰ ਪ੍ਰਸ਼ਾਸਨ ਨੂੰ ਨਾਲ ਲੈ ਕੇ ਲੋਕਾਂ ਦੇ ਨਾਲ ਖੜੇਗਾ। ਸ. ਪਰਮਜੀਤ ਸਿੰਘ ਸਹੌਲੀ ਨੇ ਪ੍ਰਸ਼ਾਸਨ ਤੋਂ ਮੰਗ ਕਰਦਿਆਂ ਕਿਹਾ ਕਿ ਉਹ ਮਿਲਾਵਟਖੋਰਾਂ ਖਿਲਾਫ ਕਾਰਵਾਈ ਕਰੇ , ਜੇਕਰ ਪ੍ਰਸ਼ਾਸਨ ਨੇ ਇਹਨਾਂ ਚੀਜਾਂ ਵੱਲ ਜਲਦ ਧਿਆਨ ਨਾ ਦਿੱਤਾ ਤਾਂ ਅਕਾਲੀ ਦਲ ਸੁਤੰਤਰ ਸੜਕਾਂ ਤੇ ਉਤਰਨ ਲਈ ਮਜਬੂਰ ਹੋਵੇਗਾ। ਇਸ ਮੌਕੇ ਉਨ੍ਹਾਂ ਨਾਲ ਅਕਾਲੀ ਦਲ ਸੁਤੰਤਰ ਦੇ ਕੌਮੀ ਜਨ. ਸਕੱਤਰ ਹਰਬੰਸ ਸਿੰਘ ਖੱਟੜਾ, ਸੁਰਜੀਤ ਸਿੰਘ ਬਾਬਰਪੁਰ, ਗੁਲਜਾਰ ਸਿੰਘ ਮਟੋਰੜਾ, ਰਜੇਸ ਕੁਮਾਰ ਪ੍ਰਧਾਨ ਹਲਵਾਈ ਯੂਨੀਅਨ ਨਾਭਾ, ਅਸੋਕ ਅਰੋੜਾ, ਵਿਵੇਕ ਗੋਇਲ ਆਦਿ ਹਲਵਾਈ ਐਸੋਸੀਏਸ਼ਨ ਨਾਭਾ ਦੇ ਮੈਬਰ ਹਾਜ਼ਰ ਸਨ।
ਅਕਾਲੀ ਦਲ ਸੁਤੰਤਰ ਦੇ ਕੌਮੀ ਪ੍ਰਧਾਨ ਪਰਮਜੀਤ ਸਿੰਘ ਸਹੌਲੀ ਹਲਵਾਈ ਐਸੋਸੀਏਸ਼ਨ ਨਾਭਾ ਸਮੇਤ ਪੱਤਰਕਾਰਾਂ ਨਾਲ ਗੱਲ ਕਰਦੇ ਹੋਏ। ਫੋਟੋ: ਜਸਬੀਰ ਸਿੰਘ ਸੇਠੀ

Post a Comment