ਭੀਖੀ,20ਨਵੰਬਰ-( ਬਹਾਦਰ ਖਾਨ )- ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਨਸ਼ਾ ਵਿਰੋਧੀ ਮੁਹਿੰਮ ਦੇ ਤਹਿਤ ਅੱਜ ਸਥਾਨਕ ਸਰਕਾਰੀ ਸੈਕੰਡਰੀ ਸਕੂਲ ਲੜਕੇ ਅਤੇ ਲੜਕੀਆਂ ਵਿੱਚ ਨਸ਼ਾ ਵਿਰੋਧੀ ਚੇਤਨਾ ਰੈਲੀ ਕੱਢੀ ਗਈ ਜਿਸਨੂੰ ਏਡੀਸੀ ਮਾਨਸਾ ਅਮਿਤ ਕੁਮਾਰ ਨੇ ਝੰਡੀ ਦਿਖਾ ਕੇ ਰਵਾਨਾ ਕੀਤਾ। ਸਮਾਰੋਹ ਦੀ ਪ੍ਰਧਾਨਗੀ ਜਿਲ•ਾ ਸਿੱਖਿਆ ਅਧਿਕਾਰੀ ਹਰਬੰਸ ਸਿੰਘ ਸੰਧੂ ਨੇ ਕੀਤੀ। ਇਸ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਏਡੀਸੀ ਅਮਿਤ ਕੁਮਾਰ ਨੇ ਕਿਹਾ ਕਿ ਨਸ਼ਾ ਕਰਨ ਨਾਲ ਜਿਥੇ ਵਿਅਕਤੀ ਸਰੀਰਿਕ ਪੱਖੋਂ ਕਮਜੌਰ ਹੁੰਦਾ ਹੈ ਉਥੇ ਆਰਥਿਕ ਪੱਖੋਂ ਵੀ ਬਰਬਾਦ ਹੁੰਦਾ ਹੈ ਇਸ ਲਈ ਮਨੁੱਖ ਨੂੰ ਚਾਹੀਦਾ ਹੈ ਕਿ ਉਹ ਨਸ਼ੇ ਤੋਂ ਛੁਟਕਾਰਾ ਪਾਕੇ ਚੰਗੇ ਅਤੇ ਨੇਕ ਕੰਮਾਂ ਵੱਲ ਧਿਆਨ ਦੇਣ। ਉਨਾਂ ਕਿਹਾ ਕਿ ਵਿਦਿਆਰਥੀ ਨਸ਼ਾ ਮੁਕਤ ਸਮਾਜ ਦੇ ਨਿਰਮਾਣ ਵਿੱਚ ਅਹਿਮ ਯੋਗਦਾਨ ਪਾ ਸਕਦੇ ਹਨ। ਉਨਾਂ ਕਿਹਾ ਕਿ ਨਸ਼ੇ ਮਨੁੱਖ ਨੂੰ ਸਿਹਤ ਅਤੇ ਆਰਥਿਕ ਤੌਰ ਤੇ ਨੁਕਸਾਨ ਪਹੁੰਚਾਉਂਦੇ ਹਨ ਇਸ ਲਈ ਮਨੁੱਖ ਨਸ਼ੇ ਤੋਂ ਦੂਰ ਰਹਿਕੇ ਚੰਗੇ ਸਮਾਜ ਦਾ ਨਿਰਮਾਣ ਕਰ ਸਕਦਾ ਹੈ। ਉਨਾਂ ਕਿਹਾ ਕਿ ਪ੍ਰਸ਼ਾਸਨ ਵੀ ਨਸ਼ਾ ਛੱਡੋ ਕੇਂਦਰ ਖੋਲ ਕੇ ਇਸ ਮੁਹਿੰਮ ਵਿੱਚ ਯੋਗਦਾਨ ਪਾ ਰਹੀ ਹੈ। ਇਸ ਮੌਕੇ ਜਿਲ•ਾ ਸਿੱਖਿਆ ਅਧਿਕਾਰੀ ਹਰਬੰਸ ਸਿੰਘ ਸੰਧੂ ਨੇ ਕਿਹਾ ਕਿ ਸਮਾਜ ਵਿੱਚੋਂ ਨਸ਼ੇ ਅਤੇ ਹੋਰ ਬੁਰਾਈਆਂ ਨੂੰ ਖਤਮ ਕਰਨ ਲਈ ਵਿਦਿਆਰਥੀਆਂ ਨੂੰ ਇਸ ਪ੍ਰਤੀ ਜਾਗਰੂਕ ਹੋਣ ਦੀ ਲੋੜ ਹੈ। ਉਨਾਂ ਦੇਸ਼ ਦੇ ਭਵਿੱਖ ਵਿਦਿਆਰਥੀਆਂ ਨੂੰ ਨਸ਼ੇ ਦੇ ਖਿਲਾਫ ਆਪਣਾ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ। ਉਨਾਂ ਸਮਾਜ ਸੇਵੀ ਅਤੇ ਧਾਰਮਿਕ ਸੰਸਥਾਵਾਂ ਨੂੰ ਨਸ਼ਾ ਵਿਰੋਧੀ ਮੁਹਿੰਮ ਨਾਲ ਜੁੜ ਕੇ ਸਮਾਜ ਨੂੰ ਜਾਗਰੂਕ ਕਰਨ ਲਈ ਅੱਗੇ ਆਉਣ ਦਾ ਸੰਦੇਸ਼ ਦਿੱਤਾ। ਇਸ ਮੌਕੇ ਨਸ਼ਾ ਵਿਰੋਧੀ ਚਾਰਟ ਮੇਕਿੰਗ, ਭਾਸ਼ਣ ਆਦਿ ਪ੍ਰਤੀਯੋਗਿਤਾਵਾਂ ਵਿੱਚ ਅੱਵਲ ਰਹੇ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ। ਸਮਾਰੋਹ ਵਿੱਚ ਰਮਸਾ ਚੇਅਰਮੈਨ ਸੁਰਿੰਦਰ ਪਾਲ ਗੋਗੀ, ਭਗਵਾਨ ਸਿੰਘ, ਪ੍ਰਿੰ. ਪਿਆਰਾ ਲਾਲ, ਬਹਾਦਰ ਸਿੰਘ, ਗੁਰਦੀਪ ਸਿੰਘ ਧਨੋਆ, ਸੁਖਮੰਦਰ ਸਿੰਘ, ਪਰਮਜੀਤ ਸਿੰਘ, ਮੀਨੂ ਗਰਗ ਅਤੇ ਭੁਪਿੰਦਰ ਕੌਰ ਵੀ ਹਾਜਰ ਸਨ।

Post a Comment