ਪਿੰਡ ਗੁਦਾਈਆ ਵਿਖੇ ਗੁਰਪੁਰਬ ਦੇ ਸਬੰਧ ਵਿਚ ਨਗਰ ਕੀਰਤਨ ਸਜਾਇਆ ਗਿਆ

Wednesday, November 28, 20120 comments


ਨਾਭਾ, 28 ਨਵੰਬਰ (ਜਸਬੀਰ ਸਿੰਘ ਸੇਠੀ)-ਨਾਭਾ ਬਲਾਕ ਅਧੀਨ ਆਉਂਦੇ ਪਿੰਡ ਗੁਦਾਈਆ ਵਿਖੇ ਗੁ: ਸਾਹਿਬ ਦੀ ਕਮੇਟੀ ਦੇ ਅਹੁਦੇਦਾਰਾਂ ਅਤੇ ਸਮੂਹ ਨਗਰ ਨਿਵਾਸੀਆਂ ਵੱਲੋਂ ਛੇਂਵੀਂ ਪਾਤਸ਼ਾਹੀ ਸ੍ਰੀ. ਗੁਰੂ ਹਰਗੋਬਿੰਦ ਸਾਹਿਬ ਗੁ: ਸਾਹਿਬ ਤੋਂ ਇਕ ਵਿਸ਼ਾਲ ਨਗਰ ਕੀਰਤਨ ਪਹਿਲੀ ਪਾਤਸ਼ਾਹੀ ਸ੍ਰੀ. ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਤੇ ਸਜਾਇਆ ਗਿਆ। ਇਸ ਨਗਰ ਕੀਰਤਨ ਦਾ ਪਿੰਡ ਵਿਚ ਥਾਂ-ਥਾਂ ਤੇ ਭਰਵਾਂ ਸਵਾਗਤ ਕੀਤਾ ਗਿਆ ਅਤੇ ਨਗਰ ਕੀਰਤਨ ਦੇ ਸਬੰਧ ਵਿਚ ਲੰਗਰ ਲਗਾਏ ਗਏ ਸਨ। ਇਸ ਨਗਰ ਕੀਰਤਨ ਦੀ ਅਗਵਾਈ ਸ੍ਰੀ. ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜ ਪਿਆਰਿਆਂ ਨੇ ਅਗਵਾਈ ਕੀਤੀ। ਇਸ ਮੌਕੇ ਭਾਈ ਜਸਵੀਰ ਸਿੰਘ ਮੂੰਡਖੇੜਾ ਵਾਲਿਆਂ ਦੇ ਜਥੇ ਨੇ ਰੁਹਾਨੀ ਕੀਰਤਨ ਕਰਕੇ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ। ਇਸ ਮੌਕੇ ਜਰਨੈਲ ਸਿੰਘ ਗੁਦਾਈਆ, ਸੁਖਵਿੰਦਰ ਸਿੰਘ ਗੁਦਾਈਆ, ਗੁਰਚਰਨ ਕੌਰ ਸਰਪੰਚ, ਹੰਸ ਸਿੰਘ, ਜਰਨੈਲ ਸਿੰਘ, ਕੁਲਦੀਪ ਸਿੰਘ ਸਾਰੇ ਪੰਚ, ਗੁ: ਕਮੇਟੀ ਦੇ ਪ੍ਰਧਾਨ ਮਾ. ਮਹਿੰਦਰ ਸਿੰਘ, ਅਵਤਾਰ ਸਿੰਘ, ਕੁਲਵਿੰਦਰ ਸਿੰਘ, ਮੁਖਤਿਆਰ ਸਿੰਘ, ਪ੍ਰਿੱਤਪਾਲ ਸਿੰਘ ਆਦਿ ਹਾਜਰ ਸਨ।

ਪਿੰਡ ਗੁਦਾਈਆ ਵਿਖੇ ਪਹਿਲੀ ਪਾਤਸ਼ਾਹੀ ਸ੍ਰੀ. ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਤੇ ਸਜਾਏ ਗਏ ਨਗਰ ਕੀਰਤਨ  ਦੌਰਾਨ ਸੰਗਤਾਂ ਦਾ ਦ੍ਰਿਸ਼। ਤਸਵੀਰ : ਜਸਬੀਰ ਸਿੰਘ ਸੇਠ
Share this article :

Post a Comment

 
Support : Creating Website | Johny Template | Mas Template
Copyright © 2011. SAFALSOCHNEWS - All Rights Reserved
Template Created by Creating Website Published by Mas Template
Proudly powered by Blogger