ਖੰਨਾ, ਨਵੰਬਰ (ਪ ਪ) - ਪੰਜਾਬੀ ਸਾਹਿਤ ਤੇ ਸੱਭਿਆਚਾਰਕ ਮੰਚ ਪੰਜਾਬ (ਰਜਿ.) ਖੰਨਾ ਦੀ ਇੱਕ ਅਹਿਮ ਮੀਟਿੰਗ ਮੰਚ ਦੇ ਪ੍ਰਧਾਨ ਸ਼੍ਰੀ ਸਨੇਹਇੰਦਰ ਮੀਲੂ ਫਰੌਰ ਦੀ ਪ੍ਰਧਾਨਗੀ ਹੇਠਾਂ ਹੋਈ ਜਿਸ ਵਿੱਚ ਪੰਜਾਬੀ ਦੇ ਉਘੇ ਸ਼ਾਇਰ ਸਰੋਜ ਸੰਦੀਪ ਦੇ ਸਦੀਵੀ ਵਿਛੋੜੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਅਤੇ ਉਹਨਾਂ ਦੇ ਪਰਿਵਾਰ ਨਾਲ ਹਮਦਰਦੀ ਜ਼ਾਹਰ ਕੀਤੀ ਗਈ। ਇਸ ਮੌਕੇ ਦੋ ਮਿੰਟ ਦਾ ਮੌਨ ਧਾਰ ਕੇ ਵਿਛੜੀ ਆਤਮਾ ਨੂੰ ਸ਼ਰਧਾਜ਼ਲੀ ਭੇਟ ਕੀਤੀ ਗਈ। ਮੀਟਿੰਗ ’ਚ ਜਨਰਲ ਸਕੱਤਰ ਪਰਮਜੀਤ ਸਿੰਘ ਧੀਮਾਨ, ਜੋਗਿੰਦਰ ਸਿੰਘ ਓਬਰਾਏ, ਸੁਰਜੀਤ ਸਿੰਘ ਮਰਜਾਰਾ, ਸੁਖਦੇਵ ਮਾਦਪੁਰੀ, ਮੁਖਤਿਆਰ ਸਿੰਘ, ਬਲਵਿੰਦਰ ਸਿੰਘ ਗੁਰੂ, ਰਵਿੰਦਰ ਰੁਪਾਲ ਕੌਲਗੜ•, ਭੁਪਿੰਦਰ ਜੱਸਲ, ਵਰਿੰਦਰ ਸਿੰਘ, ਇੰਦਰਜੀਤ ਸਿੰਘ, ਸਿਮਰਨਪ੍ਰੀਤ ਸਿੰਘ, ਗੁਰਪ੍ਰੀਤ ਸਿੰਘ ਢਿਲੋਂ, ਹਰਜੀਤ ਕੌਰ ਪੂਜਾ, ਮਨਦੀਪ ਕੌਰ, ਡਾ. ਲਖਵਿੰਦਰ ਕੌਰ, ਜਸਪਾਲ ਸਿੰਘ, ਕਿਰਪਾਲ ਸਿੰਘ ਘੁਡਾਣੀ, ਮਹਿੰਦਰ ਸਲੌਦੀ, ਮਾਸਟਰ ਮਹਿੰਦਰ ਸਿੰਘ, ਡਾ. ਦਵਿੰਦਰ ਸਿੰਘ ਮੀਲੂ, ਜਸਦੀਪ ਸਿੰਘ ਖੱਟੜਾ, ਜਗਜੀਤ ਸਿੰਘ ਸੇਖੋਂ, ਬਲਵਿੰਦਰ ਸਿੰਘ ਬਿੱਲਾ, ਹਰਮਨਜੀਤ ਕੌਰ, ਰਾਮ ਸਰੂਪ ਰੌਣੀ, ਅਵਤਾਰ ਸਿੰਘ, ਜਰਨੈਲ ਸਿੰਘ ਮਾਂਗਟ ਹਾਜ਼ਰ ਸਨ।

Post a Comment