ਸ਼ਹਿਣਾ/ਭਦੌੜ 16 ਨਵੰਬਰ (ਸਾਹਿਬ ਸੰਧੂ) ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੀ ਸੁਚੱਜੀ ਅਗਵਾਈ ਵਿੱਚ ਚੱਲ ਰਹੀਆਂ ਲੋਕ ਪੱਖੀਆਂ ਨੀਤੀਆਂ ਕਾਰਨ ਕਾਂਗਰਸ ਮੁਕੰਮਲ ਖਾਤਮੇ ਵੱਲ ਵਧ ਰਹੀ ਹੈ। ਇਸੇ ਲੜੀ ਤਹਿਤ ਅੱਜ ਬਰਨਾਲਾ ਜ਼ਿਲੇ ਵਿੱਚ ਕਾਂਗਰਸ ਪਾਰਟੀ ਨੂੰ ਅੱਜ ਉਸ ਵੇਲੇ ਵੱਡਾ ਝਟਕਾ ਲੱਗਿਆ ਜਦੋਂ ਸ਼ੋਮਣੀ ਅਕਾਲ ਦਲ ਦੇ ਸਕੱਤਰ ਜਨਰਲ ਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਦੀ ਪ੍ਰੇਰਨਾ ਸਦਕਾ ਕਈ ਕਾਂਗਰਸੀ ਆਗੂ ਕਾਂਗਰਸ ਦੇ ਸਾਬਕਾ ਪ੍ਰਦੇਸ਼ ਸਕੱਤਰ ਹਰਪ੍ਰੀਤ ਸਿੰਘ ਬਾਜਵਾ ਅਤੇ ਸਾਬਕਾ ਕਾਂਗਰਸੀ ਵਿਧਾਇਕ ਬਚਨ ਸਿੰਘ ਪੱਖੋ ਦੇ ਪੁੱਤਰ ਮਹਿੰਦਰਪਾਲ
ਸਿੰਘ ਪੱਖੋ ਦੀ ਅਗਵਾਈ ਵਿੱਚ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਏ। ਅੱਜ ਇਥੇ ਢੀਂਡਸਾ ਨੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਏ ਕਾਂਗਰਸ ਦੇ ਸਾਬਕਾ ਪ੍ਰਦੇਸ਼ ਜਨਰਲ ਸਕੱਤਰ ਹਰਪ੍ਰੀਤ ਸਿੰਘ ਬਾਜਵਾ, ਸਾਬਕਾ ਕਾਂਗਰਸੀ ਵਿਧਾਇਕ ਬਚਨ ਸਿੰਘ ਪੱਖੋ ਦੇ ਪੁੱਤਰ ਅਤੇ ਟਕਸਾਲੀ ਕਾਂਗਰਸੀ ਆਗੂ ਮਹਿੰਦਰਪਾਲ ਸਿੰਘ ਪੱਖੋ, ਜ਼ਿਲਾ ਕਾਂਗਰਸ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਸ੍ਰੀ ਜਸਵੰਤ ਰਾਏ, ਬਲਾਕ ਸਮਿਤੀ ਮੈਂਬਰ ਬਿੰਦਰ ਸਿੰਘ, ਬਲਾਕ ਕਾਂਗਰਸ ਕਮੇਟੀ ਦੇ ਪ੍ਰਧਾਨ ਨਿੰਦਰ ਸਿੰਘ, ਸਨਾਤਨ ਧਰਮ ਸਭਾ ਦੇ ਸਕੱਤਰ ਐਡਵੋਕੇਟ ਕੁਲਵੰਤ ਰਾਏ ਗੋਇਲ, ਬਾਰ ਐਸੋਸੀਏਸ਼ਨ
ਦੇ ਮੀਤ ਪ੍ਰਧਾਨ ਐਡਵੋਕੇਟ ਯਾਦਵਿੰਦਰ ਗੋਇਲ, ਡੀਪੂ ਹਿਲੋਡਰ ਐਸੋਸੀਏਸ਼ਨ
ਦੇ ਪ੍ਰਧਾਨ ਸ੍ਰੀ ਬਲਵੰਤ ਰਾਏ, ਜ਼ਿਲਾ ਸਵਰਨਕਾਰ ਸੰਘ ਦੇ ਪ੍ਰਧਾਨ ਸ੍ਰੀ ਗੋਬਿੰਦ ਖੀਪਲ, ਮਾਸਟਰ ਸੁਰਿੰਦਰ ਸਿੰਘ ਕੈਨੇਡੀਅਨ
ਦਾ ਸਨਮਾਨ ਕੀਤਾ। ਢੀਂਡਸਾ ਨੇ ਅਕਾਲੀ ਦਲ ਵਿੱਚ ਸ਼ਾਮਲ ਹੋਏ ਸਾਰੇ ਆਗੂਆਂ ਦਾ ਪਾਰਟੀ ਵੱਲੋਂ ਪੂਰਾ ਮਾਣ-ਸਤਿਕਾਰ ਕੀਤਾ ਜਾਵੇਗਾ ਅਤੇ ਬਣਦਾ ਸਨਮਾਨ ਮਿਲੇਗਾ। ਉਨ•ਾਂ ਕਿਹਾ ਕਿ ਇਹ ਅਕਾਲੀ-ਭਾਜਪਾ ਸਰਕਾਰ ਦੀਆਂ ਲੋਕ ਹਿਤੈਸ਼ੀ ਨੀਤੀਆਂ ਦਾ ਹੀ ਸਿੱਟਾ ਹੈ ਕਿ ਹਰ ਖਿੱਤੇ ਵਿੱਚੋਂ ਕਾਂਗਰਸੀ ਆਗੂ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਰਹੇ ਹਨ।

Post a Comment