ਕੋਟਕਪੂਰਾ/20ਨਵੰਬਰ/ਜੇ.ਆਰ.ਅਸੋਕ/ ਕੋਟਕਪੂਰਾ ਦੇ ਦੇਵੀਵਾਲਾ ਰੋਡ ਤੇ ਸਥਿਤ ਗੁਰਦੁਆਰਾ ਕਲਗੀਧਰ ਸਾਹਿਬ ਵਿਖੇ ਚੋਰਾਂ ਵੱਲੋਂ ਰਾਤ ਸਮੇਂ ਦਾਖ਼ਲ ਹੋ ਕੇ ਨਕਦੀ ਚੋਰੀ ਕਰ ਲਏ ਜਾਣ ਦਾ ਸਮਾਂਚਾਰ ਪ੍ਰਾਪਤ ਹੋਇਆ ਹੈ। ਮੌਕੇ ਤੇ ਇਕੱਤਰ ਕੀਤੀ ਗਈ ਜਾਣਕਾਰੀ ਅਨੁਸਾਰ ਬੀਤੀ ਅੱਧੀ ਰਾਤ ਨੂੰ ਚੋਰ ਗੁਰਦੁਆਰਾ ਸਾਹਿਬ ਦੀ ਬਾਹਰਲੀ ਕੰਧ ਟੱਪ ਕੇ ਅੰਦਰ ਦਾਖ਼ਲ ਹੋ ਕੇ ਬੇਫ਼ਿਕਰੀ ਨਾਲ ਚੋਰੀ ਦੀ ਘਟਨਾਂ ਨੂੰ ਅੰਜ਼ਾਮ ਦਿੱਤਾ। ਚੋਰਾਂ ਨੇ ਖੁਰਚਣੇ ਦੀ ਮੱਦਦ ਨਾਲ ਗੋਲਕ ਭੰਨ ਕੇ ਉਸ ਵਿਚੋਂ ਕਰੀਬ 7 ਹਜ਼ਾਰ ਰੁਪਏ ਦੀ ਨਕਦੀ ਚੋਰੀ ਕਰ ਲਈ। ਇਸ ਮੌਕੇ ਤੇ ਸੇਵਾਦਾਰ ਅਮਰਜੀਤ ਕੌਰ ਨੇ ਦੱਸਿਆ ਕਿ ਇਸ ਘਟਨਾ ਦੀ ਜਾਣਕਾਰੀ ਅਸੀਂ ਸਬੰਧਿਤ ਥਾਣੇ ਨੂੰ ਦੇ ਦਿੱਤੀ ਹੈ। ਇਸ ਸਬੰਧੀ ਕੁਲਦੀਪ ਸਿੰਘ ਸਬ ਇੰਸਪੈਕਟਰ ਨੇ ਦੱਸਿਆ ਕਿ ਚੋਰਾਂ ਨੂੰ ਛੇਤੀ ਹੀ ਕਾਬੂ ਕਰ ਲਿਆ ਜਾਵੇਗਾ।
Post a Comment