ਸੰਗਰੂਰ, 18 ਨਵੰਬਰ (ਸੂਰਜ ਭਾਨ ਗੋਇਲ) ਅਕਾਲੀ ਭਾਜਪਾ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਦੇ ਕਾਰਣ ਹੀ ਸੈਂਕੜੇ ਲੋਕ ਪਾਰਟੀ ਨਾਲ ਜੁੜ ਰਹੇ ਹਨ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਵਿੱਤ ਅਤੇ ਯੋਜਨਾ ਮੰਤਰੀ ਸ. ਪ੍ਰਮਿੰਦਰ ਸਿੰਘ ਢੀਂਡਸਾ ਨੇ ਅੱਜ ਮਾਰਕੀਟ ਕਮੇਟੀ ਸੰਗਰੂਰ ਦੀ ਮੈਂਬਰ ਤੇ ਮੈਂਬਰ ਪੰਚਾਇਤ ਸ੍ਰੀਮਤੀ ਸੰਤੋਸ਼ ਰਾਣੀ ਬਾਂਸਲ ਅਤੇ ਅਸੋਕ ਕੁਮਾਰ ਬਾਂਸਲ ਦੀ ਅਗਵਾਈ ’ਚ ਡੇਢ ਦਰਜਨ ਵਰਕਰਾਂ ਨੇ ਪੀ.ਪੀ.ਪੀ ਦੀ ਪਿੰਡ ਉੱਪਲੀ ਦੀ ਸਮੁੱਚੀ ਇਕਾਈ ਵੱਲੋਂ ਸ੍ਰੋਮਣੀ ਅਕਾਲੀ ਦਲ ’ਚ ਸ਼ਾਮਿਲ ਹੋਣ ਲਈ ਰੱਖੇ ਪਿੰਡ ਉੱਪਲੀ ਵਿਖੇ ਉਨ•ਾਂ ਦੇ ਘਰ ਰੱਖੇ ਸਮਾਗਮ ਨੂੰ ਸੰਬੋਧਨ ਕਰਦਿਆ ਕਹੇ।ਸ. ਢੀਂਡਸਾ ਨੇ ਕਿਹਾ ਅਕਾਲੀ ਭਾਜਪਾ ਗਠਜੋੜ ਦੀ ਸਰਕਾਰ ਨੇ ਹਰ ਖੇਤਰ ਵਿੱਚ ਤਰੱਕੀ ਕੀਤੀ ਹੈ, ਅਤੇ ਰਾਜ ਅੰਦਰ ਆਲਾ ਦਰਜੇ ਦਾ ਵਿਕਾਸ ਕਰਵਾਉਣ ਲਈ ਸਰਕਾਰ ਦ੍ਰਿੜ ਸੰਕਲਪ ਹੈ। ਉਨ•ਾਂ ਪੀ.ਪੀ.ਪੀ ਨੂੰ ਛੱਡ ਕੇ ਅਕਾਲੀ ਦਲ ਵਿੱਚ ਸ਼ਾਮਿਲ ਹੋਏ ਆਗੂਆਂ ਤੇ ਵਰਕਰਾਂ ਦਾ ਭਰਪੂਰ ਸਵਾਗਤ ਕਰਦਿਆਂ ਕਿਹਾ ਕਿ ਪਾਰਟੀ ਵਿੱਚ ਸਾਮਿਲ ਹੋਣ ਵਾਲੇ ਵਰਕਰਾਂ ਨੂੰ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ। ਪੀ.ਪੀ.ਪੀ ਛੱਡ ਕੇ ਅਕਾਲੀ ਦਲ ਵਿੱਚ ਸ਼ਾਮਿਲ ਹੋਣ ਵਾਲੇ ਆਗੂ ਅਸੋਕ ਕੁਮਾਰ ਨੇ ਕਿਹਾ ਕਿ ਪ੍ਰਮਿੰਦਰ ਸਿੰਘ ਢੀਂਡਸਾ ਦੇ ਲੋਕ ਪੱਖੀ ਕਿਰਦਾਰ ਤੇ ਵਿਕਾਸ ਨੂੰ ਸਮਰਪਿਤ ਹੋਣ ਕਾਰਣ ਉਨ•ਾਂ ਲੋਕਾਂ ਦੇ ਦਿਲਾਂ ਨੂੰ ਟੁੰਬਿਆਂ ਹੈ। ਇਸ ਮੌਕੇ ਸ. ਢੀਂਡਸਾ ਨੇ ਪਿੰਡ ਵਾਸੀਆਂ ਨੂੰ ਪਿੰਡ ਦੇ ਵਿਕਾਸ ਕਾਰਜਾਂ ਨੂੰ ਪਹਿਲ ਦੇ ਅਧਾਰ ਤੇ ਕਰਵਾਉਣ ਦਾ ਭਰੋਸਾ ਦਿੱਤਾ। ਇਸ ਮੌਕੇ ਬਸੰਤ ਸਿੰਘ ਖੱਟੜਾ, ਸੁਰਜੀਤ ਸਿੰਘ, ਬਲਵੀਰ ਸਿੰਘ, ਭੂਰਾ ਸਿੰਘ, ਸਾਬਕਾ ਸਰਪੰਚ ਗੁਰਜੰਟ ਸਿੰਘ ਵੀ ਮੋਜੂਦ ਸਨ। ਇਸ ਤੋਂ ਇਲਾਵਾ ਅਕਾਲੀ ਦਲ (ਸ਼ਹਿਰੀ) ਦੇ ਜ਼ਿਲ•ਾ ਪ੍ਰਧਾਨ ਮਨਿੰਦਰ ਸਿੰਘ ਬਰਾੜ ਤੇ ਯੂਥ ਅਕਾਲੀ ਦਲ (ਸ਼ਹਿਰੀ) ਦੇ ਜ਼ਿਲ•ਾ ਪ੍ਰਧਾਨ ਹਰਪ੍ਰੀਤ ਸਿੰਘ ਢੀਂਡਸਾ ਨੇ ਵੀ ਪੀ.ਪੀ.ਪੀ ਛੱਡ ਕੇ ਅਕਾਲੀ ਦਲ ’ਚ ਸ਼ਾਮਿਲ ਹੋਣ ਵਾਲੇ ਵਰਕਰਾਂ ਦਾ ਭਰਵਾਂ ਸਵਾਗਤ ਕੀਤਾ।


Post a Comment