ਸ਼ਾਹਕੋਟ, 21 ਨਵੰਬਰ (ਸਚਦੇਵਾ) ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੱਦੇ ‘ਤੇ ਅੱਜ ਵੱਡੀ ਗਿਣਤੀ ‘ਚ ਮਜ਼ਦੂਰ ਮਰਦਾਂ ਅਤੇ ਔਰਤਾਂ ਨੇ ਸ਼ਾਹਕੋਟ ਸ਼ਹਿਰ ਵਿੱਚ ਪੰਜਾਬ ਸਰਕਾਰ ਵਿਰੁੱਧ ਰੋਸ ਮੁਜਾਹਰਾਂ ਕਰਨ ਉਪਰੰਤ ਬੀ.ਡੀ.ਪੀ.ਓ ਦਫਤਰ ਸ਼ਾਹਕੋਟ ਮੁਹਰੇ ਰੋਸ ਧਰਨਾ ਦਿੱਤਾ ਅਤੇ ਜੰਮ ਕੇ ਨਾਅਰੇਬਾਜ਼ੀ ਕੀਤੀ । ਇਸ ਮੌਕੇ ਧਰਨੇ ਨੂੰ ਸੰਬੋਧਨ ਕਰਦਿਆ ਜਥੇਬੰਦੀ ਦੇ ਸੂਬਾ ਵਿੱਤ ਸਕੱਤਰ ਹਰਮੇਸ਼ ਮਾਲੜੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਚੋਣਾਂ ਸਮੇਂ ਸਾਡੇ ਨਾਲ ਜੋ ਵਾਅਦੇ ਕੀਤੇ ਸਨ, ਉਹ ਵਾਅਦੇ ਸਿਰਫ ਲਾਰੇ ਹੀ ਨਿਕਲੇ ਹਨ । ਉਨ•ਾਂ ਕਿਹਾ ਕਿ ਅੱਤ ਦੀ ਮਹਿੰਗਾਈ ‘ਚ ਗਰੀਬ ਲੋਕਾਂ ਦਾ ਜਿਉਣਾ ਔਖਾ ਹੋਇਆ ਪਿਆ ਹੈ, ਪਰ ਪੰਜਾਬ ਸਰਕਾਰ ਉਨ•ਾਂ ਬਾਰੇ ਕੁੱਝ ਵੀ ਕਰਨ ਤੋਂ ਅਸਮਰੱਥ ਹੈ, ਜਿਸ ਕਾਰਣ ਲੋਕ ਆਪਣੇ ਘਰਾਂ ਦੇ ਗੁਜ਼ਾਰੇ ਕਰਨ ਤੋਂ ਮਹੁਤਾਜ ਹਨ । ਉਨ•ਾਂ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਦੇ ਪਿੱਛਲੇ ਕਾਰਜਕਾਲ ਸਮੇਂ ਜਦ 17 ਮਜ਼ਦੂਰ ਜਥੇਬੰਦੀਆਂ ਨੇ ਆਪਣੇ ਹੱਕ ਲੈਣ ਲਈ ਪੰਜਾਬ ਸਰਕਾਰ ਵਿਰੁੱਧ ਸੰਘਰਸ਼ ਕੀਤਾ ਸੀ ਤਾਂ ਮੁੱਖ ਮੰਤਰੀ ਨੇ ਜਥੇਬੰਦੀਆਂ ਨੂੰ ਭਰੋਸਾ ਦਿੱਤਾ ਸੀ ਕਿ ਮਜ਼ਦੂਰਾਂ ਨੂੰ ਹਰ ਹਾਲਤ ਵਿੱਚ ਰਹਾਇਸ਼ੀ ਪਲਾਟ ਦਿੱਤੇ ਜਾਣਗੇ, ਜੋ ਕਿ ਅਜੇ ਤੱਕ ਨਹੀਂ ਮਿਲੇ । ਉਨ•ਾਂ ਕਿਹਾ ਕਿ ਪੰਜਾਬ ਸਰਕਾਰ ਅਮੀਰਾਂ ਨੂੰ ਸਹੂਲਤਾਂ ਦੇ ਕੇ ਗਰੀਬ ਲੋਕਾਂ ਨਾਲ ਕੀਤੇ ਵਾਅਦਿਆ ਤੋਂ ਭੱਜ ਰਹੀ ਹੈ, ਜਿਸ ਨੂੰ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ । ਇਸ ਮੌਕੇ ਉਨ•ਾਂ ਬੀ.ਡੀ.ਪੀ.ਓ ਸ਼ਾਹਕੋਟ ਪ੍ਰਗਟ ਸਿੰਘ ਨੂੰ ਪੰਜਾਬ ਸਰਕਾਰ ਦੇ ਨਾਮ ਇੱਕ ਮੰਗ ਪੱਤਰ ਦਿੱਤਾ, ਜਿਸ ਵਿੱਚ ਉਨ•ਾਂ ਚੇਤਾਵਨੀ ਦਿੱਤੀ ਕਿ ਜੇਕਰ ਜਲਦੀ ਤੋਂ ਜਲਦੀ ਮਜ਼ਦੂਰਾਂ ਨੂੰ ਉਨ•ਾਂ ਦੇ ਹੱਕ ਨਾ ਦਿੱਤੇ ਗਏ ਤਾਂ ਜਥੇਬੰਦੀ ਵੱਲੋਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ । ਇਸ ਮੌਕੇ ਸਕੱਤਰ ਹਰਪਾਲ ਬਿੱਟੂ, ਸੁਖਜਿੰਦਰ ਲਾਲੀ, ਕੁਲਵਿੰਦਰ ਨੂਰਪੁਰੀ, ਹਰਭਜਨ ਸਿੰਘ ਮਲਸੀਆ, ਲਹਿੰਬਰ ਸਿੰਘ ਆਦਿ ਨੇ ਵੀ ਸੰਬੋਧਨ ਕੀਤਾ ।


Post a Comment