ਮਾਨਸਾ, 23 ਨਵੰਬਰ ( ) : ਪੰਜਾਬ ਸਰਕਾਰ ਵੱਲੋਂ ਤੀਸਰਾ ਵਿਸ਼ਵ ਕਬੱਡੀ ਕੱਪ 1 ਤੋਂ 15 ਦਸੰਬਰ ਤੱਕ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਕਰਵਾਇਆ ਜਾ ਰਿਹਾ ਹੈ ਅਤੇ ਜ਼ਿਲ੍ਹੇ ਦੇ ਖੇਡ ਪ੍ਰੇਮੀਆਂ ਲਈ ਖੁਸ਼ੀ ਦੀ ਗੱਲ ਹੈ ਕਿ ਇਸ ਵਾਰ ਫਿਰ ਮਾਨਸਾ ਵਿਖੇ ਮੈਚ ਹੋਣ ਜਾ ਰਹੇ ਹਨ, ਜਿਸ ਸਬੰਧੀ ਚੇਅਰਮੈਨ ਜ਼ਿਲ੍ਹਾ ਵੈਨਿਯੂ ਕਮੇਟੀ-ਕਮ-ਡਿਪਟੀ ਕਮਿਸਨਰ ਸ਼੍ਰੀ ਅਮਿਤ ਢਾਕਾ ਨੇ ਮੁੱਢਲੇ ਪ੍ਰਬੰਧਾਂ ਲਈ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਕਿਹਾ ਕਿ ਮਾਨਸਾ ਵਿਖੇ 11 ਦਸੰਬਰ ਨੂੰ ਵਿਸ਼ਵ ਕਬੱਡੀ ਕੱਪ ਦੇ ਮੈਚ ਕਰਵਾਏ ਜਾਣੇ ਹਨ, ਜਿਸ ਵਿਚ ਅਧਿਕਾਰੀ ਆਪਣੀ-ਆਪਣੀ ਜ਼ਿੰਮੇਵਾਰੀ ਬਾਖ਼ੂਬੀ ਨਿਭਾਉਣ। ਉਨ੍ਹਾਂ ਹਦਾਇਤ ਕਰਦਿਆਂ ਕਿਹਾ ਕਿ ਇਸ ਕਬੱਡੀ ਕੱਪ ਵਿੱਚ ਕਿਸੇ ਵੀ ਪ੍ਰਕਾਰ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਸਾਰੇ ਵਿਭਾਗ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਕਬੱਡੀ ਕੱਪ ਵਿੱਚ ਸਹਿਯੋਗ ਕਰਨ। ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸਨਰ (ਜ) ਸ਼੍ਰੀ ਅਮਿਤ ਕੁਮਾਰ, ਡੀ.ਡੀ.ਪੀ.ਓ ਸ਼੍ਰੀ ਹਰਿੰਦਰ ਸਿੰਘ ਸਰਾਂ, ਸਕੱਤਰ ਜ਼ਿਲ੍ਹਾ ਵੈਨਿਯੂ ਕਮੇਟੀ-ਕਮ-ਜ਼ਿਲ੍ਹਾ ਖੇਡ ਅਫਸਰ ਸ਼੍ਰੀ ਦਰਸ਼ਨ ਸਿੰਘ ਭੁੱਲਰ ਅਤੇ ਸ਼੍ਰੀ ਸੁਨੀਲ ਕੁਮਾਰ ਹਾਜ਼ਰ ਸਨ।

Post a Comment