ਮਾਨਸਾ, 06 ਨਵੰਬਰ ( ):ਸਮਾਜ ਵਿੱਚ ਬੱਚਿਆਂ ਦੇ ਹੱਕਾਂ ਦੀ ਰੱਖਿਆ ਕਰਨ ਲਈ ਵਧੀਕ ਡਿਪਟੀ ਕਮਿਸ਼ਨਰ (ਜ) ਮਾਨਸਾ ਸ਼੍ਰੀ ਅਮਿਤ ਕੁਮਾਰ ਨੇ ਅੱਜ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਵਿਜੀਲੈਂਸ ਕਮੇਟੀ ਦੇ ਮੈਂਬਰਾਂ ਨਾਲ ਮੀਟਿੰਗ ਕੀਤੀ, ਜਿਸ ਦੌਰਾਨ ਉਨ੍ਹਾਂ ਕਿਹਾ ਕਿ ਸਮਾਜ ਵਿੱਚ ਬੱਚਿਆਂ ਦੇ ਹੱਕਾਂ ਦੀ ਰੱਖਿਆ ਕਰਨ ਲਈ ਸਮਾਜ ਨੂੰ ਜਾਗਰੂਕ ਕਰਨ ਦੀ ਲੋੜ ਹੈ। ਉਨ੍ਹਾਂ ਸਬੰਧਿਤ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਇਸ ਸਬੰਧੀ ਕਾਨਫਰੰਸ, ਸੈਮੀਨਾਰ ਜਾਂ ਨੁੱਕੜ ਪ੍ਰੋਗਰਾਮ ਕਰਵਾਏ ਜਾਣ ਤਾਂ ਜੋ ਭੱਠਿਆਂ ਜਾਂ ਕਾਰਖਾਨਿਆਂ ਵਿੱਚ ਕੰਮ ਕਰਨ ਵਾਲੇ ਮਜ਼ਦੂਰਾਂ ਨੂੰ ਬੱਚਿਆਂ ਦੀ ਪੜਾਈ ਸਬੰਧੀ ਜਾਗਰੂਕ ਕੀਤਾ ਜਾ ਸਕੇ।ਸ਼੍ਰੀ ਅਮਿਤ ਕੁਮਾਰ ਨੇ ਸਬੰਧਿਤ ਅਧਿਕਾਰੀਆਂ ਨੂੰ ਭੱਠਿਆਂ ਅਤੇ ਕਾਰਖ਼ਾਨਿਆਂ ਦੀ ਗਿਣਤੀ ਕਰਨ ਦੀ ਵੀ ਹਦਾਇਤ ਕੀਤੀ ਤਾਂ ਜੋ ਇਨ੍ਹਾਂ ਵਿੱਚ ਮਜ਼ਦੂਰੀ ਕਰ ਰਹੇ ਵਿਅਕਤੀਆਂ ਦੇ ਬੱਚਿਆਂ ਨੂੰ ਮੁਫ਼ਤ ਵਰਦੀ, ਬੂਟ ਅਤੇ ਬਸਤੇ ਮੁਹੱਈਆ ਕਰਵਾਏ ਜਾ ਸਕਣ ਅਤੇ ਇਨ੍ਹਾਂ ਬੱਚਿਆਂ ਨੂੰ ਨੇੜੇ ਦੇ ਸਕੂਲਾਂ ਵਿੱਚ ਮੁਫ਼ਤ ਸਿੱਖਿਆ ਦਿੱਤੀ ਜਾ ਸਕੇ। ਉਨ੍ਹਾਂ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਹਦਾਇਤ ਕਰਦਿਆਂ ਕਿਹਾ ਕਿ ਭੱਠਿਆਂ ਅਤੇ ਕਾਰਖਾਨਿਆਂ ਵਿੱਚ ਜ਼ਿਆਦਾਤਰ ਬਾਹਰਲੇ ਰਾਜਾਂ ਤੇ ਮਜ਼ਦੂਰ ਹੀ ਕੰਮ ਕਰਦੇ ਹਨ, ਇਸ ਲਈ ਇਨ੍ਹਾਂ ਬੱਚਿਆਂ ਦੀ ਪੜਾਈ ਲਈ ਸਪੈਸ਼ਲ ਹਿੰਦੀ ਅਧਿਆਪਕ ਮੁਹੱਈਆ ਕਰਵਾਇਆ ਜਾਵੇ।ਉਨ੍ਹਾਂ ਕਿਰਤ ਇੰਸਪੈਕਟਰ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਹ ਸਮੇਂ-ਸਮੇਂ 'ਤੇ ਭੱਠਿਆਂ ਅਤੇ ਕਾਰਖਾਨਿਆਂ ਵਿੱਚ ਜਾ ਕੇ ਨਿਰੀਖਣ ਕਰਨ ਕਿ ਉਥੇ ਕੋਈ ਵੀ 14 ਸਾਲ ਤੋਂ ਘੱਟ ਉਮਰ ਦੇ ਬੱਚੇ ਤੋਂ ਬਾਲ ਮਜ਼ਦੂਰੀ ਤਾਂ ਨਹੀਂ ਕਰਵਾਈ ਜਾ ਰਹੀ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਬਾਲ ਮਜ਼ਦੂਰੀ ਨਹੀਂ ਹੋਣ ਦਿੱਤੀ ਜਾਵੇਗੀ ਅਤੇ ਜਿਸ ਅਦਾਰੇ ਵਿਚ ਬਾਲਾਂ ਤੋਂ ਕੰਮ ਕਰਵਾਉਂਦੇ ਮਾਲਕ ਫੜੇ ਗਏ, ਉਨ੍ਹਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਭਵਿੱਖ ਵਿਚ ਵੀ ਵੱਡੇ ਪੱਧਰ 'ਤੇ ਜ਼ਿਲ੍ਹੇ ਦੇ ਅਦਾਰਿਆਂ ਦੀ ਜਾਂਚ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਨਿੱਕੇ-ਨਿੱਕੇ ਬੱਚਿਆਂ ਨੂੰ ਪੜ੍ਹਾਈ ਵੱਲ ਲਾਉਣਾ ਚਾਹੀਦਾ ਹੈ, ਨਾ ਕਿ ਕੰਮ ਕਰਵਾਉਣਾ ਚਾਹੀਦਾ

Post a Comment