ਭੀਖੀ,27ਨਵੰਬਰ-( ਬਹਾਦਰ ਖਾਨ )- ਨੌਜਵਾਨ ਵਰਗ ਨੂੰ ਨਸ਼ਿਆਂ ਤੋਂ ਪ੍ਰਹੇਜ ਕਰਕੇ ਖੇਡਾਂ ਵੱਲ ਪ੍ਰੇਰਿਤ ਹੋ ਕੇ ਆਪਣੇ ਸੂਬੇ ਦਾ ਨਾਂ ਚਮਕਾਉਣਾ ਚਾਹੀਦਾ ਹੈ ਕਿਉਂਕਿ ਪੰਜਾਬ ਦੇ ਉਪਮੁੱਖਮੰਤਰੀ ਸੁਖਬੀਰ ਸਿੰਘ ਬਾਦਲ ਦੀ ਦੂਰਅੰਦੇਸ਼ੀ ਸੋਚ ਸਦਕਾ ਖਿਡਾਰੀਆਂ ਨੂੰ ਨਗਦ ਇਨਾਮਾਂ ਦੇ ਨਾਲ ਨਾਲ ਨੌਕਰੀਆਂ ਅਤੇ ਹੋਰ ਵਿਸ਼ੇਸ਼ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ ਅਤੇ ਪੰਜਾਬ ਸਰਕਾਰ ਵਲੋਂ ਹਰ ਇੱਕ ਖੇਡ ਨੂੰ ਪ੍ਰਫੁਲਿਤ ਕਰਨ ਲਈ ਹਰ ਜਿਲ•ੇ ਵਿੱਚ ਆਧੁਨਿਕ ਖੇਡ ਸਟੇਡੀਅਮਾਂ ਦੀ ਉਸਾਰੀ ਕੀਤੀ ਜਾ ਰਹੀ ਹੈ ਤਾਂ ਕਿ ਨੌਜਵਾਨ ਖੇਡਾਂ ਲਈ ਖੇਡ ਸਟੇਡੀਅਮਾਂ ਅੰਦਰ ਜਾ ਕੇ ਰੋਜਾਨਾ ਅਭਿਆਸ ਕਰ ਸਕਣ। ਇਹ ਪ੍ਰਗਟਾਵਾ ਯੂਥ ਅਕਾਲੀ ਦਲ (ਬ) ਦੇ ਸਰਕਲ ਪ੍ਰਧਾਨ ਕੁਲਸ਼ੇਰ ਸਿੰਘ ਰੂਬਲ ਨੇ ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨਾਂ ਕਿਹਾ ਕਿ ਪੰਜਾਬ ਦੇ ਉਪਮੁੱਖਮੰਤਰੀ ਅਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪੰਜਾਬ ਦੀ ਮਾਂ ਖੇਡ ਕਬੱਡੀ ਨੂੰ ਉਤਸ਼ਾਹਿਤ ਕੀਤੇ ਜਾਣ ਨਾਲ ਅੱਜ ਨੌਜਵਾਨ ਵਰਗ ਖੇਡਾਂ ਵੱਲ ਵਧੇਰੇ ਤਵੱਜੋ ਦੇ ਰਿਹਾ ਹੈ ਅਤੇ ਉਨਾਂ ਦੀ ਸੋਚ ਸਦਕਾ ਹੀ ਪੰਜਾਬ ਅੰਦਰ ਤੀਜਾ ਅੰਤਰਰਾਸ਼ਟਰੀ ਕਬੱਡੀ ਕੱਪ ਆਯੋਜਿਤ ਕੀਤਾ ਜਾ ਰਿਹਾ ਹੈ ਜਿਸ ਵਿੱਚ ਦੇਸ਼ ਵਿਦੇਸ਼ਾਂ ਦੀਆਂ ਟੀਮਾਂ ਭਾਗ ਲੈ ਰਹੀਆਂ ਹਨ। ਉਨਾਂ ਸਮਾਜਿਕ ਬੁਰਾਈਆਂ ਦੇ ਨਾਲ ਨਾਲ ਨਸ਼ੇ ਦੇ ਵਧ ਰਹੇ ਰੁਝਾਨ ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਨਸ਼ਿਆਂ ਨੇ ਸਮਾਜ ਦੀ ਨੌਜਵਾਨ ਪੀੜੀ ਅਤੇ ਆਉਣ ਵਾਲੇ ਦੇਸ਼ ਦੇ ਭਵਿੱਖ ਨੂੰ ਖੋਖਲਾ ਕਰ ਕੇ ਰੱਖ ਦਿੱਤਾ ਹੈ। ਉਨਾਂ ਕਿਹਾ ਕਿ ਸਮਾਜਿਕ ਬੁਰਾਈਆਂ ਪ੍ਰਤੀ ਲੋਕ ਜਾਗਰੂਕਤਾ ਦੇ ਨਾਲ ਨਾਲ ਨਸ਼ਿਆਂ ਪ੍ਰਤੀ ਨੌਜਵਾਨਾਂ ਵਿੱਚ ਜਾਗਰੂਕਤਾ ਲਿਆਉਣਾ ਸਮੇਂ ਦੀ ਮੁੱਖ ਲੋੜ ਹੈ। ਉਨਾਂ ਕਿਹਾ ਕਿ ਯੂਥ ਅਕਾਲੀ ਦਲ ਭੀਖੀ ਸਰਕਲ ਅੰਦਰ ਵੀ ਨੌਜਵਾਨਾਂ ਦੀ ਇਕੱਤਰਤਾ ਕਰਕੇ ਨਸ਼ਿਆਂ ਵਰਗੀ ਭਿਆਨਕ ਬਿਮਾਰੀ ਬਾਰੇ ਜਾਗਰੂਕਤਾ ਕੈਂਪਾਂ ਦਾ ਆਯੋਜਨ ਕਰਕੇ ਨੌਜਵਾਨਾਂ ਨੂੰ ਜਾਗਰੂਕ ਕਰੇਗੀ। ਉਨਾਂ ਸਥਾਨਕ ਸਿਵਲ ਹਸਪਤਾਲ ਵਿਖੇ ਡਾ. ਹਰਦੀਪ ਸ਼ਰਮਾਂ ਮੈਡੀਕਲ ਅਫਸਰ ਅਤੇ ਸਰਜਨ ਦੀ ਸਥਾਈ ਨਿਯੁਕਤੀ ਕੀਤੇ ਜਾਣ ਤੇ ਖੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਡਾ. ਸ਼ਰਮਾਂ ਦੀ ਨਿਯੁਕਤੀ ਨਾਲ ਭੀਖੀ ਇਲਾਕੇ ਨੂੰ ਇੱਕ ਵੱਡਾ ਫਾਇਦਾ ਹੋਵੇਗਾ। ਉਨਾਂ ਇਸ ਨਿਯੁਕਤੀ ਤੇ ਪੰਜਾਬ ਦੇ ਮੁੱਖਮੰਤਰੀ ਪ੍ਰਕਾਸ਼ ਸਿੰਘ ਬਾਦਲ, ਉਪਮੁੱਖਮੰਤਰੀ ਸੁਖਬੀਰ ਸਿੰਘ ਬਾਦਲ, ਯੂਥ ਅਕਾਲੀ ਦਲ ਦੇ ਪ੍ਰਧਾਨ ਬਿਕਰਮਜੀਤ ਸਿੰਘ ਮਜੀਠੀਆ, ਸੰਸਦ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ, ਸਿਹਤ ਮੰਤਰੀ ਮਦਨ ਮੋਹਨ ਮਿੱਤਲ, ਹਲਕਾ ਵਿਧਾਇਕ ਪ੍ਰੇਮ ਮਿੱਤਲ ਅਤੇ ਜਿਲ•ਾ ਯੂਥ ਅਕਾਲੀ ਦਲ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਬਣਾਂਵਾਲੀ ਦਾ ਧੰਨਵਾਦ ਕੀਤਾ। ਇਸ ਮੌਕੇ ਉਨਾਂ ਨਾਲ ਦਿਹਾਤੀ ਸਰਕਲ ਦੇ ਪ੍ਰਧਾਨ ਬਲਵਿੰਦਰ ਸਿੰਘ ਹੀਰੋ ਕਲਾ, ਰਣਜੀਤ ਸਿੰਘ ਪੱਪੀ, ਹਰਦੀਪ ਸਿੰਘ ਨੰਬਰਦਾਰ, ਲਾਭ ਸਿੰਘ ਕਲੇਰ, ਕਰਨ ਭੀਖੀ, ਅਸ਼ਵਨੀ ਬਾਂਸਲ, ਸਿਕੰਦਰ ਸਿੰਘ ਚਹਿਲ, ਸੁਖਦੀਪ ਸਿੰਘ, ਕਰਨੈਲ ਦਾਸ ਬਾਵਾ ਆਦਿ ਹਾਜਰ ਸਨ।

Post a Comment