ਚੰਡੀਗੜ੍ਹ 2' ਨਵੰਬਰ (ਰਣਜੀਤ ਸਿੰਘ ਧਾਲੀਵਾਲ) ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ਼੍ਰੀ ਮਦਨ ਮੋਹਨ ਮਿੱਤਲ ਦੀ ਪ੍ਰਧਾਨਗੀ ਹੇਠ ਅੱਜ ਪੰਜਾਬ ਨਿਰੋਗੀ ਸੁਸਾਇਟੀ (ਪੀ.ਐਨ.ਐਸ) ਦੀ ਗਵਰਨਿੰਗ ਬਾਡੀ ਦੀ ਮੀਟਿੰਗ ਹੋਈ ਜਿਸ ਵਿਚ ਮੈਕਸ ਹਸਪਤਾਲਾਂ ਅਤੇ ਦਾਨ ਤੋਂ ਇਕੱਤਰ ਹੋਈ ਰਾਸ਼ੀ ਸਬੰਧੀ ਨੀਤੀ ਨੂੰ ਮੰਜੂਰੀ ਦਿੱਤੀ ਗਈ ਜਿਸ ਦੀ ਵਰਤੋਂ ਨੀਲੇ ਕਾਰਡ ਧਾਰਕਾਂ ਨੂੰ ਮੈਡੀਕਲ ਤੇ ਵਿੱਤੀ ਸਹਾਇਤਾ ਦੇਣ ਲਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਬੀ.ਪੀ.ਐਲ ਤੋਂ ਹੇਠਾਂ ਮਰੀਜ਼ਾਂ ਨੂੰ ਸਿਹਤ ਸੇਵਾਵਾਂ ਸਬੰਧੀ ਯੋਜਨਾਵਾਂ ਦੀ ਪੂਰੀ ਤਰ੍ਹਾਂ ਵਰਤੋਂ ਨਾ ਹੋਣ ਸਬੰਧੀ ਕੇਂਦਰ ਸਰਕਾਰ ਕੋਲੋਂ ਅਨੇਕਾਂ ਵਾਰ ਮੰਗ ਕੀਤੀ ਗਈ ਹੈ ਕਿ ਉਹ ਬੀ.ਪੀ.ਐਲ ਸ਼੍ਰੇਣੀ ਦੇ ਮਰੀਜ਼ਾਂ ਦੇ ਇਲਾਜ਼ ਲਈ ਨਿਯਮਾਂ ਵਿਚ ਸੋਧ ਦੀ ਇਜਾਜਤ ਦੇਵੇ ਪਰ ਕੇਂਦਰ ਸਰਕਾਰ ਨੇ ਇਸ ਵੱਲ ਅਜੇ ਤੱਕ ਕੋਈ ਧਿਆਨ ਨਹੀਂ ਦਿੱਤਾ ਹੈ। ਉਨ੍ਹਾਂ ਕਿਹਾ ਕਿ ਵਰਤਮਾਨ ਸਮੇਂ ਸਰਕਾਰੀ ਮੈਡੀਕਲ ਕਾਲਜਾਂ ਅਤੇ ਹਸਪਤਾਲਾਂ ਵਿਚ ਇਲਾਜ਼ ਕਰਵਾਉਣ ਵਾਲੇ ਬੀ.ਪੀ.ਐਲ ਸ਼੍ਰੇਣੀ ਦੇ ਮਰੀਜ਼ਾਂ ਨੂੰ 1.5 ਲੱਖ ਰੁਪਏ ਤੱਕ ਦੀ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਸਕੀਮ ਸਿਰਫ ਬੀ.ਪੀ.ਐਲ ਪਰਿਵਾਰਾਂ ਤੱਕ ਹੀ ਸਿਮਤ ਹੋਣ ਕਾਰਨ ਲੋਕਾਂ ਦਾ ਇੱਕ ਵੱਡਾ ਵਰਗ ਇਸ ਦੇ ਲਾਭ ਪ੍ਰਾਪਤ ਨਹੀਂ ਕਰ ਪਾ ਰਿਹਾ ਹੈ। ਇਸ ਮੌਕੇ ਸਿਹਤ ਸੇਵਾਵਾਂ ਸਬੰਧੀ ਆਮ ਲੋਕਾਂ ਨੂੰ ਜਾਗਰੁਕ ਕਰਨ ਲਈ 4' ਲੱਖ ਰੁਪਏ ਦੀ ਯੋਜਨਾ ਨੂੰ ਵੀ ਮੰਜੂਰੀ ਦਿੱਤੀ ਗਈ ਜਿਸ ਵਿਚ ਇਲੈਕਟਰੋਨਿਕ ਮੀਡੀਆ ਦੇ ਰਾਹੀਂ ਲੋਕਾਂ ਨੂੰ ਸਰਕਾਰ ਵਲੋਂ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਬਾਰੇ ਦੱਸਿਆ ਜਾਵੇ। ਉਨ੍ਹਾਂ ਕਿਹਾ ਕਿ ਵਿਭਾਗ ਵਲੋਂ 23 ਤੋਂ 26 ਨਵੰਬਰ ਤੱਕ ਅਨੰਦਪੁਰ ਸਾਹਿਬ ਵਿਖੇ ਇੱਕ ਅਰੋਗਿਆ ਮੇਲਾ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਨੇ ਹਸਪਤਾਲਾਂ ਵਿਚ ਪੀਣ ਵਾਲੇ ਪਾਣੀ, ਫਰਨੀਚਰ ਆਦਿ ਮੁਹੱਈਆ ਕਰਵਾਉਣ ਦੀ ਲੋੜ ਤੇ ਜ਼ੋਰ ਦਿੱਤਾ। ਸਿਹਤ ਮੰਤਰੀ ਵਲੋਂ ਇਸ ਮੌਕੇ ਪੇਂਡੂ ਵਿਕਾਸ ਤੇ ਮੈਡੀਕਲ ਸਿੱਖਿਆ ਵਿਭਾਗ ਵਲੋਂ ਸਿਹਤ ਸਹੂਲਤਾਂ ਦੇਣ ਵਿਚ ਨਿਭਾਏ ਜਾ ਰਹੇ ਰੋਲ ਦੀ ਸ਼ਲਾਘਾ ਕੀਤੀ।

Post a Comment