ਅਨੰਦਪੁਰ ਸਾਹਿਬ, 16 ਨਵੰਬਰ (ਸੁਰਿੰਦਰ ਸਿੰਘ ਸੋਨੀ)ਦਿੱਲੀ ਦੇ ਪਾਵਨ ਗੁਰਦੁਆਰਾ ਸ਼੍ਰੀ ਰਕਾਬ ਗੰਜ ਸਾਹਿਬ ਵਿਖੇ ਕੋਰ ਗਰੁੱਪ ਦੀ ਮੀਟਿੰਗ ਦੋਰਾਨ ਲੜਾਈ ਝਗੜੇ ਦੀ ਵਾਪਰੀ ਘਟਨਾ ਸ਼ਰਮਨਾਕ,ਦੁਖਦਾਈ ਤੇ ਅੱਤ ਨਿੰਦਣਯੋਗ ਹੈ ਜੋ ਸਮੁੱਚੇ ਸਿੱਖ ਜਗਤ ਲਈ ਨਮੋਸ਼ੀ ਦਾ ਕਾਰਨ ਬਣੀ ਹੈ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਤਖਤ ਸ਼੍ਰੀ ਕੇਸਗੜ ਸਾਹਿਬ ਦੇ ਜਥੇਦਾਰ ਗਿ:ਤਰਲੋਚਨ ਸਿੰਘ ਨੇ ਕੀਤਾ। ਉਨਾਂ ਕਿਹਾ ਕਿ ਗੁਰੂ ਘਰ ਦੀ ਪਵਿੱਤਰਤਾ ਕਾਇਮ ਰੱਖਣੀ ਆਗੂਆਂ ਦਾ ਪਹਿਲਾ ਫਰਜ ਹੈ ਪਰ ਇਹ ਅੱਤ ਅਫਸੋਸ ਦੀ ਗੱਲ ਹੈ ਕਿ ਆਗੁੂਆਂ ਵਲੋ ਹੀ ਪਾਵਨ ਮਰਿਆਦਾ ਦੀਆਂ ਧੱਜੀਆਂ ਉਡਾਈਆਂ ਗਈਆਂ ਹਨ। ਉਨਾਂ ਕਿਹਾ ਕਿ ਇਸ ਘਟਨਾ ਨਾਲ ਸ਼ਰਧਾਲੁੂਆਂ ਦੇ ਮਨਾਂ ਨੂੰ ਗਹਿਰੀ ਠੇਸ ਪਹੁੰਚੀ ਹੈ। ਗਿ:ਤਰਲੋਚਨ ਸਿੰਘ ਨੇ ਕਿਹਾ ਕਿ ਗੁਰੂ ਘਰਾਂ ਵਿਚ ਸੇਵਾ ਸਿਮਰਨ ਹੁੰਦਾ ਹੈ ਨਾ ਕਿ ਗੁੰਡਾ ਗਰਦੀ। ਉਨਾਂ ਕਿਹਾ ਕਿ ਇਸ ਘਟਨਾ ਦੀ ਪੂਰੀ ਜਾਂਚ ਹੋਣੀ ਚਾਹੀਦੀ ਹੈ ਤੇ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਹੋਣੀ ਚਾਹੀਦੀ ਹੈ।

Post a Comment