ਲੁਧਿਆਣਾ (ਸਤਪਾਲ ਸੋਨੀ) ਅਕਾਲੀ ਭਾਜਪਾ ਸਕਰਾਰ ਦੀਆਂ ਸਾਰਥਿਕ ਨੀਤੀਆਂ ਕਾਰਨ ਹੀ ਪੰਜਾਬ ਤਰੱਕੀ ਦੀਆਂ ਲੀਹਾਂ ਤੇ ਪੁੱਜਿਆ ਹੈ। ਇਨ ਵਿਚਾਰਾਂ ਦਾ ਪ੍ਰਗਟਾਵਾ ਭਾਜਪਾ ਦੇ ਯੂਵਾ ਨੇਤਾ ਅਤੇ ਮਹਾਤਮਾ ਰਾਵਣ ਯੂਥ ਫੈਡਰੇਸ਼ਨ ਦੇ ਪ੍ਰਧਾਨ ਰਵੀ ਬਾਲੀ ਨੇ ਕੀਤਾ। ਉਨ ਕਿਹਾ ਕਿ ਲੋਕਾਂ ਨੇ ਸੂਬਾ ਸਰਕਾਰ ਦੇ ਕੰਮਾਂ ਨੂੰ ਦੇਖਦੇ ਹੋਏ ਹੀ ਅਕਾਲੀ ਭਾਜਪਾ ਸਰਕਾਰ ਨੂੰ ਦੁਬਾਰਾ ਸੇਵਾ ਦਾ ਮੌਕਾ ਦਿੱਤਾ ਹੈ। ਉਨ•ਾਂ ਕਿਹਾ ਕੇਂਦਰ ਸਰਕਾਰ ਨੇ ਪੰਜਾਬ ਨਾਲ ਸਦਾ ਹੀ ਮਤਰੇਈ ਮਾਂ ਵਾਲਾ ਸਲੂਕ ਕੀਤਾ ਹੈ। ਉਨ•ਾਂ ਕਿਹਾ ਕਿ ਕੇਂਦਰ ਸਰਕਾਰ ਨੇ ਕਦੇ ਵੀ ਪੰਜਾਬ ਨੂੰ ਉਸਦਾ ਬਣਦਾ ਹੱਕ ਨਹੀਂ ਦਿੱਤਾ ਹੈ। ਉਨ•ਾਂ ਕਿਹਾ ਕਿ ਮਹਿੰਗਾਈ ਅਤੇ ਬੇਰੁਜ਼ਗਾਰੀ ਕੇਂਦਰ ਸਰਕਾਰ ਦੀਆਂ ਗਲਤ ਨੀਤੀਆਂ ਦਾ ਸਿੱਟਾ ਹੈ। ਉਨ•ਾ ਕਿਹਾ ਕਿ ਐਫ਼. ਡੀ. ਆਈ. ਦਾ ਸੜਕਾਂ ਤੋਂ ਸੰਸਦ ਤੱਕ ਵਿਰੋਧ ਕੀਤਾ ਜਾਵੇਗਾ। ਇਸ ਲਈ ਕਾਂਗਰਸੀ ਇਸਦਾ ਵਿਰੋਧ ਸਹਿਣ ਲਈ ਤਿਆਰ ਰਹਿਣ। ਵੀਰ ਰਵੀ ਬਾਲੀ ਨੇ ਕਿਹਾ ਕਿ ਐਫ. ਡੀ. ਆਈ. ਦੇ ਲਾਗੂ ਹੋਣ ਨਾਲ ਭਾਰਤੀ ਬਜ਼ਾਰ ਵਿਦੇਸ਼ੀਆਂ ਦੇ ਹੱਥ ਵਿਕ ਜਾਣਗੇ। ਉਨ•ਾਂ ਕਿਹਾ ਕਿ ਉਹ ਅਜਿਹਾ ਕਦੇ ਵੀ ਨਹੀਂ ਹੋਣ ਦੇਣਗੇ। ਉਨ•ਾਂ ਕਿਹਾ ਕਿ ਐਫ. ਡੀ. ਆਈ. ਨੂੰ ਰੱਦ ਕਰਵਾਉਣ ਲਈ ਭਾਜਪਾ ਵਰਕਰ ਧਰਨੇ ਲਾਉਣਗੇ । ਉਨ•ਾਂ ਕਿਹਾ ਕਿ ਸੂਬਾ ਸਰਕਾਰ ਲੋਕਾਂ ਨੂੰ ਨਸ਼ਿਆਂ ਪ੍ਰਤੀ ਜਾਗਰੂਕ ਕਰਨ ਲਈ ਕਈ ਅਹਿਮ ਅਤੇ ਠੋਸ ਕਦਮ ਉਠਾ ਰਹੀ ਹੈ। ਉਨ•ਾਂ ਕਿਹਾ ਕਿ ਸੂਬੇ ਵਿਚ ਵੱਧ ਤੋਂ ਵੱਧ ਨਸ਼ਾ ਛੁਡਾਉ ਕੇਂਦਰ ਸਥਾਪਿਤ ਕੀਤੇ ਜਾ ਰਹੇ ਹਨ। ਉਨ•ਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪ੍ਰਸ਼ਾਸ਼ਨ ਨੂੰ ਨਸ਼ਾ ਮੁਕਤ ਪੰਜਾਬ ਕਰਨ ਲਈ ਸਖ਼ਤ ਹਦਾਇਤਾਂ ਕੀਤੀਆਂ ਗਈਆਂ ਹਨ। ਨਸ਼ੇ ਦੇ ਵਪਾਰੀ ਕਿਸੇ ਵੀ ਕੀਮਤ ਤੇ ਬਖ਼ਸ਼ੇ ਨਹੀਂ ਜਾਣਗੇ ਅਤੇ ਉਨ•ਾਂ ਦੇ ਖਿਲਾਫ ਸਖ਼ਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ।

Post a Comment