ਕੋਟਕਪੂਰਾ/20ਨਵੰਬਰ/ਜੇ.ਆਰ.ਅਸੋਕ/ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵ ਤੋਂ ਜਾਣੂ ਕਰਾਉਣ ਲਈ ਵੱਖ-ਵੱਖ ਸਕੂਲਾਂ ਦੇ ਬੱਚਿਆਂ ਵੱਲੋਂ ਚੇਤਨਾ ਰੈਲੀਆਂ ਕੀਤੀਆਂ ਗਈਆਂ। ਇਸ ਕੜੀ ਤਹਿਤ ਕੋਟਕਪੂਰਾ ਤੋਂ ਥੋੜ•ੀ ਦੂਰ ਪੈਂਦੇ ਪਿੰਡ ਔਲਖ ਦੇ ਸਰਕਾਰੀ ਪ੍ਰਾਇਮਰੀ ਸਕੂਲ ਦੀ ਹੈੱਡ ਟੀਚਰ ਮੈਡਮ ਹਰਬੰਸ ਕੌਰ ਦੀ ਅਗਵਾਈ ਹੇਠ ਸਕੂਲ ਦੇ ਬੱਚਿਆਂ ਵੱਲੋਂ ਹੱਥਾਂ ’ਚ ਨਸ਼ਿਆਂ ਵਿਰੋਧੀ ਬੈਨਰ ਫੜ ਕੇ ਇਕ ਵਿਸ਼ਾਲ ਚੇਤਨਾਂ ਰੈਲੀ ਕੀਤੀ ਗਈ। ਇਸ ਦੌਰਾਨ ਬੱਚਿਆਂ ਨੇ ਨਾਹਰੇ ਲਾ ਕੇ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵ ਤੋਂ ਜਾਣੂ ਕਰਾਇਆ। ਇਸ ਤਰ•ਾਂ ਹੀ ਸਰਕਾਰੀ ਮਿਡਲ ਸਕੂਲ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਸਿਰਸੜੀ ਦੇ ਬੱਚਿਆਂ ਵੱਲੋਂ ਮਿਲ ਕੇ ਪਿੰਡ ਵਿਚ ਇਕ ਚੇਤਨਾ ਰੈਲੀ ਕੀਤੀ ਗਈ। ਇਸ ਦੌਰਾਨ ਪਿੰਡ ਦੀਆਂ ਗਲ਼ੀਆਂ ਵਿਚ ਨਸ਼ਿਆਂ ਵਿਰੋਧੀ ਨਾਹਰੇ ਲਾ ਕੇ ਬੱਚਿਆਂ ਨੇ ਲੋਕਾਂ ਨੂੰ ਸੁਚੇਤ ਕੀਤਾ। ਕੋਟਕਪੂਰਾਦੇ ਅਮਨ ਨਗਰ ਦੇ ਸਰਕਾਰੀ ਪ੍ਰਾਇਮਰੀ ਸਕੂਲ ਅਤੇ ਡਾ. ਚੰਦਾ ਸਿੰਘ ਮਰਵਾਹ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਵਿਖੇ ਵੀ ਵਿਦਿਆਥੀਆਂ ਵੱਲੋਂ ਚੇਤਨਾਂ ਰੈਲੀਆਂ ਕੀਤੀਆਂ ਗਈਆਂ। ਇਸ ਮੌਕੇ ਤੇ ਮੈਡਮ ਹਰਬੰਸ ਕੌਰ, ਪਿੰਡ ਦੀ ਸਰਪੰਚ ਜਸਵਿੰਦਰ ਕੌਰ, ਸਮਾਜ ਸੇਵੀ ਅਮਰ ਸਿੰਘ ਮਠਾੜੂ ਨੇ ਦੱਸਿਆ ਕਿ ਜੋ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਇਹ ਮੁਹਿੰਮ ਚਲਾਈ ਹੈ ਇਹ ਸਰਕਾਰ ਦਾ ਬਹੁਤ ਹੀ ਸ਼ਲਾਘਾਯੋਗ ਕਦਮ ਹੈ ਅਤੇ ਲੋਕਾਂਨੂੰ ਅਪੀਲ ਨੂੰ ਹੈ ਕਿ ਇਸ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਪੰਜਾਬ ਸਰਕਾਰ ਦਾ ਸਾਥ ਦੇਣ ਤਾਂ ਜੋ ਨਸ਼ਿਆਂ ਦਾ ਖ਼ਾਤਮਾ ਹੋ ਸਕੇ।
Post a Comment