ਨਾਭਾ, ਨਵੰਬਰ (ਜਸਬੀਰ ਸਿੰਘ ਸੇਠੀ)-ਦੀ ਪਟਿਆਲਾ ਵੈਲਫੇਅਰ ਸੋਸਾਇਟੀ ਦੇ ਚੇਅਰਮੈਨ ਸਤਬੀਰ ਸਿੰਘ ਖੱਟੜਾ ਨੇ ਅੱਜ ਪੰਜਾਬ ਦੇ ਸਾਬਕਾ ਅਕਾਲੀ ਮੰਤਰੀ ਰਾਜਾ ਨਰਿੰਦਰ ਸਿੰਘ ਦੀ ਸਿਹਤ ਦਾ ਹਾਲਚਾਲ ਪੁਛਿੱਆ। ਜਿਕਰਯੋਗ ਹੈ ਕਿ ਰਾਜਾ ਨਰਿੰਦਰ ਸਿੰਘ ਪਿਛਲੇ ਕੁਝ ਸਮੇ ਤੋ ਬੀਮਾਰ ਚਲ ਰਹੇ ਹਨ। ਇਸ ਮੋਕੇ ਤੇ ਐਡਵੋਕੇਟ ਸਤਬੀਰ ਸਿੰਘ ਖੱਟੜਾ ਨੇ ਰਾਜਾ ਨਰਿੰਦਰ ਸਿੰਘ ਦੀ ¦ਬੀ ਉਮਰ ਦੀ ਅਰਦਾਸ ਕੀਤੀ। ਇਸ ਮੌਕੇ ਤੇ ਪੱਤਰਕਾਰਾਂ ਦੇ ਨਾਲ ਗੱਲਬਾਤ ਕਰਦਿਆਂ ਐਡਵੋਕੇਟ ਸਤਬੀਰ ਸਿੰਘ ਖੱਟੜਾ ਨੇ ਆਖਿਆ ਕਿ ਆਗਾਮੀ ਲੋਕ ਸਭਾ ਚੋਣਾਂ ਵਿੱਚ ਅਕਾਲੀ ਦਲ ਦੇ ਉਮੀਦਵਾਰਾਂ ਦੀ ਜਿੱਤ ਨੂੰ ਯਕੀਨੀ ਬਣਾਉਣ ਲਈ ਵੱਡੇ ਪੱਧਰ ਤੇ ਨੌਜਵਾਨਾਂ ਨੂੰ ਅਤੇ ਯੂਥ ਅਕਾਲੀ ਵਰਕਰਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ। ਇਸ ਮੌਕੇ ਤੇ ਸੋਸਾਇਟੀ ਦੇ ਪ੍ਰਧਾਨ ਬਲਵਿੰਦਰ ਸਿੰਘ ਕੰਗ, ਚੇਅਰਮੈਨ ਗੁਰਦਿਆਲਇੰਦਰ ਸਿੰਘ ਬਿੱਲੂ, ਬੱਬੀ ਟਿਵਾਣਾ, ਬਬਲੂ ਬਾਰਨ,ਨਗਰ ਕੌਂਸਲ ਪ੍ਰਧਾਨ ਗੁਰਬਖਸੀਸ ਸਿੰਘ ਭੱਟੀ, ਗੁਰਚਰਨ ਸਿੰਘ ਘਮਰੌਦਾ, ਐਡਵੋਕੇਟ ਸਿਕੰਦਰ ਪ੍ਰਤਾਪ ਸਿੰਘ ਤੋ ਇਲਾਵਾ ਕਈ ਅਕਾਲੀ ਵਰਕਰ ਮੌਜੂਦ ਸਨ।
–ਨਾਭਾ ਵਿਖੇ ਸਾਬਕਾ ਮੰਤਰੀ ਰਾਜਾ ਨਰਿੰਦਰ ਸਿੰਘ ਦੀ ਸਿਹਤਯਾਬੀ ਬਾਰੇ ਪੁੱਛਦੇ ਹੋਏ ਦਿ ਪਟਿਆਲਾ ਵੈਲਫੇਅਰ ਸੋਸਾਇਟੀ ਦੇ ਚੇਅਰਮੈਨ ਸਤਬੀਰ ਸਿੰਘ ਖੱਟੜਾ।


Post a Comment