ਸ੍ਰੀ ਮੁਕਤਸਰ ਸਾਹਿਬ 20 ਨਵੰਬਰ (ਵਾਕਫ਼)ਸਰਕਾਰੀ ਮਿਡਲ ਅਤੇ ਪ੍ਰਾਇਮਰੀ ਸਕੂਲ ਅਕਾਲਗੜ੍ਹ ਵਿਖੇ ਸਾਂਝੇ ਰੂਪ ਵਿਚ ਨਸ਼ਾ ਵਿਰੋਧੀ ਦਿਵਸ ਮਨਾਇਆ ਗਿਆ। ਇਸ ਮੌਕੇ ਬੱਚਿਆਂ ਦੇ ਨਸ਼ਾ ਵਿਰੋਧੀ ਵਿਸ਼ੇ ਤੇ ਚਾਰਟ ਬਣਾਉਣ ਦੇ ਮੁਕਾਬਲੇ ਕਰਵਾਏ ਗਏ। ਦੋਵਾਂ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਪਿੰਡ ਵਿਚ ਨਸ਼ਾ ਵਿਰੋਧੀ ਰੈਲੀ ਦਾ ਆਯੋਜਨ ਕੀਤਾ ਗਿਆ। ਰੈਲੀ ਦੌਰਾਨ ਵਿਦਿਆਰਥੀਆਂ ਵੱਲੋਂ ਨਸ਼ਿਆਂ ਖਿਲਾਫ਼ ਨਾਅਰੇ ਲਗਾ ਕੇ ਪਿੰਡ ਦੇ ਲੋਕਾਂ ਨੂੰ ਨਸ਼ਿਆਂ ਤੋਂ ਸੁਚੇਤ ਕੀਤਾ ਗਿਆ। ਰੈਲੀ ਨੂੰ ਸੰਬੋਧਨ ਕਰਦਿਆਂ ਮਿਡਲ ਸਕੂਲ ਦੇ ਮੁੱਖ ਅਧਿਆਪਕ ਗੁਰਸ਼ਰਨ ਸਿੰਘ ਅਤੇ ਪ੍ਰਾਇਮਰੀ ਸਕੂਲ ਦੇ ਮੁੱਖ ਅਧਿਆਪਕ ਕੁਲਦੀਪ ਸਿੰਘ ਨੇ ਨਸ਼ਿਆਂ ਦੀ ਲਾਹਣਤ ਦੇ ਮਾਰੂ ਪ੍ਰਭਾਵਾਂ ਸਬੰਧੀ ਜਾਣਕਾਰੀ ਦਿੰਦਿਆਂ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਣਾ ਦਿੱਤੀ। ਇਸ ਮੌਕੇ ਤੇ ਵਿਦਿਆਰਥੀਆਂ ਤੋਂ ਇਲਾਵਾ ਮੈਡਮ ਕੁਲਦੀਪ ਕੌਰ, ਜਗਦੀਪ ਕੌਰ, ਸਾਹਿਲ ਗਰਗ ਅਤੇ ਸੰਦੀਪ ਕੁਮਾਰ ਵੀ ਮੌਜੂਦ ਸਨ।
ਤਸਵੀਰ - ਨਸ਼ਾ ਵਿਰੋਧੀ ਰੈਲੀ ਕਢਦੇ ਹੋਏ ਸਕੂਲੀ ਵਿਦਿਆਰਥੀ।
Post a Comment