ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਪਟਾਖ਼ੇ ਵੇਚਣ ਲਈ ਥਾਵਾਂ ਨਿਰਧਾਰਤ

Tuesday, November 06, 20120 comments

ਮਾਨਸਾ, 06 ਨਵੰਬਰ ( ):ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਅਮਿਤ ਢਾਕਾ ਨੇ ਫੋਜ਼ਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤਾ ਹੈ ਕਿ ਜ਼ਿਲ੍ਹਾ ਮਾਨਸਾ ਦੇ ਆਮ ਬਜ਼ਾਰਾਂ ਵਿੱਚ ਕਿਸੇ ਕਿਸਮ ਦੀ ਉਚੀ ਆਵਾਜ਼ ਵਾਲੇ ਪਟਾਖੇ, ਆਤਿਸ਼ਬਾਜੀ,ਜਿਨ੍ਹਾ ਵਿੱਚ ਬੰਬ ਅਤੇ ਮਿਜ਼ਾਇਲਾਂ ਸ਼ਾਮਲ ਹਨ, ਨੂੰ ਬਣਾਉਣ, ਸਟੋਰ ਕਰਨ, ਖਰੀਦਣ ਅਤੇ ਵੇਚਣ 'ਤੇ ਸਖ਼ਤ ਪਾਬੰਦੀ ਹੈ। ਹੁਕਮ ਵਿੱਚ ਉਨ੍ਹਾਂ ਕਿਹਾ ਕਿ ਦੀਵਾਲੀ ਦਾ ਤਿਉਹਾਰ ਮਨਾਉਣ ਲਈ ਆਮ ਤੌਰ 'ਤੇ ਜਨਤਾ ਪਬਲਿਕ ਵੱਲੋਂ ਪਟਾਖੇ, ਆਤਿਸ਼ਬਾਜੀ (ਬੰਬ ਤੇ ਮਿਜ਼ਾਇਲਾਂ) ਦਾ ਇਸਤੇਮਾਲ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਪਟਾਖ਼ਿਆਂ ਨਾਲ ਸ਼ੋਰ ਸ਼ਰਾਬਾ ਅਤੇ ਪ੍ਰਦੂਸ਼ਣ ਵੀ ਫੈਲਦਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਦੌਰਾਨ ਪਟਾਖ਼ੇ ਚਲਾਉਣ ਸਮੇਂ ਅੱਗ ਲੱਗਣ ਦੀਆਂ ਘਟਨਾਵਾਂ ਵੀ ਹੋਈਆਂ ਸਨ। ਸ਼੍ਰੀ ਢਾਕਾ ਨੇ ਕਿਹਾ ਕਿ ਪਾਬੰਦੀ ਅਤੇ ਸਾਵਧਾਨੀ ਤੋਂ ਬਿਨ੍ਹਾਂ ਹੁਣ ਵੀ ਆਮ ਜਨ-ਜੀਵਨ ਅਤੇ ਸੰਪਤੀ ਨੂੰ ਖ਼ਤਰਾ ਹੋ ਸਕਦਾ ਹੈ, ਇਸ ਲਈ ਇਸ ਸੰਭਾਵਿਤ ਖ਼ਤਰੇ ਤੋਂ ਬਚਣ ਲਈ ਜ਼ਿਲ੍ਹਾ ਮਾਨਸਾ ਵਿੱਚ ਅਣਅਧਿਕਾਰਤ ਸਥਾਨਾਂ 'ਤੇ ਪਟਾਖ਼ਿਆਂ, ਆਤਿਸ਼ਬਾਜੀ, ਬੰਬ ਅਤੇ ਮਿਜ਼ਾਇਲਾਂ ਦੇ ਬਣਾਉਣ, ਸਟੋਰ ਕਰਨ, ਖਰੀਦਣ ਅਤੇ ਵੇਚਣ 'ਤੇ ਸਖ਼ਤ ਮਨਾਹੀ ਹੈ।ਜ਼ਿਲ੍ਹਾ ਮੈਜਿਸਟ੍ਰੇਟ ਨੇ ਹੁਕਮ ਵਿੱਚ ਕਿਹਾ ਕਿ ਜ਼ਿਲ੍ਹਾ ਮਾਨਸਾ ਅੰਦਰ ਸਿਰਫ਼ ਨਿਰਧਾਰਤ ਥਾਵਾਂ 'ਤੇ ਹੀ ਛੋਟੇ ਪਟਾਖ਼ਿਆਂ ਨੂੰ ਵੇਚਿਆ ਜਾ ਸਕਦਾ ਹੈ। ਉਨ੍ਹਾ ਕਿਹਾ ਕਿ ਮਾਨਸਾ ਸ਼ਹਿਰ ਵਿੱਚ ਦੁਸ਼ਹਿਰਾ ਗਰਾਊਂਡ (ਪੁਰਾਣਾ), ਦਸ਼ਮੇਸ਼ ਪਬਲਿਕ ਸਕੂਲ, ਮੇਨ ਦਾਣਾ ਮੰਡੀ, ਖ਼ਾਲਸਾ ਹਾਈ ਸਕੂਲ ਦੇ ਗਰਾਊਂਡ ਵਿਖ ਹੀ ਪਟਾਖ਼ੇ ਵੇਚੇ ਜਾ ਸਕਦੇ ਹਨ। ਉਨ੍ਹਾ ਕਿਹਾ ਕਿ ਭੀਖੀ 'ਚ ਰਾਮਲੀਲਾ ਗਰਾਊਂਡ ਤੇ ਬੱਸ ਸਟੈਂਡ ਦੀ ਦੱਖਣ ਵਾਲੀ ਸਾਈਡ 'ਤੇ, ਬੁਢਲਾਡਾ ਵਿਖੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਤੇ ਰਾਮਲੀਲਾ ਗਰਾਊਂਡ 'ਚ, ਬਰੇਟਾ ਵਿਖੇ ਪੁਲਿਸ ਥਾਣਾ ਬਰੇਟਾ ਦੇ ਨਜ਼ਦੀਕ ਖੱਬੇ ਪਾਸੇ ਖ਼ਾਲੀ ਜਗ੍ਹਾਂ 'ਤੇ ਅਤੇ ਸ਼੍ਰੀ ਕ੍ਰਿਸ਼ਨਾ ਗਊਸ਼ਾਲਾ, ਬੋਹਾ ਵਿਖੇ ਪੰਜਾਬ ਮਹਾਂਵੀਰ ਦਲ ਗਰਾਊਂਡ, ਸਰਦੂਲਗੜ੍ਹ ਵਿਖੇ ਸਰਕਾਰੀ ਸੈਕੰਡਰੀ ਸਕੂਲ (ਲੜਕੇ) ਅਤੇ ਝੁਨੀਰ ਵਿਖੇ ਡੇਰਾ ਬਾਬਾ ਧਿਆਨ ਦਾਸ ਸਟੇਡੀਅਮ ਵਿਖੇ ਹੀ ਪਟਾਖ਼ੇ ਵੇਚੇ ਜਾਣਗੇ।ਸ਼੍ਰੀ ਢਾਕਾ ਨੇ ਹੁਕਮ ਵਿੱਚ ਕਿਹਾ ਕਿ ਮਾਨਯੋਗ ਸੁਪਰੀਮ ਕੋਰਟ ਆਫ਼ ਇੰਡੀਆ ਅਤੇ ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਵਿੱਚ ਨਿਰਧਾਰਤ ਕੀਤੀਆਂ ਥਾਵਾਂ ਤੋਂ ਇਲਾਵਾ ਹੋਰ ਕਿਸੇ ਥਾਂ ਦੀ ਵਰਤੋਂ ਨਹੀਂ ਕੀਤੀ ਜਾ ਸਕੇਗੀ। ਉਨ੍ਹਾਂ ਕਿਹਾ ਕਿ ਵਿਦਿੱਅਕ ਸੰਸਥਾਵਾਂ ਤੇ ਹਸਪਤਾਲਾਂ ਦੇ ਨਜ਼ਦੀਕ ਹਰ ਸਮੇਂ ਅਤੇ ਆਮ ਥਾਵਾਂ 'ਤੇ ਰਾਤ ਨੂੰ 10 ਵਜੇ ਤੋਂ ਸਵੇਰੇ 6 ਵਜੇ ਤੱਕ ਪਟਾਖੇ ਚਲਾਉਣ 'ਤੇ ਪੂਰਨ ਪਾਬੰਦੀ ਹੋਵੇਗੀ। ਉਨ੍ਹਾਂ ਕਿਹਾ ਕਿ ਨਿਰਧਾਰਤ ਕੀਤੀਆਂ ਥਾਵਾਂ 'ਤੇ ਛੋਟੇ ਪਟਾਖੇ ਵੇਚਣ ਲਈ ਸਬੰਧਤ ਐਸ.ਡੀ.ਐਮ. ਨਿਯਮਾਂ ਅਨੁਸਾਰ ਫੀਸ ਜਮ੍ਹਾਂ ਕਰਵਾ ਕੇ ਦੁਕਾਨਦਾਰਾਂ ਨੂੰ ਆਰਜ਼ੀ ਲਾਈਸੰਸ ਜਾਰੀ ਕਰਨਗੇ। ਇਹ ਹੁਕਮ 10 ਦਸੰਬਰ ਤੱਕ ਲਾਗੂ ਰਹੇਗਾ।
Share this article :

Post a Comment

 
Support : Creating Website | Johny Template | Mas Template
Copyright © 2011. SAFALSOCHNEWS - All Rights Reserved
Template Created by Creating Website Published by Mas Template
Proudly powered by Blogger