ਮੈਡੀਕਲ ਕੈਂਪ ਲਗਾਉਣ ਲਈ ਸਮਾਜ ਸੇਵੀ ਸੰਸਥਾਵਾਂ ਅੱਗੇ ਆਉਣ - ਅਟਵਾਲ

Monday, November 19, 20120 comments


ਖੰਨਾ / ਸਮਰਾਲਾ, 17 ਨਵੰਬਰ (   ਥਿੰਦ / ਉਟਾਲ  )  ਸ੍ਰ. ਚਰਨਜੀਤ ਸਿੰਘ ਅਟਵਾਲ ਸਪੀਕਰ ਪੰਜਾਬ ਵਿਧਾਨ ਸਭਾ ਨੇ ਕਿਹਾ ਕਿ ਪਿੰਡਾਂ ਵਿੱਚ ਮੈਡੀਕਲ ਕੈਂਪ ਲਗਾ ਕੇ ਗਰੀਬ ਲੋਕਾਂ ਦਾ ਇਲਾਜ਼ ਕਰਨਾ ਮਾਨਵਤਾ ਦੀ ਸਭ ਤੋਂ ਵੱਡੀ ਸੇਵਾ ਹੈ ਅਤੇ ਅਜਿਹੇ ਮੈਡੀਕਲ ਕੈਂਪ ਲਗਾਉਣ ਲਈ ਸਮਾਜ ਸੇਵੀ ਸੰਸਥਾਵਾਂ ਨੂੰ ਅੱਗੇ ਆਉਣਾ ਚਾਹੀਦਾ ਹੈ।  ਸ੍ਰ. ਅਟਵਾਲ ਅੱਜ ਪਿੰਡ ਸਿਆੜ ਵਿਖੇ ਪੇਂਡੂ ਵਿਕਾਸ ਅਤੇ ਮੁਲਾਜ਼ਮ ਭਲਾਈ ਸੰਸਥਾ ਵੱਲੋਂ ਪੁਨਰ ਜਂੋਤ ਆਈ ਬੈਂਕ ਸੋਸਾਇਟੀ ਦੇ ਮੈਡੀਕਲ ਡਾਇਰੈਕਟਰ ਡਾ. ਰਾਮੇਸ਼ ਮਨਸੂਰਾਂ ਵਾਲੇ ਦੇ ਸਹਿਯੋਗ ਨਾਲ ਲਗਾਏ ਗਏ ਅੱਖਾਂ ਦੇ 17ਵੇਂ ਮੁਫਤ ਚੈਕ-ਅਪ ਕੈਂਪ ਦਾ ਉਦਘਾਟਨ ਕਰਨ ਉਪਰੰਤ ਇੱਕ ਪ੍ਰਭਾਵਸ਼ਾਲੀ ਸਮਾਗਮ ਨੂੰ ਸੰਬੋਧਨ ਕਰ ਰਹੇ ਸਨ।  ਸ੍ਰ. ਅਟਵਾਲ ਨੇ ਪੁਨਰ ਜੋਤ ਆਈ ਬੈਂਕ ਸੋਸਾਇਟੀ ਦੇ ਮੈਡੀਕਲ ਡਾਇਰੈਕਟਰ ਸ੍ਰੀ ਰਾਮੇਸ਼ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਸੰਸਥਾ ਵੱਲੋਂ ਵੱਖ-ਵੱਖ ਪਿੰਡਾਂ ਵਿੱਚ ਕੈਂਪ ਲਗਾ ਕੇ ਲੋਕਾਂ ਦੀਆਂ ਅੱਖਾਂ ਦੀਆਂ ਬਿਮਾਰੀਆਂ ਦਾ ਇਲਾਜ਼ ਕੀਤਾ ਜਾਂਦਾ ਹੈ ਅਤੇ ਚੰਗੀਆਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਂਦੀਆਂ ਹਨ। ਉਹਨਾਂ ਨੇ ਪਿੰਡ ਦੀ ਪੇਂਡੂ ਵਿਕਾਸ ਅਤੇ ਮੁਲਾਜ਼ਮ ਭਲਾਈ ਸੰਸਥਾ ਦੀ ਪ੍ਰਸੰਸਾਂ ਕਰਦਿਆਂ ਕਿਹਾ ਕਿ ਇਹਨਾਂ ਤੋ ਸੇਧ ਲੈ ਕੇ ਹੋਰ ਸਮਾਜ ਸੇਵੀ ਸੰਸਥਾਵਾਂ ਨੂੰ ਲੋਕ ਭਲਾਈ ਕੰਮਾਂ ਲਈ ਅੱਗੇ ਆਉਣਾ ਚਾਹੀਦਾ ਹੈ।  ਸ੍ਰ. ਅਟਵਾਲ ਨੇ ਕਿਹਾ ਕਿ ਸ੍ਰੋਮਣੀ ਅਕਾਲੀ ਦਲ-ਭਾਜਪਾ ਸਰਕਾਰ ਦਾ ਮੁੱਖ ੲੈਜੰਡਾ ਪੰਜਾਬ ਦਾ ਸਰਵ-ਪੱਖੀ ਵਿਕਾਸ ਕਰਨਾ ਹੈ ਅਤੇ ਆਉਂਦੇ ਤਿੰਨ ਸਾਲਾਂ ਦੌਰਾਨ ਰਾਜ ਦੇ ਸਾਰੇ ਪਿੰਡਾਂ ਨੂੰ ਸਾਰੀਆਂ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਕੇ ਪਿੰਡਾਂ ਨੂੰ ਮਾਡਲ ਗਰਾਮ ਵੱਜੋਂ ਵਿਕਸਿਤ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਜਲਦੀ ਹੀ ਪਾਇਲ ਹਲਕੇ ਦੇ ਪਿੰਡਾਂ ਨੂੰ ਵਿਕਾਸ ਕਾਰਜ਼ਾਂ ਲਈ ਗ੍ਰਾਂਟਾਂ ਦਿੱਤੀਆਂ ਜਾਣਗੀਆਂ। ਅੱਜ ਦੇ ਕੈਂਪ ਵਿੱਚ ਡਾ. ਰਾਮੇਸ਼ ਦੀ ਅਗਵਾਈ ਹੇਠ 300 ਮਰੀਜ਼ਾਂ ਦਾ ਚੈਕ-ਅੱਪ ਕੀਤਾ ਗਿਆ ਅਤੇ 25 ਮਰੀਜ਼ਾਂ ਦੀਆਂ ਅੱਖਾਂ ਦੇ ਮੁਫਤ ਲੈਨਜ਼ ਲਗਾਏ ਗਏ ਤੇ ਲੌੜਵੰਦ ਮਰੀਜ਼ਾਂ ਨੂੰ ਮੁਫਤ ਦਵਾਈਆਂ ਦਿੱਤੀਆਂ ਗਈਆਂ। ਇਸ ਮੌਕੇ ਤੇ ਸ੍ਰੀ ਰਘਬੀਰ ਸਿੰਘ ਸਹਾਰਨ ਮਾਜ਼ਰਾ ਮੈਬਰ ਐਸ.ਜੀ.ਪੀ.ਸੀ., ਪੇਂਡੂ ਵਿਕਾਸ ਅਤੇ ਮੁਲਾਜ਼ਮ ਭਲਾਈ ਸੰਸਥਾ ਦੇ ਪ੍ਰਧਾਨ ਸ੍ਰ. ਗੁਰਮੇਲ ਸਿੰਘ, ਜਨਰਲ ਸਕੱਤਰ ਹਰਪ੍ਰੀਤ ਸਿੰਘ ਪੰਧੇਰ, ਸ੍ਰ. ਕਮਿੱਕਰ ਸਿੰਘ, ਬਲਵਿੰਦਰ ਸਿੰਘ, ਬਲਜਿੰਦਰ ਸਿੰਘ, ਸਿੰਗਾਰਾ ਸਿੰਘ, ਕੈਪਟਨ ਬਲਵੀਰ ਸਿੰਘ, ਅਵਤਾਰ ਸਿੰਘ, ਡਾ. ਗੁਲਜ਼ਾਰ ਸਿੰਘ ਪੰਧੇਰ ਅਤੇ ਕੁਲਦੀਪ ਸਿੰਘ ਹਾਜ਼ਰ ਸਨ। 





Share this article :

Post a Comment

 
Support : Creating Website | Johny Template | Mas Template
Copyright © 2011. SAFALSOCHNEWS - All Rights Reserved
Template Created by Creating Website Published by Mas Template
Proudly powered by Blogger