ਅਜੀਤਗੜ੍ਹ 10 ਨਵੰਬਰ-ਸ. ਸੁਖਦੇਵ ਸਿੰਘ ਗਿੱਲ ਵੈਲਫੇਅਰ ਕਲੱਬ (ਰਜ਼ਿ.) ਮੁਹਾਲੀ ਵੱਲੋਂ 14ਵਾਂ ਸ. ਸੁਖਦੇਵ ਸਿੰਘ ਗਿੱਲ ਯਾਦਗਾਰੀ ਖੇਡ ਮੇਲਾ 16 ਤੋਂ 18 ਨਵੰਬਰ ਤੱਕ ਦੁਸਹਿਰਾ ਗਰਾਉਂਡ ਫੇਸ-8 ਮੁਹਾਲੀ ਕਰਵਾਇਆ ਜਾ ਰਿਹਾ ਹੈ ਜਿਸ ਵਿੱਚ ਕਬੱਡੀ, ਗੱਤਕਾ, ਕੁੱਤਿਆਂ ਦੀਆਂ ਦੌੜਾਂ, ਵਾਲੀਬਾਲ, ਅਥਲੈਟਿਕਸ, ਸੀਪ ਅਤੇ ਦਸਤਾਰ ਸਜਾਉਣ ਦੇ ਮੁਕਾਬਲੇ ਕਰਵਾਏ ਜਾਣਗੇ। ਅੱਜ ਇੱਥੇ ਇਹ ਜਾਣਕਾਰੀ ਵੈਲਫੇਅਰ ਕਲੱਬ ਦੇ ਚੇਅਰਮੈਨ ਅਤੇ ਜ਼ਿਲ੍ਹਾ ਗੱਤਕਾ ਐਸੋਸੀਏਸ਼ਨ ਦੇ ਪ੍ਰਧਾਨ ਸ. ਫੂਲਰਾਜ ਸਿੰਘ ਨੇ ਦਿੱਤੀ। ਉਨਾਂ ਦੱਸਿਆ ਕਿ ਨੌਜਵਾਨਾਂ ਨੂੰ ਅਮੀਰ ਵਿਰਸੇ ਨਾਲ ਜੋੜਨ ਅਤੇ ਵਿਰਾਸਤੀ ਸਿੱਖ ਮਾਰਸ਼ਲ ਆਰਟ ਗੱਤਕੇ ਦੀ ਪ੍ਰਫੁੱਲਤਾ ਲਈ ਪੰਜਾਬ ਗੱਤਕਾ ਐਸੋਸੀਏਸ਼ਨ (ਰਜਿ.) ਵੱਲੋਂ ਆਰੰਭੀ ਵਿਰਸਾ ਸੰਭਾਲ ਲੜੀ ਅਧੀਨ ਜ਼ਿਲ੍ਹਾ ਗੱਤਕਾ ਐਸੋਸੀਏਸ਼ਨ (ਰਜਿ.) ਮੁਹਾਲੀ ਵੱਲੋਂ ਸ਼ੁੱਕਰਵਾਰ 16 ਨਵੰਬਰ ਨੂੰ ਦੁਸਿਹਰਾ ਗਰਾਉਂਡ ਫੇਸ-8 ਵਿਖੇ ਜ਼ਿਲ੍ਹਾ ਪੱਧਰੀ ਵਿਰਸਾ ਸੰਭਾਲ ਗੱਤਕਾ ਮੁਕਾਬਲੇ ਸਵੇਰੇ 9.00 ਵਜੇ ਤੋਂ ਸ਼ਾਮ 05.00 ਵਜੇ ਤੱਕ ਕਰਵਾਏ ਜਾਣਗੇ ਜਿਸ ਵਿੱਚ ਜ਼ਿਲ੍ਹੇ ਦੀਆਂ ਸਮੂਹ ਗੱਤਕਾ ਟੀਮਾਂ ਭਾਗ ਲੈਣਗੀਆਂ। ਇਸ ਸਬੰਧੀ ਅੱਜ ਇੱਥੇ ਜ਼ਿਲ੍ਹਾ ਗੱਤਕਾ ਐਸੋਸੀਏਸ਼ਨ ਦੀ ਮੀਟਿੰਗ ਹੇਠ ਹੋਈ ਜਿਸ ਵਿਚ ਮੀਤ ਪ੍ਰਧਾਨ ਸ. ਕੇਵਲ ਸਿੰਘ ਰਾਣਾ, ਜਨਰਲ ਸਕੱਤਰ ਸ. ਦਵਿੰਦਰ ਸਿੰਘ, ਅਮਰਜੀਤ ਸਿੰਘ ਵਿੱਤ ਸਕੱਤਰ ਅਤੇ ਸੰਯੁਕਤ ਸਕੱਤਰ ਸ. ਜਗਤਾਰ ਸਿੰਘ ਜੱਗੀ ਆਦਿ ਵੀ ਹਾਜਰ ਸਨ। ਗੱਤਕਾ ਫੈਡਰੇਸ਼ਨ ਆਫ਼ ਇੰਡੀਆ (ਰਜ਼ਿ.) ਵੱਲੋਂ ਪ੍ਰਵਾਨਿਤ ਨਿਯਮਾਂਵਲੀ ਅਨੁਸਾਰ ਕਰਵਾਏ ਜਾਣ ਵਾਲੇ ਇਨ੍ਹਾਂ ਗੱਤਕਾ ਮੁਕਾਬਲਿਆਂ ਵਿੱਚ ਲੜਕੇ ਅਤੇ ਲੜਕੀਆਂ ਦੀਆਂ ਟੀਮਾਂ ਦੇ ਦਿਲਖਿੱਚਵੇਂ ਮੁਕਾਬਲੇ ਹੋਣਗੇ ਜੋ ਰਵਾਇਤੀ ਬਾਣੇ ਵਿੱਚ ਆਪਣੇ ਜੰਗਜੂ ਜਾਹੋ-ਜਲਾਲ ਦਿਖਾਉਣਗੀਆਂ। ਉਨਾਂ ਕਿਹਾ ਕਿ ਵਿਸ਼ਵ ਗੱਤਕਾ ਫੈਡਰੇਸ਼ਨ ਦੇ ਪ੍ਰਧਾਨ ਸ. ਸੁਖਦੇਵ ਸਿੰਘ ਢੀਂਡਸਾ, ਗੱਤਕਾ ਫੈਡਰੇਸ਼ਨ ਦੇ ਪ੍ਰਧਾਨ ਸ. ਐਸ.ਪੀ. ਸਿੰਘ ਓਬਰਾਏ ਅਤੇ ਗੱਤਕਾ ਫੈਡਰੇਸ਼ਨ ਆਫ ਇੰਡੀਆ ਦੇ ਪ੍ਰਧਾਨ ਸ. ਹਰਚਰਨ ਸਿੰਘ ਭੁੱਲਰ ਦੀ ਅਗਵਾਈ ਹੇਠ ਗੱਤਕਾ ਐਸੋਸੀਏਸ਼ਨਾਂ ਵੱਲੋਂ ਜਿੱਥੇ ਇਸ ਪੁਰਾਤਨ ਕਲਾ ਨੂੰ ਵਿਰਾਸਤੀ ਗੱਤਕਾ ਮੁਕਾਬਲਿਆਂ ਦੌਰਾਨ ਵਿਰਸੇ ਤੇ ਸੱਭਿਆਚਾਰ ਪੱਖੋਂ ਵਿਕਸਿਤ ਕੀਤਾ ਜਾ ਰਿਹਾ ਹੈ ਉ¤ਥੇ ਹੀ ਇਸ ਨੂੰ ਮਾਨਤਾਪ੍ਰਾਪਤ ਖੇਡ ਵਜੋਂ ਪ੍ਰਫੁੱਲਤ ਕਰਕੇ ਇਸ ਦੀ ਮਕਬੂਲੀਅਤ ਵਿੱਚ ਵੀ ਵਾਧਾ ਕੀਤਾ ਜਾ ਰਿਹਾ ਹੈ।
ਇਸ ਮੌਕੇ ਸ. ਫੂਲਰਾਜ ਸਿੰਘ ਨੇ ਦੱਸਿਆ ਕਿ ਵੈਲਫੇਅਰ ਕਲੱਬ ਵੱਲੋਂ ਅੰਤਿਮ ਦਿਨ ਪ੍ਰਸਿੱਧ ਕਬੱਡੀ ਅਕੈਡਮੀਆਂ ਦੇ ਮੁਕਾਬਲੇ ਹੋਣਗੇ ਜਿਸ ਵਿੱਚ ਜੇਤੂ ਟੀਮ ਨੂੰ ਇੱਕ ਲੱਖ ਰੁਪਏ ਦਾ ਇਨਾਮ ਅਤੇ ਰਨਰਜ਼ ਅੱਪ ਟੀਮ ਨੂੰ 71 ਹਜ਼ਾਰ ਰੁਪਏ ਦਾ ਇਨਾਮ ਦਿੱਤਾ ਜਾਵੇਗਾ। ਅੰਤਿਮ ਦਿਨ ਇਨਾਮਾਂ ਦੀ ਵੰਡ ਸਾਬਕਾ ਕੇਂਦਰੀ ਮੰਤਰੀ ਤੇ ਸੀਨੀਅਰ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਸ. ਬਲਵੰਤ ਸਿੰਘ ਰਾਮੂਵਾਲੀਆ ਅਤੇ ਸੰਸਦੀ ਸਕੱਤਰ ਸ੍ਰੀ ਐਨ.ਕੇ. ਸ਼ਰਮਾ ਕਰਨਗੇ। ਪਹਿਲੇ ਦਿਨ ਮੁਕਾਬਲਿਆਂ ਦੀ ਸ਼ੁਰੂਆਤ ਐਸ.ਡੀ.ਐਮ ਮੁਹਾਲੀ ਸ. ਲਖਬੀਰ ਸਿੰਘ ਕਰਨਗੇ।
Post a Comment