ਕੇਂਦਰ ਦੀ ਯੂ.ਪੀ.ਏ ਸਰਕਾਰ ਦੇ ਹੱਥਾਂ ਵਿੱਚ ਦੇਸ਼ ਦੇ ਲੋਕਾਂ ਦੇ ਹਿੱਤ ਸੁਰੱਖਿਅਤ ਨਹੀਂ ਹਨ-ਪਰਕਾਸ਼ ਸਿੰਘ ਬਾਦਲ • ਸ. ਬਾਦਲ ਨੇ ਬਾਬਾ ਵਿਸ਼ਵਕਰਮਾ ਜੀ ਨੂੰ ਰਾਜ ਪੱਧਰੀ ਸਮਾਗਮ ਦੌਰਾਨ ਸ਼ਰਾ ਦੇ ਫੁੱਲ ਭੇਂਟ

Wednesday, November 14, 20120 comments


ਲੁਧਿਆਣਾ ( ਸਤਪਾਲ ਸੋਨ )ਕੇਂਦਰ ਦੀ ਯੂ.ਪੀ. ਸਰਕਾਰ ਦੇ ਹੱਥਾਂ ਵਿੱਚ ਦੇਸ਼ ਦੇ ਲੋਕਾਂ ਦੇ ਹਿੱਤ ਸੁਰੱਖਿਅਤ ਨਹੀਂ ਹਨ ਅਤੇ ਇਸ ਸਰਕਾਰ ਨੇ ਲੋਕਾਂ ਨੂੰ ਗਰੀਬੀ, ਬੇਰੌਜਗਾਰੀ ਅਤੇ ਅਨਪੜਤਾ ਤੋ ਸਿਵਾਏ ਕੁੱਝ ਨਹੀ ਦਿੱਤਾ। ਇਹ ਪ੍ਰਗਟਾਵਾ . ਪਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਪੰਜਾਬ ਨੇ ਅੱਜ ਕਿਰਤ ਦੇ ਦੇਵਤਾਂ ਅਤੇ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦੇ ਪ੍ਰਕਾਸ਼ ਉਤਸਵਤੇ ਰਾਮਗੜੀਆ ਗਰਲਜ਼ ਕਾਲਜ਼ ਲੁਧਿਆਣਾ ਵਿਖੇ ਆਯੋਜਿਤ ਰਾਜ ਪੱਧਰੀ ਸਮਾਗਮ ਨੂੰ ਸੰਬੋਧਨ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।ਇਸ ਮੌਕੇ ਤੇ ਉਹਨਾਂ ਨਾਲ . ਚਰਨਜੀਤ ਸਿੰਘ ਅਟਵਾਲ ਸਪੀਕਰ ਪੰਜਾਬ ਵਿਧਾਨ ਸਭਾ ਅਤੇ . ਸ਼ਰਨਜੀਤ ਸਿੰਘ ਢਿੱਲੋਂ ਲੋਕ ਨਿਰਮਾਣ ਮੰਤਰੀ ਪੰਜਾਬ ਵੀ ਮੌਜੂਸਨ।  . ਬਾਦਲ ਨੇ ਕਿਹਾ ਕਿ ਕੇਂਦਰ ਦੀ ਯੂ.ਪੀ. ਸਰਕਾਰ ਰਾਜ ਦੀਆਂ ਸਨਅੱਤਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੀ ਹੈ, ਜਦ ਕਿ ਗੁਆਂਢੀ ਸੂਬਿਆਂ ਦੀਆਂ ਸਨਅੱਤਾਂ ਨੂੰ ਵੱਡੀਆਂ ਰਿਆਇਤਾਂ ਦਿੱਤੀਆ ਜਾ ਰਹੀਆਂ ਹਨ ਅਤੇ ਕੇਂਦਰ ਦੀਆਂ ਸਨਅੱਤ ਮਾਰੂ ਨੀਤੀਆਂ ਸਦਕਾ ਪੰਜਾਬ ਦੀ ਸਨਅੱਤ ਦੂਜੇ ਸੂਬਿਆਂ ਵਿੱਚ ਸ਼ਿਫ਼ਟ ਹੋ ਰਹੀ ਹੈ।ਉਹਨਾਂ ਕਿਹਾ ਕਿ ਕੇਂਦਰ ਦੀਆਂ ਲੋਕ-ਮਾਰੂ ਨੀਤੀਆਂ ਅਤੇ ਪੈਟਰਲੀਅਮ ਵਸਤਾਂ ਵਿੱਚ ਲਗਾਤਾਰ ਕੀਤੇ ਜਾ ਰਹੇ ਵਾਧੇ ਸਦਕਾ ਦੂਸਰੇ ਸੂਬਿਆਂ ਦੇ ਨਾਲ-ਨਾਲ ਪੰਜਾਬ ਦੇ ਲੋਕਾਂਤੇ ਵੀ ਮਾੜਾ ਅਸਰ ਪਿਆ ਹੈ ਤੇ ਆਮ ਆਦਮੀ ਨੂੰ ਆਪਣਾ ਜੀਵਨ ਨਿਰਬਾਹ ਕਰਨਾ ਮੁਸ਼ਕਲ ਹੋ ਰਿਹਾ ਹੈ।ਉਹਨਾਂ ਕਿਹਾ ਕਿ ਸਿੱਖਿਆ ਤੋਂ ਬਗੈਰ ਕੋਈ ਵੀ ਦੇਸ਼ ਤਰੱਕੀ ਨਹੀਂ ਕਰ ਸਕਦਾ ਅਤੇ ਪੰਜਾਬ ਸਰਕਾਰ ਰਾਜ ਦੇ ਵਿਦਿਆਰਥੀਆਂ ਨੂੰ ਵਿਸ਼ਵ ਪੱਧਰ ਦੀ ਸਿੱਖਿਆ ਦਾ ਹਾਣੀ ਬਨਾਉਣ ਲਈ ਪਹਿਲ ਦੇ ਅਧਾਰ ਤੇ ਕੰਮ ਕਰ ਰਹੀ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਰਾਜ ਵਿੱਚ ਨਵੀਂਆਂ ਯੂਨੀਵਰਸਿਟੀਆਂ ਤੇ ਕਾਲਜ਼ ਖੋਲ ਗਏ ਹਨ ਅਤੇ ਲੱਖਾਂ ਦੀ ਗਿਣਤੀ ਵਿੱਚ ਅਧਿਆਪਕ ਭਰਤੀ ਕੀਤੇ ਹਨ, ਜਿਸ ਸਦਕਾ ਸਿੱਖਿਆ ਦੇ ਖੇਤਰ ਵਿੱਚ ਪੰਜਾਬ 14 ਵੇਂ ਸਥਾਨ ਤੋਂ ਪਹਿਲੇ ਸਥਾਨ ਤੇ ਗਿਆ ਹੈ। . ਬਾਦਲ ਨੇ ਬਾਬਾ ਵਿਸ਼ਵਕਰਮਾ ਜੀ ਨੂੰ ਸਤਿਕਾਰ ਭੇਟ ਕਰਦਿਆਂ ਕਿਹਾ ਕਿ ਬਾਬਾ ਵਿਸ਼ਵਕਰਮਾ ਜੀ ਸ਼ਿਲਪ, ਭਵਨ ਨਿਰਮਾਣ ਕਲਾ ਅਤੇ ਇੰਜਨੀਅਰਿੰਗ ਦੇ ਨਿਰਮਾਤਾ ਸਨ, ਜਿਨਾਂ ਵੱਲੋਂ ਨਿਰਧਾਰਤ ਕੀਤੀ ਗਈ ਕਲਾ ਦੇ ਅਧਾਰ ਤੇ ਹੀ ਮੌਜੂਸਮੇ ਵਿੱਚ ਸਨਅੱਤੀ ਅਤੇ ਤਕਨੀਕੀ ਵਿਕਾਸ ਹੋਇਆ ਹੈ। ਉਹਨਾਂ ਕਿਹਾ ਕਿ ਬਾਬਾ ਜੀ ਨੇ ਕਿਰਤ ਨੂੰ ਪ੍ਰਮੁੱਖਤਾ ਦਿੱਤੀ ਅਤੇ ਉਹਨਾਂ ਦੇ ਦਰਸਾਏ ਮਾਰਗ ਤੇ ਚਲਦਿਆਂ ਲੱਖਾਂ ਦੀ ਗਿਣਤੀ ਵਿੱਚ ਉਨਾਂ ਦੇ ਪੈਰੋਕਾਰ ਸੂਬੇ ਅਤੇ ਦੇਸ਼ ਦੀ ਆਰਥਿਕਤਾ ਮਜ਼ਬੂਤ ਕਰਨ ਵਿੱਚ ਆਪਣਾ ਵੱਡਮੁੱਲਾ ਯੋਗਦਾਨ ਪਾ ਰਹੇ ਹਨ ਅਤੇ ਉਹਨਾਂ ਦੇ ਪੈਰੋਕਾਰਾਂ ਨੇ ਭਾਰਤ ਤੇ ਖਾਸ ਕਰਕੇ ਪੰਜਾਬ ਵਿੱਚ ਕਲਾ, ਸਨਅੱਤ ਅਤੇ ਭਵਨ ਉਸਾਰੀ ਵਿੱਚ ਬਹੁਤ ਤਰੱਕੀ ਕੀਤੀ ਹੈ। ਉਹਨਾਂ ਕਿਹਾ ਕਿ ਕੋਈ ਵੀ ਦੇਸ਼ ਸਨਅੱਤ ਤੋਂ ਬਗੈਰ ਤਰੱਕੀ ਨਹੀਂ ਕਰ ਸਕਦਾ ਅਤੇ ਬਿਨਾਂ ਔਜ਼ਾਰਾਂ ਤੋਂ ਸਨਅੱਤਾਂ ਦੀ ਹੋਦ ਸੰਭਵ ਨਹੀਂ ਹੈ। ਉਹਨਾਂ ਕਿਹਾ ਕਿ ਛੋਟੇ ਤੋਂ ਲੈ ਕੇ ਵੱਡੇ ਔਜ਼ਾਰ ਬਾਬਾ ਵਿਸ਼ਵਕਰਮਾ ਜੀ ਦੀ ਹੀ ਦੇਣ ਹਨ। ਉਹਨਾਂ ਕਿਹਾ ਕਿ ਵਿਸ਼ਵ ਦੇ ਮਾਨਚੈਸਟਰ ਸ਼ਹਿਰ ਲੁਧਿਆਣਾ ਦੀ ਸਨਅੱਤ ਨੇ ਹਰ ਕਿਸਮ ਦਾ ਮਾਲ ਤਿਆਰ ਕਰਕੇ ਦੇਸ਼ ਦੀ ਆਰਥਿਕਤਾਂ ਵਿੱਚ ਭਰਪੂਰ ਯੋਗਦਾਨ ਪਾਇਆ ਹੈ ਅਤੇ ਇੱਥੋ ਦੀਆਂ ਤਿਆਰ ਹੋਈਆ ਵਸਤਾਂ ਦੁਨੀਆਂ ਦੇ ਦੂਜੇ ਦੇਸ਼ਾਂ ਵਿੱਚ ਵਿਕ ਰਹੀਆਂ ਹਨ। ਮੁੱਖ ਮੰਤਰੀ ਪੰਜਾਬ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਰਮਨ ਸਰਕਾਰ ਦੇ ਸਹਿਯੋਗ ਨਾਲ ਉਦਯੋਗਪਤੀਆਂ ਦੀ ਮੰਗ ਅਨੁਸਾਰ ਵਿਦਿਆਰਥੀਆਂ ਨੂੰ ਉਹਨਾਂ ਦੀ ਰੁਚੀ ਮੁਤਾਬਕ ਕੰਮ ਵਿੱਚ ਮੁਹਾਰਤ ਹਾਸਲ ਕਰਨ ਦੇ ਉਦੇਸ਼ ਨਾਲ ਰਾਜ ਵਿੱਚ ਲੁਧਿਆਣਾ, ਹੁਸ਼ਿ ਬਠਿੰਡਾ, ਅੰਮ੍ਰਿਤਸਰ ਅਤੇ ਪਟਿਆਲਾ ਵਿਖੇ 5 ਸਕਿਲ ਸੈਟਰ ਖੋਲ ਜਾ ਰਹੇ ਹਨ, ਜਿੱਥੇ ਹਰ ਸਾਲ ਇੱਕ ਲੱਖ ਸਿਖਿਆਰਥੀ ਸਿੱਖਿਆ ਪ੍ਰਾਪਤ ਕਰਕੇ ਰੁਜ਼ਗਾਰ ਪ੍ਰਾਪਤ ਕਰਨ ਦੇ ਯੋਗ ਹੋ ਸਕਣਗੇ।ਉਹਨਾਂ ਕਿਹਾ ਕਿ ਪੰਜਾਬ ਸਰਕਾਰ ਦੇ ਇਸ ¤ਦਮ ਨਾਲ ਜਿੱਥੇ ਨੌਜਵਾਨਾਂ ਨੂੰ ਰੌਜ਼ਗਾਰ ਮਿਲੇਗਾ, ¤ਥੇ ਉਦਯੋਗਪਤੀਆਂ ਨੂੰ ਸਿੱਖਿਅਤ ਕਾਮੇ ਵੀ ਉਪਲੱਭਦ ਹੋਣਗੇ।ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋ ਅਰੰਭ ਕੀਤੇ ਗਏ ਥਰਮਲ ਪਲਾਟਾਂ ਦੇ ਆਉਣ ਵਾਲੇ ਮਹੀਨੀਆਂ ਦੌਰਾਨ ਚਾਲੂ ਹੋਣ ਨਾਲ ਰਾਜ ਬਿਜਲੀ ਦੇ ਖੇਤਰ ਵਿੱਚ ਵਾਧੂ ਬਿਜਲੀ ਵਾਲਾ ਸੂਬਾ ਬਣ ਜਾਵੇਗਾ।  ਇਸ ਮੌਕੇਤੇ ਮੁੱਖ ਮੰਤਰੀ ਪੰਜਾਬ ਨੇ 12 ਪ੍ਰਮੁੱਖ ਸ਼ਖਸ਼ੀਅਤਾਂ . ਓਂਕਾਰ ਸਿੰਘ ਪਾਹਵਾ ਚੇਅਰਮੈਨ ਏਵਨ ਸਾਈਕਲ, ਸ੍ਰੀ ਪੰਕਜ ਮੁੰਝਾਲ ਹੀਰੋ ਸਾਈਕਲ, ਸ੍ਰੀ ਕੇ.ਕੇ.ਸੇਠ ਨੀਲਮ ਸਾਈਕਲ, . ਹਰਚਰਨ ਸਿੰਘ ਗੋਹਲਵੜੀਆ ਮੇਅਰ ਨਗਰ ਨਿਗਮ, . ਗੁਰਮੀਤ ਸਿੰਘ ਕੁਲਾਰ ਪ੍ਰਧਾਨ ਯੂਨਾਈਟਡ ਸਾਈਕਲ ਐਡ ਪਾਰਟਸ ਮੈਨੂੰਫੇਕਚਰਜ਼ ਐਸੋਸੀਏਸ਼ਨ, . ਚਰਨਜੀਤ ਸਿੰਘ ਵਿਸ਼ਵਕਰਮਾ, . ਰਣਯੋਧ ਸਿੰਘ ਪ੍ਰਧਾਨ ਰਾਮਗੜੀਆ ਐਜੂਕੇਸ਼ਨ ਕੌਸਲ, . ਇੰਦਰਜੀਤ ਸਿੰਘ ਸੋਹਲ ਪ੍ਰਧਾਨ ਪਲਾਈਵੁੱਡ ਐਸੋਸੀਏਸ਼ਨ ਪੰਜਾਬ, ਸ੍ਰੀ ਪ੍ਰਵੀਨ ਚੌਧਰੀ ਤਰੁਣ ਪ੍ਰਿੰਟਰਜ਼, ਸ੍ਰੀ ਭੁਪਿੰਦਰ ਸਿੰਘ ਸੋਹਲ ਏਸ਼ੀਅਨ ਕਰੇਨ, . ਮਦਨ ਸਿੰਘ ਪ੍ਰਧਾਨ ਸ੍ਰੀ ਹੇਮਕੁੰਟ ਸਾਹਿਬ ਮੈਨੇਜ਼ਮੈਟ ਟਰਸਟ ਅਤੇ . ਸੁਖਦਿਆਲ ਸਿੰਘ ਬਸੰਤ ਰਤਨ ਹੈਮਰਜ਼ ਨੂੰ ਸਨਮਾਨਿਤ ਕੀਤਾ ਗਿਆ। . ਚਰਨਜੀਤ ਸਿੰਘ ਅਟਵਾਲ ਸਪੀਕਰ ਪੰਜਾਬ ਵਿਧਾਨ ਸਭਾ ਨੇ ਬਾਬਾ ਵਿਸ਼ਵਕਰਮਾ ਜੀ ਨੂੰ ਸਤਿਕਾਰ ਭੇਟ ਕਰਦਿਆਂ ਕਿਹਾ ਕਿ ਬਾਬਾ ਜੀ ਦੇ ਪੈਰੋਕਾਰਾਂ ਨੇ ਮਸ਼ੀਨਰੀ ਪੈਦਾ ਕਰਕੇ ਦੇਸ਼ ਨੂੰ ਸਵੈ-ਨਿਰਭਰ ਨਿਰਭਰ ਹੋਣ ਦੇ ਯੋਗ ਹੀ ਨਹੀਂ ਬਣਾਇਆ ਬਲਕਿ ਇੱਥੋ ਦੀਆਂ ਸਨਅੱਤਾਂ ਦਾ ਤਿਆਰ ਮਾਲ ਵਿਦੇਸ਼ਾਂ ਵਿੱਚ ਵੀ ਭੇਜਿਆ ਜਾਂਦਾ ਹੈ। ਉਹਨਾਂ ਕਿਹਾ ਕਿ ਸਾਡੇ ਮਹਾਨ ਗੁਰੂ ਸਾਹਿਬਾਨਾਂ ਨੇ ਵੀ ਬਾਬਾ ਵਿਸ਼ਵਕਰਮਾ ਜੀ ਦੇ ਪੈਰੋਕਾਰਾਂ ਵਿੱਚ ਆਪਣਾ ਵਿਸ਼ਵਾਸ਼ ਪ੍ਰਗਟ ਕੀਤਾ ਹੈ, ਜਿਨਾਂ ਨੇ ਉਦਯੋਗ ਦੇ ਵੱਖ-ਵੱਖ ਖੇਤਰਾਂ ਵਿੱਚ ਸ਼ਾਨਦਾਰ ਤਰੱਕੀ ਕੀਤੀ ਹੈ। ਉਹਨਾਂ ਕਿਹਾ ਕਿ ਰਾਮਗੜ ਭਾਈਚਾਰੇ ਨੂੰ ਉਹਨਾਂ ਦੀ ਵੰਸ਼ ਵਿੱਚੋਂ ਭਾਈ ਲਾਲੋ ਜੀ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਹਿਲੇ ਸਿੱਖ ਹੋਣ ਦਾ ਮਾਣ ਪ੍ਰਾਪਤ ਹੈ। . ਸ਼ਰਨਜੀਤ ਸਿੰਘ ਢਿੱਲੋਂ ਲੋਕ ਨਿਰਮਾਣ ਮੰਤਰੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ-ਭਾਜਪਾ ਸਰਕਾਰ ਦੇ ਰਾਜ-ਕਾਲ ਦੌਰਾਨ ਹੀ ਕਿਰਤੀਆਂ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਪ੍ਰਕਾਸ਼ ਉਤਸਵ ਰਾਜ ਪੱਧਰ ਤੇ ਮਨਾਇਆ ਜਾਂਦਾ ਹੈ। ਉਹਨਾਂ ਕਿਹਾ ਕਿ ਉਦਯੋਗਾਂ ਦੇ ਵਿਕਾਸ ਤੋਂ ਬਿਨਾਂ ਕੋਈ ਵੀ ਸੂਬਾ ਤਰੱਕੀ ਨਹੀਂ ਕਰ ਸਕਦਾ। ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ-ਭਾਜਪਾ ਸਰਕਾਰ ਦੀ ਉਦਯੋਗਾਂ ਨੂੰ ਪ੍ਰਫੁੱਲਤ ਕਰਨ ਦੀ ਜੋ ਸੋਚ ਹੈ, ਉਹ ਦੇਸ਼ ਦੇ ਕਿਸੇ ਵੀ ਸੂਬੇ ਦੀ ਸਰਕਾਰ ਦੀ ਨਹੀਂ ਹੈ। . ਮਹੇਸ਼ਇੰਦਰ ਸਿੰਘ ਗਰੇਵਾਲ ਸਲਾਹਕਾਰ ਮੁੱਖ ਮੰਤਰੀ ਪੰਜਾਬ ਨੇ ਬਾਬਾ ਵਿਸ਼ਵਕਰਮਾ ਜੀ ਨੂੰ ਸਤਿਕਾਰ ਭੇਟ ਕਰਦਿਆਂ ਕਿਹਾ ਕਿ ਬਾਬਾ ਜੀ ਨੇ ਸਾਨੂੰ ਕਿਰਤ ਅਤੇ ਸੱਚ ਦੇ ਰਾਹ ਤੇ ਚੱਲਣ ਦਾ ਉਪਦੇਸ਼ ਦਿੱਤਾ।ਉਹਨਾ ਕਿਹਾ ਕਿ ਕੇਂਦਰ ਦੀਆਂ ਗਲਤ ਨੀਤੀਆਂ ਕਾਰਨ ਰੇਤਾ, ਬਜਰੀ ਅਤੇ ਇੱਟਾਂ ਬੰਦ ਹੋ ਜਾਣ ਕਾਰਨ ਕਿਰਤੀਆਂ ਦਾ ਰੌਜ਼ਗਾਰ ਠੱਪ ਹੋ ਕੇ ਰਹਿ ਗਿਆ ਹੈ।ਉਹਨਾਂ ਕਿਹ ਕਿ ਕੇਂਦਰ ਨੇ ਹਮੇਸ਼ਾਂ ਪੰਜਾਬ ਨੂੰ ਪਿੱਛੇ ਵੱਲ ਲਿਜਾਣ ਦੀਆਂ ਕੋਝੀਆਂ ਚਾਲਾ ਚੱਲੀਆਂ, ਪ੍ਰੰਤੂ ਸ਼੍ਰੋਮਣੀ ਅਕਾਲੀ ਦਲ-ਭਾਜਪਾ ਸਰਕਾਰ ਵੱਲੋ ਰਾਜ ਵਿੱਚ ਕੀਤੇ ਜਾ ਰਹੇ ਵਿਕਾਸ ਸਦਕਾ ਆਉਣ ਵਾਲੇ 3 ਸਾਲਾਂ ਬਾਅਦ ਪੰਜਾਬ ਨੂੰ ਨਮੂਨੇ ਦਾ ਸੂਬਾ ਬਣਾਇਆ ਜਾਵੇਗਾ। . ਹੀਰਾ ਸਿੰਘ ਗਾਬੜੀਆ ਸਾਬਕਾ ਮੰਤਰੀ ਅਤੇ ਸਮਾਗਮ ਦੇ ਮੁੱਖ ਪ੍ਰਬੰਧਕ ਨੇ ਕਿਹਾ ਕਿ . ਪਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਸ੍ਰਅਕਾਲੀ ਦਲ-ਭਾਜਪਾ ਸਰਕਾਰ ਵੱਲੋ ਰਾਜ ਵਿੱਚ ਸਾਰੇ ਧਰਮਾਂ, ਕੌਮਾਂ ਅਤੇ ਵਰਗਾਂ ਦੇ ਗੁਰੂਆਂ, ਪੀਰਾਂ-ਪੈਗੰਬਰਾਂ, ਦੇਸ਼-ਭਗਤਾਂ ਅਤੇ ਸੂਰਬੀਰਾਂ ਦੇ ਜਨਮ ਅਤੇ ਸ਼ਹੀਦੀ ਦਿਵਸ ਰਾਜ ਪੱਧਰਤੇ ਆਯੋਜਿਤ ਕਰਕੇ ਉਹਨਾਂ ਦਾ ਮਾਣ ਵਧਾਇਆ ਹੈ ਅਤੇ ਇਸੇ ਲੜੀ ਤਹਿਤ ਅੱਜ ਬਾਬਾ ਵਿਸ਼ਵਕਰਮਾ ਜੀ ਦਾ ਪ੍ਰਕਾਸ਼ ਉਤਸਵ ਲੁਧਿਆਣਾ ਵਿਖੇ ਰਾਜ ਪੱਧਰ ਤੇ ਆਯੋਜਿਤ ਕੀਤਾ ਗਿਆ ਹੈ।ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਾਰੇ ਧਰਮਾਂ ਦੇ ਲੋਕਾਂ ਨੂੰ ਬਰਾਬਰ ਸਤਿਕਾਰ ਦਿੱਤਾ ਜਾਂਦਾ ਹੈ, ਜਿਸ ਨਾਲ ਰਾਜ ਵਿੱਚ ਏਕਤਾ, ਆਖੰਡਤਾਂ ਅਤੇ ਆਪਸੀ ਭਾਈਚਾਰਾ ਮਜ਼ਬੂਤ ਹੁੰਦਾ ਹੈ। ਉਹਨਾਂ ਕਿਹਾ ਕਿ ਬਾਬਾ ਵਿਸ਼ਵਕਰਮਾ ਜੀ ਇੱਕ ਇਨਸਾਨ ਨਹੀਂ, ਸਗੋਂ ਮਹਾਨ ਸ਼ਕਤੀ ਹੋਏ ਹਨ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ . ਚਰਨਜੀਤ ਸਿੰਘ ਅਟਵਾਲ ਸਪੀਕਰ ਪੰਜਾਬ ਵਿਧਾਨ ਸਭਾ, . ਸ਼ਰਨਜੀਤ ਸਿੰਘ ਢਿੱਲੋਂ ਲੋਕ ਨਿਰਮਾਣ ਮੰਤਰੀ, . ਮਹੇਸ਼ਇੰਦਰ ਸਿੰਘ ਗਰੇਵਾਲ ਸਲਾਹਕਾਰ ਮੁੱਖ ਮੰਤਰੀ ਪੰਜਾਬ, . ਹੀਰਾ ਸਿੰਘ ਗਾਬੜੀਆ ਸਾਬਕਾ ਮੰਤਰੀ, . ਹਰਚਰਨ ਸਿੰਘ ਗੋਹਲਵੜੀਆ ਮੇਅਰ ਨਗਰ ਨਿਗਮ, . ਸੰਤਾ ਸਿੰਘ ਉਮੈਦਪੁਰੀ ਚੇਅਰਮੈਨ ਅਧੀਨ ਸੇਵਾਵਾਂ ਚੋਣ ਬੋਰਡ, . ਮਨਪ੍ਰੀਤ ਸਿੰਘ ਇਆਲੀ, . ਰਣਜੀਤ ਸਿੰਘ ਢਿੱਲੋ, ਸ੍ਰੀ ਪ੍ਰੇਮ ਮਿੱਤਲ (ਤਿੰਨੋ ਐਮ.ਐਲ.), . ਜਗਦੀਸ਼ ਸਿੰਘ ਗਰਚਾ ਸਾਬਕਾ ਮੰਤਰੀ,ਸ੍ਰੀ ਪ੍ਰਵੀਨ ਬਾਂਸਲ ਜਿਲਾ ਪ੍ਰਧਾਨ ਭਾਜਪਾ, ਜਥੇਦਾਰ ਕੁਲਵੰਤ ਸਿੰਘ ਦੁਖੀਆਜਥੇਦਾਰ ਪ੍ਰੀਤਮ ਸਿੰਘ ਭੈਰੋਵਾਲ, . ਹਾਕਮ ਸਿੰਘ ਗਿਆਸਪੁਰਾ ਸਾਬਕਾ ਮੇਅਰ, ਜਥੇਦਾਰ ਅਮਰਜੀਤ ਸਿੰਘ ਭਾਟੀਆ, ਬਾਬਾ ਅਜੀਤ ਸਿੰਘ ਚੇਅਰਮੈਨ ਪੰਜਾਬ ਟ੍ਰੇਡਰਜ਼ ਬੋਰਡ,. ਪਾਲ ਸਿੰਘ ਗਰੇਵਾਲ, . ਰਖਵਿੰਦਰ ਸਿੰਘ ਗਾਬੜੀਆ, . ਸਵਰਨ ਸਿੰਘ ਮਹੋਲੀ, ਸ੍ਰੀ ਸੁਖਦੇਵ ਸਿੰਘ ਗਿੱਲ,ਸ੍ਰੀ ਜਗਵੀਰ ਸਿੰਘ ਸੋਖੀ (ਸਾਰੇ ਕੌਸਲਰ), . ਹਰਭਜਨ ਸਿੰਘ ਡੰਗ, ਸ੍ਰੀ ਅਬਦਲ ਸੰਮਾਂਗਟ ਮੈਬਰ ਘੱਟ ਗਿਣਤੀ ਕਮਿਸ਼ਨਰ, . ਸੋਹਣ ਸਿੰਘ ਗੋਗਾ, ਨਿਰਮਲ ਸਿੰਘ ਐਸ.ਐਸ., ਸ੍ਰੀ ਓਮ ਪ੍ਰਕਾਸ਼ ਕੈਥ, ਸ੍ਰੀ ਹਰਕੀਰਤ ਸਿੰਘ ਰਾਣਾ, ਜਥੇਦਾਰ ਕੰਵਲਇੰਦਰ ਸਿੰਘ ਠੇਕੇਦਾਰ ਤੇ . ਚਰਨ ਸਿੰਘ ਆਲਮਗੀਰ (ਦੋਵੇ ਮੈਬਰ ਐਸ.ਜੀ.ਪੀ.ਸੀ), . ਹਰਬੰਸ ਸਿੰਘ ਜਨਰਲ ਸਕੱਤਰ ਰਾਮਗੜ ਐਜੂਕੇਸ਼ਨ ਟਰੱਸਟ, ਸ੍ਰੀ ਰਵਿੰਦਰ ਵਰਮਾ, . ਪਰਮਿੰਦਰ ਸਿੰਘ ਸੋਹਲ ਅਤੇ ਬੀਬੀ ਸੁਰਿੰਦਰ ਕੌਰ ਦਿਆਲ ਆਦਿ ਹਾਜ਼ਰ ਸਨ। 
                              
               



                 
Share this article :

Post a Comment

 
Support : Creating Website | Johny Template | Mas Template
Copyright © 2011. SAFALSOCHNEWS - All Rights Reserved
Template Created by Creating Website Published by Mas Template
Proudly powered by Blogger